Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 15, 2017

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਹਰਿਆਣਾ ਨਾਲ ਕੋਈ ਗੁੱਝਾ ਸਮਝੌਤਾ ਕਰਨ ਦੀ ਕੋਸ਼ਿਸ਼ ਬਾਰੇ ਬਾਦਲ ਦਲ ਦੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਲਾਏ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਇਹ ਮਸਲਾ ਸੁਪਰੀਮ ਕੋਰਟ ਵਿੱਚ ਹੈ ਤੇ ਖੱਟੜ ਸਰਕਾਰ ਨਾਲ ਗੁੱਝੇ ਜਾਂ ਕਿਸੇ ਹੋਰ ਸਮਝੌਤੇ ’ਤੇ ਪਹੁੰਚਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਬਾਦਲ ਦਲ ਅਤੇ ਕਾਂਗਰਸ ਪਾਰਟੀ ਦੇ ਕਾਰਕੁਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਾਲੇ ਝੰਡੇ ਦਿਖਾਏ, ਜਦੋਂ ਉਹ ਪ੍ਰਦੂਸ਼ਣ ਦੇ ਮੁੱਦੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕਰਨ ਲਈ ਇੱਥੇ ਪਹੁੰਚੇ। ਪ੍ਰਦਰਸ਼ਨਕਾਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਨਾਅਰੇ ਲਾ ਰਹੇ ਸੀ ਅਤੇ ਸੁਖਪਾਲ ਖਹਿਰਾ ਦੇ ਅਸਤੀਫੇ ਦੀ ਮੰਗ ਕਰ ਰਹੇ ਸੀ।
ਬਠਿੰਡਾ-ਅੰਮ੍ਰਿਤਸਰ ਮੁੱਖ ਮਾਰਗਾਂ ਉੱਤੇ ਲੱਗੇ ਨਵੇਂ ਸਾਈਨ ਬੋਰਡਾਂ ਵਿੱਚ ਹੁਣ ਪੰਜਾਬੀ ਉੱਪਰ ਅਤੇ ਹੇਠਾਂ ਅੰਗ੍ਰੇਜ਼ੀ ਰਹੇਗੀ। ਇਨ੍ਹਾਂ ਸਾਈਨ ਬੋਰਡਾਂ ’ਤੇ ਹੁਣ ਹਿੰਦੀ ਭਾਸ਼ਾ ਨਹੀਂ ਦਿਖੇਗੀ। ਰਾਜਸਥਾਨ ਵਿੱਚ ਨਵੇਂ ਸਾਈਨ ਬੋਰਡਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਇਨ੍ਹਾਂ ਨੂੰ 31 ਦਸੰਬਰ ਤੱਕ ਪੁਰਾਣੇ ਬੋਰਡਾਂ ਨਾਲ ਤਬਦੀਲ ਕਰ ਦਿੱਤਾ ਜਾਏਗਾ।
ਮੋਗਾ ਪੁਲਿਸ ਨੇ ਅੱਜ (15 ਨਵੰਬਰ, 2017) ਰਮਨਦੀਪ ਸਿੰਘ ਅਤੇ ਹਰਮਿੰਦਰ ਸਿੰਘ ਮਿੰਟੂ ਨੂੰ ਬਾਘਾਪੁਰਾਣਾ 'ਚ ਜੁਡੀਸ਼ਲ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਦੋਵਾਂ ਵੱਲੋਂ ਪੇਸ਼ ਹੋਏ।
ਅੰਮ੍ਰਿਤਸਰ ਦੇ ਹਿੰਦੂ ਸੰਘਰਸ਼ ਸੈਨਾ ਦੇ ਪ੍ਰਧਾਨ ਵਿਪਨ ਸ਼ਰਮਾ ਦੇ ਕਤਲ 'ਚ ਲੋੜੀਂਦੇ ਗੈਂਗਸਟਰ ਸਰਾਟ ਮਿੰਟੂ ਉਰਫ ਸਰਾਜ ਸੰਧੂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਅੰਮ੍ਰਿਤਸਰ ਪੁਲਿਸ ਵਲੋਂ ਮੁਹਾਲੀ ਤੋਂ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਹੈ।
ਲੁਧਿਆਣਾ ਪੁਲਿਸ ਨੇ ਤਲਜੀਤ ਸਿੰਘ ਉਰਫ ਜਿੰਮੀ ਸਿੰਘ ਨੂੰ ਕੱਲ੍ਹ (14 ਨਵੰਬਰ, 2017) ਸ਼ਾਮ 7 ਵਜੇ ਡਿਊਟੀ ਮੈਜਿਸਟ੍ਰੇਟ ਡਾ. ਸੁਸ਼ੀਲ ਬੋਧ ਦੀ ਅਦਾਲਤ 'ਚ ਐਫ.ਆਈ.ਆਰ. ਨੰ: 442/2017 ਆਈ.ਪੀ.ਸੀ. ਦੀ ਧਾਰਾ 304, 34 ਅਤੇ ਅਸਲਾ ਐਕਟ ਦੀ ਧਾਰਾ 25, 27 ਤਹਿਤ ਪੇਸ਼ ਕਰਕੇ ਆਰ.ਐਸ.ਐਸ. ਆਗੂ ਰਵਿੰਦਰ ਗੋਸਾਈਂ ਕਤਲ ਕੇਸ 'ਚ ਤਿੰਨ ਦਿਨਾਂ ਪੁਲਿਸ ਰਿਮਾਂਡ ਹਾਸਲ ਕਰ ਲਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।
ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।