Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 15, 2019

ਹਰਵਿੰਦਰ ਸਿੰਘ ਫੂਲਕਾ ਨੇ ਸਪੀਕਰ ਨੂੰ ਜਵਾਬ ਦੇਂਦਿਆਂ ਕਿਹਾ ਕਿ ਕਨੂੰਨ ਅਨੁਸਾਰ ਸਰਕਾਰ ਨੂੰ () ਆਪਣੀ ਕਾਰਵਾਈ ਦੀ ਜਾਣਕਾਰੀ ਵੀ ਨਾਲ ਦੇਣੀ ਚਾਹੀਦੀ ਹੈ, ਸ਼੍ਰੋਮਣੀ ਅਕਾਲੀ ਦਲ ਬਾਦਲ ਨੇ 2001 'ਚ ਇਸ ਲੇਖੇ ਨਾਲ ਕੋਈ ਵੀ ਕਾਰਵਾਈ ਦੀ ਜਾਣਕਾਰੀ ਨਹੀਂ ਜੋੜੀ।ਫੂਲਕਾ ਨੇ ਕਿਹਾ ਕਿ "ਮੋਜੂਦਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਵੀ ਨਾਲ ਜੋੜ ਕੇ ਜਨਤਕ ਕਰੇ।
ਮਾਝੇ ਦੀ ਧਰਤੀ ਤੇ ਦਿਨੋ ਦਿਨ ਪੱਕੇ ਪੈਰੀਂ ਵੱਧ ਫੁਲ ਰਹੇ ਡੇਰੇ ਦੀਆਂ ਵਧੀਕੀਆਂ ਤੇ ਧੱਕੇ ਸ਼ਾਹੀਆਂ ਖਿਲਾਫ ਅਵਾਜ ਉਠਾਉਣ ਵਾਲੇ ਲੋਕਾਂ ਨੂੰ ਸਬਕ ਸਿਖਾਉਣ ਲਈ ਸਰਕਾਰੀ ਤੰਤਰ ਕਿਸ ਹੱਦ ਤੀਕ ਜਾ ਸਕਦਾ ਹੈ ਇਸਦਾ ਮੂੰਹ ਬੋਲਦਾ ਸਬੂਤ ਹੈ ਲੋਕ ਭਲਾਈ ਇਨਸਾਫ਼ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਤੇ ਉਨ੍ਹਾਂ ਦੇ 6 ਸਾਥੀਆਂ ਦੀ ਸਾਹਿਬਜਾਦਾ ਅਜੀਤ ਸਿੰਘ ਨਗਰ ਪੁਲਿਸ ਵਲੋਂ ਗ੍ਰਿਫਤਾਰੀ ਅਤੇ 14 ਘੰਟੇ ਦੀ ਗੈਰਕਾਨੂੰਨੀ ਹਿਰਾਸਤ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਅੱਜ ਇੱਕ ਅਹਿਮ ਬੈਠਕ ਤੋਂ ਬਾਅਦ ਇਹ ਬਿਆਨ ਜਾਰੀ ਕੀਤਾ ਹੈ ਕਿ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਬਾਦਲ ਦਲੀਏ ਤੇ ਆਮ ਆਦਮੀ ਪਾਰਟੀ ਦੇ ਆਗੂ ਵਿਧਾਨ ਸਭਾ ਅਤੇ ਪਾਰਲੀਮੈਂਟ ਵਿੱਚ ਜੱਲ੍ਹਿਆਵਾਲੇ ਬਾਗ ਕਾਂਡ ਬਾਰੇ ਬਰਤਾਨੀਆਂ ਸਰਕਾਰ ਨੂੰ ਮੁਆਫੀ ਮੰਗਣ ਬਾਰੇ ਕਹਿ ਰਹੇ ਹਨ ਪਰ ਕੁੱਝ ਕੁ ਗਜ ਦੀ ਦੂਰੀ ਤੇ ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲਾ ਕਰਕੇ ਹਜਾਰਾਂ ਨਿਰਦੋਸਾਂ ਦੇ ਕਤਲਾਂ ਬਾਰੇ ਜੁਬਾਨ ਨਹੀ ਖੋਲਦੇ ਅਤੇ ਨਾਂ ਹੀ ਪੜਤਾਲ ਦੀ ਮੰਗ ਕਰਦੇ ਹਨ।
ਸਿੱਖ ਕੌਮ ਪਹਿਲਾਂ ਹੀ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਨੋਜਵਾਨਾਂ ਨੂੰ (ਜਿਹਨਾਂ ਨੇ ਸਜ਼ਾਵਾਂ ਪੂਰੂੀਆਂ ਕਰ ਲਈਆਂ ਹਨ) ਨੂੰ ਛੁਡਵਾਉਣ ਲਈ ਵੱਖ-ਵੱਖ ਸਮੇਂ ਤੇ ਮੋਰਚੇ ਲਗਾ ਰਹੀ ਹੈ।ਸਰਕਾਰ ਨੇ ਉਹਨਾਂ ਨੂੰ ਤਾਂ ਕੀ ਛੱਡਣਾ ਸੀ ਪਰ ਹਰ ਰੋਜ਼ ਸਿੱਖ ਨੋਜਵਾਨਾਂ ਤੇ ਝੂਠੇ ਮੁਕੱਦਮੇ ਦਰਜ ਕਰਕੇ ਉਹਨਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ, ਜੋ ਕਿ ਸਰਾਸਰ ਸਿੱਖ ਕੌਮ ਨਾਲ ਧੱਕਾ ਹੈ।
ਭਾਰਤੀ ਫੌਜੀਆਂ 'ਤੇ ਹੋਏ ਹਮਲੇ ਮਗਰੋਂ ਭੀੜ ਵਲੋਂ ਫਿਰਕੂ ਤਰਜਾਂ ਤੇ ਬਦਲਾ ਲੈਣ ਦੇ ਨਾਅਰੇ ਲਾਏ ਗਏ ਅਤੇ ਪ੍ਰਦਰਸ਼ਨਕਾਰੀਆਂ ਵਲੋਂ ਸੜਕਾਂ ਤੇ ਟਾਇਰਾਂ ਨੂੰ ਅੱਗ ਲਾ ਕੇ ਭਿਆਨਕ ਮਾਹੌਲ ਬਣਾਉਣ ਦੇ ਯਤਨ ਕੀਤੇ ਗਏ। ਭੀੜ ਨੇ ਕਈਂ ਥਾਈ ਪ੍ਰਸ਼ਾਸਕੀ ਰੋਕਾਂ ਦੀ ਉਲੰਘਣਾ ਵੀ ