Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 9, 2017

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਥਾਪੇ ਗਏ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਲਿਖੇ ਇਕ ਪੱਤਰ ਰਾਹੀਂ ਰਾਸ਼ਟਰੀ ਸਿੱਖ ਸੰਗਤ ਨੇ ਸਪੱਸ਼ਟ ਕੀਤਾ ਹੈ ਕਿ ਸੰਸਥਾ ਵਲੋਂ 25 ਅਕਤੂਬਰ 2017 ਨੂੰ ਦਿੱਲੀ ਵਿਖੇ ਦਸਮੇਸ਼ ਪਿਤਾ ਦਾ ਪ੍ਰਕਾਸ਼ ਦਿਹਾੜਾ ਨਹੀਂ ਬਲਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ ਸੀ। ਸੰਸਥਾ ਨੇ ਇਹ ਸਪੱਸ਼ਟੀਕਰਨ ਗਿਆਨੀ ਗੁਰਬਚਨ ਸਿੰਘ ਸਮੇਤ ਬਾਕੀ ਚਾਰ ਤਖਤਾਂ ਦੇ ਜਥੇਦਾਰ ਸਾਹਿਬਾਨ ਨੂੰ ਲਿਖੇ ਪੱਤਰ ਵਿੱਚ ਭੇਜਿਆ ਹੈ।
ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼ੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਦੇ ਮੁੱਖ ਦਫਤਰ ਫਤਿਹਗੜ੍ਹ ਸਾਹਿਬ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਆਮ ਆਦਮੀ ਪਾਰਟੀ ਨੂੰ ਸਲਾਹ ਦਿੱਤੀ ਹੈ ਕਿ ਜੇ ਉਸਨੇ ਆਪਣੀ ਸਿਆਸੀ ਮੌਤ ਤੋਂ ਬਚਣਾ ਹੈ ਸਿੱਖ ਕਤਲੇਆਮ ਅਤੇ ਪੰਜਾਬੀ ਬੋਲੀ ਦੇ ਹੱਕ 'ਚ ਮਤਾ ਪਾਸ ਕਰ ਦਵੇ। ਸ. ਮਾਨ ਨੇ ਆਮ ਆਦਮੀ ਪਾਰਟੀ ਦਾ ਜਨਮ ਹੁੰਦੇ ਹੀ ਉਸ ਦੀਆਂ ਗੈਰ-ਇਖ਼ਲਾਕੀ ਅਤੇ ਮਨੁੱਖਤਾ ਵਿਰੋਧੀ ਕਾਰਵਾਈਆਂ ਦੀ ਬਦੌਲਤ ਸਿਆਸੀ ਮੌਤ ਵੱਲ ਵੱਧਦੇ ਜਾਣ ਸੰਬੰਧੀ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਲੀਡਰਸਿ਼ਪ ਨੂੰ ਸੰਜੀਦਗੀ ਨਾਲ ਖ਼ਬਰਦਾਰ ਕਰਦੇ ਹੋਏ ਦਿੱਲੀ ਵਿਧਾਨ ਸਭਾ 'ਚ ਫੌਰੀ ਮਤਾ ਪਾਸ ਕਰਨ ਦੀ ਗੁਜ਼ਾਰਿਸ਼ ਕੀਤੀ।
ਦਸਮ ਪਾਤਸ਼ਾਹ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਦੀ ਤਰੀਕ ਨੂੰ ਲੈਕੇ ਤਖਤ ਪਟਨਾ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਹੋ-ਸਾਹਮਣੇ ਹੋਣ 'ਤੇ ਅਕਾਲ ਤਖਤ ਸਾਹਿਬ ਵਿਖੇ ਪੰਜ ਜਥੇਦਾਰਾਂ ਦੀ ਇੱਕਤਰਤਾ ਬੁਲਾ ਲਈ ਗਈ ਹੈ।
ਪੁਲਿਸ ਵੱਲੋਂ ਆਰਐੱਸਐੱਸ ਆਗੂ ਜਗਦੀਸ਼ ਗਗਨੇਜਾ ਦੇ ਕਤਲ ਲਈ ਵਰਤੇ ਹਥਿਆਰਾਂ ਲਈ ਪੈਸੇ ਦੇਣ ਦੇ ਦੋਸ਼ਾਂ ਹੇਠ ਜਲੰਧਰ ਤੋਂ ਚੁੱਕੇ ਜਗਤਾਰ ਸਿੰਘ ਦੇ ਸਹੁਰਾ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਜਵਾਈ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।
ਪੰਜਾਬ ਪੁਲਿਸ ਵੱਲੋਂ ਪਾਦਰੀ ਸੁਲਤਾਨ ਮਸੀਹ ਨੂੰ ਕਤਲ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰ ਲੈਣ ਦੇ ਦਾਅਵਿਆਂ ਤੋਂ ਬਾਅਦ ਈਸਾਈ ਆਗੂ ਤੇ ਹੋਰ ਗਿਰਜਾਘਰਾਂ ਦੇ ਪਾਦਰੀਆਂ ਨੇ ਕੱਲ੍ਹ (8 ਨਵੰਬਰ, 2017) ਸੂਬਾ ਸਰਕਾਰ ਤੋਂ ਫੜ੍ਹੇ ਗਏ ਬੰਦਿਆਂ ਦੀ ਪਛਾਣ ਬਾਰੇ ਪੂਰੇ ਵੇਰਵੇ ਦੇਣ ਤੇ ਉਨ੍ਹਾਂ ਦਾ ਚਿਹਰੇ ਦਿਖਾਉਣ ਦੀ ਮੰਗ ਕੀਤੀ ਹੈ।
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਲਈ ਵੋਟਾਂ ਅੱਜ (9 ਨਵੰਬਰ ਨੂੰ) ਪੈ ਰਹੀਆਂ ਹਨ। ਜਿਸ ਲਈ ਕੁੱਲ 7525 ਵੋਟਿੰਗ ਕੇਂਦਰ ਬਣਾਏ ਗਏ ਹਨ, ਜਿਥੇ 50,25,941 ਵੋਟਰ ਮੁੱਖ ਮੰਤਰੀ ਵੀਰਭੱਦਰ ਸਿੰਘ ਤੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਸਮੇਤ 337 ਉਮੀਦਵਾਰਾਂ ਦੀ ਚੋਣ ਲਈ ਵੋਟਾਂ ਪਾਉਣਗੇ। ਮੁੱਖ ਮੁਕਾਬਲਾ ਸੱਤਾਧਾਰੀ ਕਾਂਗਰਸ ਤੇ ਵਿਰੋਧੀ ਧਿਰ ਭਾਜਪਾ ਵਿਚਾਲੇ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।