ਮਨੁੱਖੀ ਅਧਿਕਾਰਾਂ ਲਈ ਸਰਗਰਮ ਇਕ ਗ਼ੈਰ ਸਿਆਸੀ ਸੰਸਥਾ ਪੰਜਾਬ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀ.ਡੀ.ਏ.ਪੀ.), ਜਿਸਨੇ 1980 ਤੋਂ 1995 ਤਕ ਪੰਜਾਬ ਵਿੱਚ ਹੋਈਆਂ ਗੁੰਮਸ਼ੁਦਗੀਆਂ, ਗੈਰ-ਕਾਨੂੰਨੀ ਕਤਲਾਂ ਅਤੇ ਤਸ਼ੱਦਦ ਪੀੜਤਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਹਿੱਤ, ਇਨਸਾਫ ਦਿਵਾਉਣ ਅਤੇ ਦੋਸ਼ੀਆਂ ਦੀ ਜਵਾਬਦੇਹੀ ਯਕੀਨੀ ਬਣਾਉਣ ਦਾ ਉਪਰਾਲਾ ਆਰੰਭਿਆ ਹੈ, ਨੇ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਪੀ.ਡੀ.ਏ.ਪੀ. ਮਨੁੱਖੀ ਅਧਿਕਾਰਾਂ ਦੇ ਅੰਤਰਰਾਸ਼ਟਰੀ ਨਿਯਮਾਂ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ।