Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 2, 2017

ਗਾਜ਼ੀਆਬਾਅਦ (ਯੂ.ਪੀ.) ਦੀ ਇਕ ਅਦਾਲਤ ਨੇ ਸਿੱਖ ਸਿਆਸੀ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੇ ਖਿਲਾਫ ਅੱਜ (2 ਨਵੰਬਰ, 2017) 23 ਸਾਲਾਂ ਬਾਅਦ 'ਨਵੇਂ ਦੋਸ਼' ਤੈਅ ਕੀਤੇ ਹਨ।
ਦੱਖਣ ਦੇ ਫਿਲਮ ਕਲਾਕਾਰ ਕਮਲ ਹਸਨ ਨੇ ਇਕ ਤਾਮਿਲ ਅਖ਼ਬਾਰ 'ਚ ਛਪੇ ਆਪਣੇ ਇਕ ਲੇਖ 'ਚ ਹਿੰਦੂ ਅੱਤਵਾਦ ਦਾ ਮੁੱਦਾ ਚੁੱਕਿਆ ਹੈ।
ਦਿੱਲੀ 'ਚ ਪਾਕਿਸਤਾਨ ਦੇ ਹਾਈ ਕਮਿਸ਼ਨਰ ਨੇ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ 'ਚ ਸ਼ਾਮਲ ਹੋਣ ਲਈ 2600 ਸਿੱਖ ਯਾਤਰੀਆਂ ਨੂੰ ਪਾਕਿਸਤਾਨੀ ਵੀਜ਼ੇ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਮੀਡੀਆ ਰਿਪੋਰਟਾਂ ਅਤੇ ਸ਼੍ਰੋਮਣੀ ਕਮੇਟੀ ਵਿਚਲੇ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਤਕਰੀਬਨ 100 ਸਿੱਖਾਂ ਦੇ ਨਾਂ ਪੰਜਾਬ ਅਤੇ ਭਾਰਤ ਸਰਕਾਰ ਵਲੋਂ ਕੱਟ ਦਿੱਤੇ ਗਏ ਸਨ।
ਨਵੰਬਰ 1984 ਵਿੱਚ ਹੋਂਦ ਚਿੱਲੜ (ਹਰਿਆਣਾ) ਅਤੇ ਭਾਰਤ ਦੇ ਹੋਰ ਸ਼ਹਿਰਾਂ 'ਚ ਹਿੰਦੂਵਾਦੀ ਭੀੜਾਂ ਵਲੋਂ ਕਤਲ ਕਰ ਦਿੱਤੇ ਗਏ ਸਿੱਖਾਂ ਦੀ ਯਾਦ ਵਿੱਚ ਅੱਜ (2 ਨਵੰਬਰ, 2017) ਹੋਂਦ ਚਿਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਗਿਆਸਪੁਰਾ ਅਤੇ ਜਨਰਲ ਸਕੱਤਰ ਦਰਸ਼ਨ ਸਿੰਘ ਘੋਲੀਆ ਅਤੇ ਚਸ਼ਮਦੀਦ ਕਤਲ ਕਰ ਦਿੱਤੇ ਗਏ ਸਿੱਖਾਂ ਲਈ ਕੀਤੀ ਗਈ ਅਰਦਾਸ 'ਚ ਸ਼ਾਮਲ ਹੋਏ।
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅਦਾਲਤ ਨੂੰ ਵੱਖ-ਵੱਖ ਪਹਿਲੂਆਂ ਦੀਆਂ ਬਰੀਕੀਆਂ ਅਤੇ ਅਸਲੀਅਤ ਤੋਂ ਜਾਣੂ ਕਰਵਾਉਣ ਲਈ ਸਰਕਾਰੀ ਗਵਾਹ ਬਣਨ ਦੀ ਪੇਸ਼ਕਸ਼ ਕਰ ਦਿੱਤੀ। ਉਨ੍ਹਾਂ ਆਪਣੇ ਵਕੀਲ ਰਾਜੇਸ਼ ਗੁਪਤਾ ਰਾਹੀਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵਿੱਚ 20 ਪੰਨਿਆਂ ਦੀ ਪਟੀਸ਼ਨ ਦਾਇਰ ਕੀਤੀ ਹੈ।
ਜੂਨ 1984 'ਚ ਅਕਾਲ ਤਖ਼ਤ ਸਾਹਿਬ ਅਤੇ ਦਰਬਾਰ ਸਾਹਿਬ 'ਤੇ ਭਾਰਤੀ ਫੌਜ ਦੇ ਹਮਲੇ ਮੌਕੇ ਬਰਤਾਨਵੀ ਸਰਕਾਰ ਦੀ ਭੂਮਿਕਾ ਸਬੰਧੀ ਬਰਤਾਨਵੀ ਸੰਸਦ 'ਚ ਨਵੀਂ ਰਿਪੋਰਟ ਬੀਤੇ ਕੱਲ੍ਹ (1 ਨਵੰਬਰ, 2017 ਨੂੰ) ਜਾਰੀ ਕੀਤੀ ਗਈ
ਨਵੰਬਰ 1984 ਸਿੱਖ ਕਤਲੇਆਮ 'ਚ ਹਿੰਦੂਵਾਦੀ ਭੀੜਾਂ ਵਲੋਂ ਕਤਲ ਕਰ ਦਿੱਤੇ ਗਏ ਸਿੰਘਾਂ-ਸਿੰਘਣੀਆਂ ਅਤੇ ਭੁਝੰਗੀਆਂ ਨੂੰ ਯਾਦ ਕਰਕੇ ਅਤੇ ਸਮੂਹ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਮੂਲ ਮੰਤਰ ਦੇ ਪਾਠ ਅਤੇ ਅਰਦਾਸ ਕਰਕੇ ਸ਼ਰਧਾ ਸਤਿਕਾਰ ਭੇਂਟ ਕੀਤਾ ਗਿਆ।
31 ਅਕਤੂਬਰ 1984 ਸਵੇਰੇ 10-11 ਦਾ ਸਮਾਂ ਹੋਵੇਗਾ ਰੇਡੀਓ ਤੋਂ ਕ੍ਰਿਕਟ ਮੈਚ ਦੀ ਲਾਈਵ ਕੁਮੈਂਟਰੀ ਚੱਲ ਰਹੀ ਸੀ। ਅਚਾਨਕ ਕੁਮੈਂਟਰੀ ਰੁਕ ਗਈ ਤੇ ਅਕਾਸ਼ਬਾਣੀ ਦੀ ਅਨਾਊਂਸਰ ਬੋਲੀ, "ਅਬ ਆਪ ਹਮਾਰਾ ਵਿਸ਼ੇਸ਼ ਬੁਲੇਟਨ ਸੁਨੀਏ।"

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।