Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 10, 2017

ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਅੱਗੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਬੀਤੇ ਕੱਲ੍ਹ (9 ਅਕਤੂਬਰ, 2017) ਨੂੰ ਪੇਸ਼ ਨਹੀਂ ਹੋਏ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਰਾਸ਼ਟਰੀ ਸਿੱਖ ਸੰਗਤ ਦੀ ਜ਼ਿਲ੍ਹਾ ਇਕਾਈ ਦੀ ਸੋਮਵਾਰ (9 ਅਕਤੂਬਰ, 2017) ਨੂੰ ਪਟਿਆਲਾ ਦੇ ਆਰੀਆ ਸਮਾਜ ਦਫ਼ਤਰ ’ਚ ਬੈਠਕ ਹੋਈ।
ਕੇਂਦਰ ਸਰਕਾਰ ਨੇ ਆਪਣੇ ਉਲੀਕੇ ਪ੍ਰੋਜੈਕਟਾਂ 'ਤੇ ਪੰਜਾਬੀ ਭਾਸ਼ਾ ਨੂੰ ਸਭ ਤੋਂ ਉੱਪਰ ਲਿਖਣ ਤੋਂ ਇਨਕਾਰ ਕਰ ਦਿੱਤਾ ਹੈ। ਭਾਰਤ ਸਰਕਾਰ ਨੇ ਕਿਹਾ ਪ੍ਰਾਜੈਕਟਾਂ ਵਿੱਚ ਬੋਰਡਾਂ ’ਤੇ ਹਿੰਦੀ ਭਾਸ਼ਾ ਹੀ ਮੋਹਰੀ ਰਹੇਗੀ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਵਲੋਂ 'ਸਿੱਖ ਸਿਆਸਤ ਨਿਊਜ਼' ਦੇ ਸਹਿਯੋਗ ਨਾਲ ਦੋ ਰੋਜ਼ਾ ਦਸਤਾਵੇਜ਼ੀ ਫਿਲਮ ਮੇਲਾ ਕਰਵਾਇਆ ਜਾ ਰਿਹਾ ਹੈ।
ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਪ੍ਰਚਾਰ ਦੇ ਆਖਰੀ ਦਿਨ ਕੱਲ੍ਹ (9 ਅਕਤੂਬਰ, 2017) ਕਾਂਗਰਸ ਪਾਰਟੀ ਨੇ ਰੋਡ ਸ਼ੋਅ ਕੀਤਾ।
ਸਾਧਣੀਆਂ ਨਾਲ ਬਲਾਤਕਾਰ ਦੇ ਮਾਮਲੇ ਵਿਚ ਸੀ.ਬੀ.ਆਈ. ਦੀ ਪੰਚਕੂਲਾ ਵਿਸ਼ੇਸ਼ ਅਦਾਲਤ ਵਲੋਂ ਸੁਣਾਈ 10-10 ਸਾਲ ਕੈਦ ਦੀ ਸਜ਼ਾ ਦੇ ਵਿਰੁੱਧ ਰਾਮ ਰਹੀਮ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਖ਼ਲ ਅਪੀਲ 'ਤੇ ਜਸਟਿਸ ਸੂਰੀਆਕਾਂਤ ਦੇ ਡਵੀਜ਼ਨ ਬੈਂਚ ਨੇ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਹੈ। ਰਾਮ ਰਹੀਮ ਨੂੰ ਲਾਏ ਗਏ ਜ਼ੁਰਮਾਨੇ 'ਤੇ ਰੋਕ ਲਾਉਣ ਦੀ ਮੰਗ 'ਤੇ ਬੈਂਚ ਨੇ ਉਸ ਨੂੰ ਝਟਕਾ ਦਿੰਦਿਆਂ ਦੋਵੇਂ ਮਾਮਲਿਆਂ ਵਿਚ 30 ਲੱਖ ਰੁਪਏ ਦੋ ਮਹੀਨੇ ਵਿਚ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।