Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 14, 2017

ਪੰਥਕ ਤਾਲਮੇਲ ਸੰਗਠਨ ਵਲੋਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਪੰਥਕ ਤਾਲਮੇਲ ਸੰਗਠਨ ਦੀ ਇਕ ਇਕੱਤਰਤਾ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਦਮਦਮਾ ਸਾਹਿਬ ਜੀ ਅਗਵਾਈ ਹੇਠ ਬੀਤੇ ਕੱਲ੍ਹ (13 ਨਵੰਬਰ, 2017) ਹੋਈ।
ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ, ਕੰਵਰ ਸੰਧੂ, ਅਮਨ ਅਰੋੜਾ ਅਤੇ 'ਆਪ' ਦੀ ਸਹਿਯੋਗੀ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਨੇ ਹੋਰ ਰਾਜਾਂ ਤੋਂ ਪਾਣੀਆਂ ਦੀ ਕੀਮਤ ਵਸੂਲਣ ਦੇ ਮਾਮਲੇ ‘ਤੇ ਪੰਜਾਬ ਦੇ ਮੁੱਖ ਸਕੱਤਰੇਤ ਸਾਹਮਣੇ ਅੱਜ (14 ਨਵੰਬਰ, 2017) ਧਰਨਾ ਦਿੱਤਾ।
ਪੰਜਾਬ ਸਰਕਾਰ ਦੇ ਅਧਿਕਾਰੀ ਵਲੋਂ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਗਿਆ ਕਿ ਅਮਰਿੰਦਰ ਸਿੰਘ ਥੋੜ੍ਹਾ ਬੀਮਾਰ ਚੱਲ ਰਹੇ ਹਨ। ਉਹ ਆਪਣੀਆਂ ਜ਼ਰੂਰੀ ਮੀਟਿੰਗਾਂ ਵੀ ਕੱਲ੍ਹ ਨਹੀਂ ਕਰਨਗੇ। ਇਸ ਕਰਕੇ ਕੇਜਰੀਵਾਲ ਨੂੰ ਮਿਲਣ ਦੀ ਸੰਭਾਵਨਾ ਨਾ ਦੇ ਬਰਾਬਰ ਹੈ।
ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਨੂੰ ਅੱਜ ਬਾਘਾਪੁਰਾਣਾ ਦੇ ਸਬ ਡਿਵੀਜ਼ਨਲ ਜੁਡੀਸ਼ਲ ਮੈਜਿਸਟ੍ਰੇਟ ਪੁਸ਼ਪਿੰਦਰ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਜਗਤਾਰ ਸਿੰਘ ਦੇ ਪੁਲਿਸ ਰਿਮਾਂਡ 'ਚ 3 ਦਿਨ ਦਾ ਹੋਰ ਵਾਧਾ ਕਰ ਦਿੱਤਾ।
ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਨੂੰ ਮੋਗਾ ਪੁਲਿਸ ਵੱਲੋਂ ਪਿਛਲੇ ਦੋ ਵਰ੍ਹਿਆਂ 'ਚ ਹੋਏ ਚੋਣਵੇਂ ਕਤਲਾਂ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਯੂ.ਕੇ. ਵਿੱਚ ਕਾਫ਼ੀ ਭਖ਼ ਗਿਆ ਹੈ।
1947 ਦੀ ਵੰਡ ਤੋਂ ਬਾਅਦ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ 80 ਫ਼ੀਸਦੀ ਪੁਰਾਤਨ ਇਮਾਰਤਾਂ, ਗੁਰਦੁਆਰਾ ਸਾਹਿਬ, ਸਕੂਲ, ਪੁਰਾਤਨ ਕਿਲ੍ਹੇ, ਜੰਗ ਦੇ ਮੈਦਾਨ ਤੇ ਹੋਰ ਦੁਰਲੱਭ ਨਿਸ਼ਾਨੀਆਂ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ 'ਚ ਮੌਜੂਦ ਹਨ ਅਤੇ ਉਨ੍ਹਾਂ 'ਚੋਂ 70 ਫ਼ੀਸਦੀ ਯਾਦਗਾਰਾਂ ਰੱਖ-ਰਖਾਅ ਦੀ ਕਮੀ ਅਤੇ ਕਬਜ਼ਿਆਂ ਦੇ ਚਲਦਿਆਂ ਖੰਡਰਾਂ 'ਚ ਤਬਦੀਲ ਹੋ ਚੁੱਕੀਆਂ ਹਨ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਗੈਂਗਸਟਰ ਸਰਾਜ ਸੰਧੂ ਦੀ ਫੇਸਬੁਕ ਪੋਸਟ 'ਚ 30 ਅਕਤੂਬਰ ਨੂੰ ਅੰਮ੍ਰਿਤਸਰ 'ਚ ਹਿੰਦੂ ਜਥੇਬੰਦੀ ਦੇ ਆਗੂ ਵਿਪਿਨ ਸ਼ਰਮਾ ਦੇ ਕਤਲ ਦਾ ਜ਼ਿਕਰ ਕੀਤਾ ਗਿਆ ਹੈ। ਖ਼ਬਰਾਂ ਮੁਤਾਬਕ ਸਰਾਜ ਸੰਧੂ, ਜਿਸਨੂੰ ਕਿ ਪੰਜਾਬ ਪੁਲਿਸ ਗ੍ਰਿਫਤਾਰ ਕਰਨਾ ਚਾਹੁੰਦੀ ਹੈ, ਨੇ ਮੰਨਿਆ ਕਿ ਹਿੰਦੂ ਸੰਘਰਸ਼ ਸੈਨਾ ਦੇ ਆਗੂ ਵਿਪਿਨ ਸ਼ਰਮਾ ਦਾ ਕਤਲ ਬਦਲਾ ਲੈਣ ਲਈ ਕੀਤਾ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।