ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਜਾਰੀ ਅਖਬਾਰੀ ਬਿਆਨ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਕਲ੍ਹ ਹਰਿਆਣਾ ਦੇ ਆਪਣੇ ਹਮਰੁਤਬਾ ਵੱਲੋਂ ਚੰਡੀਗੜ੍ਹ ਅਤੇ ਨਾਲ ਲਗਦੇ ਸ਼ਹਿਰਾਂ ਪੰਚਕੂਲਾ ਤੇ ਮੋਹਾਲੀ ਲਈ ਤਿੰਨ ਸ਼ਹਿਰੀ (ਟ੍ਰਾਈਸਿਟੀ) ਯੋਜਨਾਬੰਦੀ ਬੋਰਡ ਸਥਾਪਤ ਕਰਨ ਦੇ ਸੁਝਾਅ ਨੂੰ ਮੁੱਢੋਂ ਰੱਦ ਕਰਦਿਆਂ ਆਖਿਆ ਕਿ ਚੰਡੀਗੜ੍ਹ ਯਕੀਨੀ ਤੌਰ ‘ਤੇ ਪੰਜਾਬ ਦਾ ਹਿੱਸਾ ਹੈ। […]
ਚੰਡੀਗੜ੍ਹ: ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਵਿਚ ਜੱਜ ਰਣਜੀਤ ਸਿੰਘ ਕਮਿਸ਼ਨ ਵਲੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਦੁਬਾਰਾ ਜਵਾਬ ਮੰਗਣ ਦੀ ਖ਼ਬਰ ਹੈ। ਕਮਿਸ਼ਨ ਵਲੋਂ ਅਕਤੂਬਰ 2015 ਵਿਚ ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਵਿਖੇ ਪੁਲਿਸ ਗੋਲੀ ਵਿਚ ਸ਼ਹੀਦ ਹੋਏ ਦੋ ਸਿੱਖਾਂ ਦੇ ਕੇਸ ਦੀ ਜਾਂਚ […]
ਮਲੌਟ: ਅੱਜ ਮਲੋਟ ਵਿਖੇ ਬਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੇ ਖਿਲਾਫ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਪੁਲਿਸ ਨੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਰੈਲੀ ਵਾਲੀ ਥਾਂ ਤੋਂ ਕੁਝ ਦੂਰ ਹੀ ਰੋਕ ਲਿਆ ਤੇ ਕੁਝ ਨੂੰ ਹਿਰਾਸਤ ਵਿਚ ਵੀ ਲੈ ਲਿਆ। ਮੋਦੀ ਦੀ ਰੈਲੀ ਕਾਰਨ ਮਲੋਟ ਵਿਚ ਸਖਤ ਸੁਰੱਖਿਆ […]
ਪੋਰਟਲੈਂਡ(ਔਰੀਗਨ ਸਟੇਟ): ਪਿਛਲੇ ਕਾਫੀ ਦਿਨਾਂ ਤੋਂ ਸਥਾਨਕ ਸ਼ੇਰੀਦਨ ਜੇਲ੍ਹ ਵਿਚ ਨਜਰਬੰਦ ਭਾਰਤੀਆਂ ਨੂੰ ਹਰ ਕਨੂੰਨੀ ਸਹਾਇਤਾ ਦਿਵਾਉਣ ਦੇ ਲਈ ਸ: ਬਹਾਦਰ ਸਿੰਘ ਦੀ ਅਗਵਾਈ ਵਿਚ ਸੰਘਰਸ਼ ਕਰ ਰਹੀ ਸੰਸਥਾ ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਦੇ ਯਤਨਾਂ ਨੂੰ ਉਸ ਵਕਤ ਬੂਰ ਪਿਆ ਜਦ ਜੇਲ ਅਧਿਕਾਰੀਆਂ ਨੇ ਜੇਲ ਵਿਚ ਨਜਰਬੰਦ ਪੰਜਾਬੀਆਂ ਤੇ ਭਾਰਤੀਆਂ ਦੇ ਨਾਲ ਉਹਨਾਂ ਦੇ […]
