Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 19, 2018

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਨੇ ਡੇਰਾ ਬਾਬਾ ਨਾਨਕ (ਪੂਰਬੀ ਪੰਜਾਬ) ਅਤੇ ਕਰਤਾਰਪੁਰ ਸਾਹਿਬ (ਪੱਛਮੀ ਪੰਜਾਬ) ਦਰਮਿਆਨ ਖਾਸ ਲਾਂਘਾ ਖੋਲ੍ਹ ਕੇ ਸਿੱਖ ਸੰਗਤਾਂ ਨੂੰ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦਿਦਾਰ ਦਾ ਮੌਕਾ ਦੇਵੇਗਾ। ਪਾਕਿਸਤਾਨੀ ਫੌਜੇ ਦੇ ਮੁਖੀ ਜਨਰਲ ਕਮਰ ਬਾਜਵਾ ਨੇ ਪੂਰਬੀ ਪੰਜਾਬ ਦੇ ਵਜੀਰ ਨਵਜੋਤ ਸਿੰਘ ਸਿੱਧੂ ਨੂੰ ਇਹ ਗੱਲ ਆਪ ਕਹੀ।
ਜਸਟਿਸ ਰਣਜੀਤ ਸਿੰਘ ਵੱਲੋਂ ਬੇਅਦਬੀ ਮਾਮਲਿਆਂ ਅਤੇ ਇਸ ਨਾਲ ਜੁੜੀਆਂ ਘਟਨਾਵਾਂ ਦੀ ਕੀਤੀ ਗਈ ਜਾਂਚ ਦਾ ਲੇਖਾ ਪੰਜਾਬ ਦੀ ਸਿਆਸਤ ਵਿੱਚ ਇਸ ਵੇਲੇ ਕੇਂਦਰੀ ਮੁੱਦਾ ਬਣਦਾ ਜਾ ਰਿਹਾ ਹੈ। ਆਮ ਤੌਰ ਉੱਤੇ ਸਰਕਾਰੀ ਜਾਂਚ ਕਮਿਸ਼ਨਾਂ ਤੋਂ ਬਹੁਤੀ ਲੋਕ ਪੱਖੀ ਆਸ ਨਹੀਂ ਰੱਖੀ ਜਾਂਦੀ ਤੇ ਅਕਸਰ ਇਹ ਜਾਂਚ ਡੰਗਟਪਾਊ ਤੇ ਲੋਕਾਂ ਦੀ ਅੱਖੀਂ ਘੱਟਾ ਪਾਉਣ ਵਾਲੀ ਹੀ ਹੁੰਦੀ ਹੈ। ਇਨ੍ਹਾਂ ਹੀ ਮਾਮਲਿਆਂ ਉੱਤੇ ਜਸਟਿਸ ਜੋਰਾ ਸਿੰਘ ਕਮਿਸ਼ਨ ਵੱਲੋਂ ਕੀਤੀ ਗਈ ਜਾਂਚ ਇਸੇ ਤਰ੍ਹਾਂ ਦੀ ਹੀ ਸੀ। ਪਰ ਜਸਟਿਸ ਰਣਜੀਤ ਸਿੰਘ ਦੀ ਜਾਂਚ ਦੇ ਅਖੀਰਲੇ ਦਿਨਾਂ ਵਿੱਚ ਅਖਬਾਰਾਂ ਨੇ ਜੋ ਜਾਣਕਾਰੀ ਨਸ਼ਰ ਕਰਨੀ ਸ਼ੁਰੂ ਕੀਤੀ ਉਸ ਤੋਂ ਇਸ ਜਾਂਚ ਲੇਖੇ ਵਿੱਚ ਲੋਕਾਂ ਦੀ ਪਹਿਲਾਂ ਰੁਚੀ ਬੱਜੀ ਤੇ ਫਿਰ ਇਸ ਤਰ੍ਹਾਂ ਦਾ ਆਸ ਵੀ ਬੱਝੀ ਤੇ ਲੱਗਣ ਲੱਗਾ ਕਿ ਇਸ ਰਾਹੀਂ ਸੱਚ ਤੋਂ ਪਰਦਾ ਚੁੱਕਿਆ ਜਾਵੇਗਾ। ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲ ਕੇ ਵਿਖੇ ਵਾਪਰੀਆਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਡੇਰਾ ਸੱਚਾ ਸੌਦਾ ਸਿਰਸਾ ਦੇ ਪੈਰੋਕਾਰਾਂ ਦੀਆਂ ਗ੍ਰਿਫਤਾਰੀਆਂ ਵੀ ਇਸ ਗੱਲ ਵੱਲ ਇਸ਼ਾਰਾ ਸਨ ਕਿ ਇਸ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।