Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 27, 2018

ਪੰਥਕ ਸਫਾ ਵਿੱਚ ਇਹ ਖਬਰ ਬੜੇ ਦੁੱਖ ਨਾਲ ਪੜੀ ਜਾਵੇਗੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਸੀਨੀਅਰ ਆਗੂ ਸ. ਸੁਰਜੀਤ ਸਿੰਘ ਕਾਲਾਬੂਲਾ ਅੱਜ ਅਕਾਲ ਚਲਾਣਾ ਕਰ ਗਏ।
ਇਸ ਫੇਰੀ ਸਬੰਧੀ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵੱਲੋਂ ਭਾਰਤੀ ਮੀਡੀਏ ਅਤੇ ਭਾਰਤੀ ਸਟੇਟ ਦੇ ਰਵੱਈਏ ਬਾਰੇ ਸਿੱਖ ਵਿਦਵਾਨ ਅਤੇ ਰਾਜਨੀਤਕ ਵਿਸ਼ਲੇਸ਼ਕ ਭਾਈ ਅਜਮੇਰ ਸਿੰਘ ਨਾਲ ਖਾਸ ਗੱਲਬਾਤ ਕੀਤੀ ਗਈ ।ਇਹ ਗੱਲਬਾਤ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਹਾਜ਼ਰ ਹੈ।
ਪੰਜਾਬ ਪੁਲਿਸ ਨੇ ਗੁਰਦੇਵ ਸਿੰਘ ਸਪੁੱਤਰ ਪਰਮਜੀਤ ਸਿੰਘ, ਪਿੰਡ ਜਾਜਣ, ਥਾਣਾ ਟਾਂਡਾ, ਜਿਲ੍ਹਾ ਹੁਸ਼ੀਆਰਪੁਰ ਨੂੰ ਥਾਈਲੈਂਡ ਤੋਂ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਭਾਰਤੀ ਉਪਮਹਾਂਦੀਪ ਅਤੇ ਪੰਜਾਬ ਵਿੱਚ ਵਾਪਸ ਲਿਆਂਦਾ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਐਨ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੂੰ ਅਚਾਨਕ ਲਾਂਭੇ ਕਰ ਕੇ ਉਨ੍ਹਾਂ ਦੀ ਥਾਂ ’ਤੇ ਸਾਬਕਾ ਆਈਏਐਸ ਅਫ਼ਸਰ ਮਨੋਹਰ ਕਾਂਤ ਕਲੋਹੀਆ ਨੂੰ ਬੋਰਡ ਦਾ ਨਵਾਂ ਚੇਅਰਮੈਨ ਲਾਇਆ ਗਿਆ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਨਵੇਂ ਚੇਅਰਮੈਨ ਦੀ ਨਿਯੁਕਤੀ ਸਬੰਧੀ ਹੁਕਮ ਵੀ ਖ਼ੁਦ ਕ੍ਰਿਸ਼ਨ ਕੁਮਾਰ ਨੇ ਆਪਣੇ ਦਸਤਖ਼ਤਾਂ ਹੇਠ ਜਾਰੀ ਕੀਤੇ ਹਨ।
ਕਿਸਾਨੀ ਨਾਲ ਮੋਦੀ ਸਰਕਾਰ ਨੇ ਡਾ. ਸਵਾਮੀਨਾਥਨ ਰਿਪੋਰਟ ਮੁਤਾਬਿਕ ਉਤਪਾਦਨ ਲਾਗਤ ਉੱਤੇ 50 ਫ਼ੀਸਦੀ ਮੁਨਾਫ਼ਾ ਜੋੜ ਕੇ ਫ਼ਸਲਾਂ ਦਾ ਭਾਅ ਨਿਰਧਾਰਤ ਕਰਨ ਦਾ ਵਾਅਦਾ ਕੀਤਾ ਸੀ। ਉਸੇ ਸਾਲ ਸੁਪਰੀਮ ਕੋਰਟ ਵਿੱਚ ਹਲਫ਼ਨਾਮਾ ਦੇ ਕੇ ਸਰਕਾਰ ਨੇ ਇਸ ਨੂੰ ਲਾਗੂ ਕਰਨ ਤੋਂ ਅਸਮਰੱਥਾ ਪ੍ਰਗਟਾਈ ਅਤੇ ਦਲੀਲ ਦਿੱਤੀ ਕਿ ਅਜਿਹਾ ਕਰਨ ਨਾਲ ਖੁਰਾਕੀ ਮਹਿੰਗਾਈ ਵਧ ਜਾਵੇਗੀ।
1 ਜਨਵਰੀ 1993 ਦੀ ਸ਼ਾਮ ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸਦਰ ਪੁਲਿਸ ਠਾਣੇ ਜਗਰਾਓਂ ਤੋਂ ਚੁੱਕ ਕੇ ਕਿਸੇ ਹੋਰ ਥਾਂ ’ਤੇ ਲਿਜਾਇਆ ਗਿਆ। ਉਸ ਸਮੇਂ ਉਹ ਲਗਭਗ ਮਰਿਆ ਹੋਇਆ ਸੀ, ਕਿਉਂਕਿ ਜਿੰਨਾ ਤਸ਼ੱਦਦ ਉਸ ’ਤੇ ਹੋਇਆ ਸੀ, ਉਹ ਬਿਆਨ ਕਰਨਾ ਔਖਾ ਹੈ।
ਆਲਮੀ ਪੰਜਾਬੀ ਅਦਬ ਫਾਊਂਡੇਸ਼ਨ ਨੇ ਲੇਖਕਾਂ, ਪ੍ਰਕਾਸ਼ਕਾਂ ਕੋਲੋਂ ਬਾਬਾ ਫਰੀਦ ਸਾਹਿਤ ਸਨਮਾਨ ਲਈ ਕਿਤਾਬਾਂ ਦੀ ਮੰਗ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਕੰਵਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਕੋਈ ਵੀ ਲੇਖਕ, ਪ੍ਰਕਾਸ਼ਕ ਜਾਂ ਪਾਠਕ ਵੀ ਲੇਖਕ ਦੀ ਸਹਿਮਤੀ ਦੇ ਨਾਲ 15 ਅਪ੍ਰੈਲ 2018 ਤੱਕ ਬਾਬਾ ਫਰੀਦ ਸਾਹਿਤ ਸਨਮਾਨ 2018 ਲਈ ਨਾਮਜ਼ਦਗੀਆਂ ਭੇਜ ਸਕਦਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।