ਲਾਹੌਰ: ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਫਸਰ ਗੁਲਾਬ ਸਿੰਘ ਨੇ ਦੋਸ਼ ਲਾਏ ਹਨ ਕਿ ਉਕਾਫ ਬੋਰਡ ਦੇ ਅਫਸਰਾਂ ਅਤੇ ਪੁਲਿਸ ਵਾਲਿਆਂ ਨੇ ਉਸ ਨੂੰ ਅਤੇ ਉਸ ਦੇ ਪਰਵਾਰ ਨੂੰ ਜ਼ਬਰੀ ਘਰੋਂ ਬਾਹਰ ਕੱਢ ਦਿੱਤਾ ਹੈ। ਗੁਲਾਬ ਸਿੰਘ ਦਾ ਕਹਿਣਾ ਹੈ ਕਿ ਲਾਹੌਰ ਸ਼ਹਿਰ ਦੇ ਬਾਹਰਵਾਰ ਡੇਰਾ ਚਾਹਲ ਪਿੰਡ ਵਿਚ ਬਣੇ ਇਸ ਘਰ ਚ ਉਸ ਦਾ […]
-ਜਗਤਾਰ ਸਿੰਘ ਚੋਟੀ ਦੀਆਂ ਸਿੱਖ ਸੰਸਥਾਵਾਂ ਵਿੱਚ ਨਿਘਾਰ ਤੋਂ ਬਾਅਦ ਹੁਣ ਸ੍ਰੀ ਦਰਬਾਰ ਸਾਹਿਬ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਖੜ੍ਹਾ ਹੋ ਗਿਆ ਹੈ। ਪਿਛਲੇ ਮਹੀਨਿਆਂ ਦੌਰਾਨ ਸਿੱਖ ਜਗਤ ਦੇ ਇਸ ਸਭ ਤੋਂ ਮੁਕੱਦਸ ਤੇ ਇਤਿਹਾਸਕ ਸਥਾਨ ਦੀ ਪਵਿੱਤਰਤਾ, ਇੱਕਸੁਰਤਾ ਤੇ ਇਕਾਗਰਤਾ ਭੰਗ ਹੋ ਰਹੀ ਹੈ; ਉਹ ਵੀ ਕਿਸੇ ਹੋਰ ਵੱਲੋਂ ਨਹੀਂ ਸਗੋਂ ਖੁਦ ਸ਼੍ਰੋਮਣੀ ਗੁਰਦੁਆਰਾ […]
ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਯੂਨੀਵਰਸਿਟੀ ਗਰਾਂਟਸ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਅਤੇ ਧਾਰਮਿਕ ਰਸਾਲਿਆਂ ਨੂੰ ਸਾਜਿਸ਼ ਅਧੀਨ ਰੱਦ ਕੀਤੇ ਜਾਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਯੂਜੀਸੀ ਵੱਲੋਂ ਕੀਤਾ ਫੈਸਲਾ ਬੇਲੋੜਾ ਅਤੇ ਗੈਰ ਸੰਵਿਧਾਨਕ ਹੈ। ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ ਕਿਹਾ ਕਿ ਯੂਨੀਵਰਸਿਟੀ ਗਰਾਂਟਸ ਕਮਿਸ਼ਨਰ […]
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਵੱਲੋਂ ਚਲਾਏ ਜਾ ਰਹੇ ਸਾਰੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਨਸ਼ੇ ਦੇ ਆਦੀਆਂ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ ਹੈ। ਇਸੇ ਦੌਰਾਨ ਹੀ ਉਨ੍ਹਾਂ ਨੇ ਪੁਲਿਸ ਨੂੰ ਹੁਕਮ ਦਿੱਤੇ ਕਿ ਨਸ਼ੇ ਵਿੱਚ ਫਸੇ ਲੋਕਾਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਕਿਸੇ ਵੀ […]