Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 1, 2017

ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਪਹਿਲੀ ਅਤੇ ਪ੍ਰਸ਼ਾਸਕੀ ਭਾਸ਼ਾ ਬਣਾਉਣ ਦੀ ਮੰਗ ਨੂੰ ਲੈ ਕੇ ਅੱਜ (1 ਨੰਵਬਰ, 2017) ਚੰਡੀਗੜ੍ਹ ਦੇ ਸੈਕਟਰ 17 'ਚ ਰੋਸ ਰੈਲੀ ਕੱਢੀ ਗਈ।
ਮਹਾਰਾਜਾ ਰਣਜੀਤ ਸਿੰਘ ਦਾ ਰਾਜ ਖ਼ਤਮ ਹੁੰਦਿਆਂ ਹੀ ਪੰਜਾਬੀ ਭਾਸ਼ਾ ਦੇ ਬੁਰੇ ਦਿਨਾਂ ਦੀ ਕਹਾਣੀ ਸ਼ੁਰੂ ਹੁੰਦੀ ਹੈ। ਅੰਗ੍ਰੇਜਾਂ ਨੇ ਪੰਜਾਬ ਨੂੰ ਆਪਣੀ ਇੰਡੀਅਨ ਸਲਤਨਤ ਵਿਚ ਮਿਲਾ ਲਿਆ ਤੇ ਦੋ ਸਾਲ ਬਾਅਦ ਹੀ ਸਰਕਾਰੀ ਕੰਮਕਾਜ ਦੀ ਭਾਸ਼ਾ ਉਰਦੂ ਲਾਗੂ ਕਰ ਦਿੱਤੀ।
ਦਲ ਖਾਲਸਾ ਨੇ 33 ਵਰ੍ਹੇ ਪਹਿਲਾਂ ਭਾਰਤੀ ਹੁਕਮਰਾਨਾਂ ਅਤੇ ਕਾਂਗਰਸ ਆਗੂਆਂ ਦੀ ਸਰਪ੍ਰਸਤੀ ਹੇਠ ਹੋਏ ਸਿੱਖਾਂ ਦੇ ਕਤਲੇਆਮ ਲਈ ਭਾਰਤੀ ਨਿਜ਼ਾਮ ਨੂੰ ਦੋਸ਼ੀ ਠਹਿਰਾਇਆ ਹੈ ਅਤੇ ਸੰਯੁਕਤ ਰਾਸ਼ਟਰ ਤੋਂ ਮੰਗ ਕੀਤੀ ਹੈ ਜਿਸ ਤਰ੍ਹਾਂ ਉਸਨੇ ਸ੍ਰੀਲੰਕਾ ਵਿਚ ਹੋਏ ਕਤਲੇਆਮ ਬਾਰੇ ਮਤਾ ਪਾਸ ਕਰਕੇ ਸ੍ਰੀਲੰਕਾ ਸਰਕਾਰ ਨੂੰ ਕੌਮਾਂਤਰੀ ਕਟਹਿਰੇ ਵਿਚ ਖੜ੍ਹਾ ਕੀਤਾ ਹੈ ਉਸੇ ਤਰਜ਼ 'ਤੇ ਨਵੰਬਰ 1984 ਵਿਚ ਹੋਏ ਸਿੱਖਾਂ ਦੇ ਕਤਲੇਆਮ ਬਾਰੇ ਸੰਯੁਕਤ ਰਾਸ਼ਟਰ ਆਪਣੀ ਨਿਗਰਾਨੀ ਹੇਠ ਜਾਂਚ ਕਰਵਾਏ ਅਤੇ ਦੋਸ਼ੀਆਂ ਨੂੰ ਸਜ਼ਾ ਦੇਵੇ।
1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਵਲੋਂ ਸੱਤਾ ਦੇ ਉੱਚੇ ਅਹੁਦਿਆਂ ਦਾ ਅਨੰਦ ਲੈਣਾ ਹੁਣ ਤੁਰੰਤ ਬੰਦ ਹੋਣਾ ਚਾਹੀਦਾ ਹੈ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿਵਾਈ ਜਾ ਸਕੇ।
ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਫ਼ਾਜ਼ਿਲਕਾ ਦੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਲੋਂ ਨਸ਼ਾ ਤਸਕਰੀ ਦੇ ਇਕ ਮਾਮਲੇ 'ਚ ਬਤੌਰ ਮੁਜ਼ਰਮ ਬੀਤੇ ਕੱਲ੍ਹ (31 ਅਕਤੂਬਰ, 2017 ਨੂੰ) ਸੰਮਨ ਜਾਰੀ ਕਰ ਦਿੱਤਾ ਹੈ।
ਪਾਕਿਸਤਾਨ 'ਚ ਬਾਬਾ ਗੁਰੂ ਨਾਨਕ ਇੰਟਰਨੈਸ਼ਨਲ ਯੂਨੀਵਰਸਿਟੀ ਨੂੰ ਜ਼ਿਲ੍ਹਾ ਨਨਕਾਣਾ ਸਾਹਿਬ ਵਿਚ ਖੋਲ੍ਹੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈ.ਟੀ.ਪੀ.ਬੀ.) ਦੇ ਚੇਅਰਮੈਨ ਸਾਦਿਕ-ਉੱਲ-ਫ਼ਾਰੂਕ ਦੀ ਪ੍ਰਧਾਨਗੀ ਹੇਠ ਹੋਈ ਬੈਠਕ 'ਚ ਐਲਾਨ ਕੀਤਾ ਗਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।