Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 5, 2019

‘ਮਹਿੰਜੋ-ਦੇਰੂ’ ਦੇ ਸੱਤ ਹਜ਼ਾਰ ਸਾਲ ਪੁਰਾਣੇ ਖੰਡਰਾਂ ਦੀ ਦੇਖ ਭਾਲ ਤੋਂ ਸਮਾਜਿਕ ਸਭਿਅਤਾ ਦੇ ਵਿਿਦਆਰਥੀ ਨੂੰ ਸਭ ਤੋਂ ਵੱਧ ਅਚੰਭਾ ਇਸ ਗੱਲ ’ਤੇ ਹੁੰਦਾ ਹੈ ਕਿ ਉਥੇ ਜੰਗੀ ਸ਼ਸਤਰਾਂ ਦੇ ਬਸਤੀਆਂ ਦੀ ਰੱਖਿਆ ਲਈ ਫਸੀਲਾਂ ਆਦਿਕ ਦਾ ਕੋਈ ਨਾਮ ਨਿਸ਼ਾਨ ਨਹੀਂ ਮਿਲਦਾ। ਉਸ, ਤਵਾਰੀਖ ਤੋਂ ਵੀ ਪਹਿਲੇ, ਦੂਰ ਦੁਰਾਡੇ ਸਮੇਂ ਵਿਚ ਕੀ ਕਾਰਨ ਹੋ ਸਕਦੇ ਹਨ ਕਿ ਮਨੁੱਖੀ ਸਮਾਜ ਤੇ ਬਸਤੀਆਂ ਸ਼ਸਤਰ ਵਿੱਦਿਆ ਤੇ ਯੁੱਧ ਪ੍ਰਕ੍ਰਿਤੀ ਤੋਂ ਇਸ ਹੱਦ ਤਕ ਬੇ ਨਿਆਜ਼ ਹੋ ਗਏ ਕਿ ਉਨ੍ਹਾਂ ਨੂੰ ਯੁੱਧ ਜੰਗ ਦੀ ਹੋਂਦ ਹੀ ਬੇਲੋੜੀ ਅਤੇ ਅਸੰਭਵ ਪ੍ਰਤੀਤ ਹੋਣ ਲੱਗ ਪਈ। ਮਨੁੱਖੀ ਸੱਭਿਅਤਾ ਦੀ ਤਾਰੀਖ ਵਿਚ ਕੋਈ ਸ਼ਹਾਦਤ ਇਸ ਯਕੀਨ ਦੀ ਪੁਸ਼ਟੀ ਵਿਚ ਨਹੀਂ ਮਿਲਦੀ ਕਿ ਸਭਿਅਤਾ ਤੇ ਤਹਿਜ਼ੀਬ ਦੀ ਉਨਤੀ ਯਾ ਸਾਇੰਸ ਦੇ ਵਿਕਾਸ ਨਾਲ ਮਨੁੱਖੀ ਸਮਾਜ ਦੀਆਂ ਮਾਰਨ ਖੰਡੀਆਂ ਤੇ ਚੰਡਿਕਾ ਰੁਚੀਆਂ ਵਿਚ ਕੋਈ ਬੁਨਿਆਦੀ ਤਬਦੀਲੀ ਆ ਜਾਂਦੀ ਹੈ; ਸਗੋਂ ਸ਼ਹਾਦਤ ਇਸ ਦੇ ਬਿਲਕੁਲ ਉਲਟ ਹੈ ਕਿ ਜਿਉਂ ਜਿਉਂ ਪ੍ਰਕ੍ਰਿਤੀ ਦਿਆਂ ਭੇਤਾਂ ਤੇ ਉਸ ਦੀਆਂ ਸ਼ਕਤੀਆਂ ਉਤੇ ਆਦਮੀ ਦਾ ਵਸੀਕਾਰ ਵਧਦਾ ਜਾਂਦਾ ਹੈ ਤੇ ਜਿਉਂ ਜਿਉਂ ਕਿਸੇ ਸਮਾਜ ਜਾਂ ਕੌਮ
ਉਨ੍ਹਾਂ ਹੋਰ ਫੈਸਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਉਲੀਕਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਪਾਕਿਸਤਾਨ ਜਾਣਗੇ, ਤਾਂ ਜੋ ਉਥੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਅਤੇ ਗੁਰਮਤਿ ਸਮਾਗਮ ਸਬੰਧੀ ਅਖੀਰੀ ਨਿਰਣਾ ਲਿਆ ਜਾ ਸਕੇ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।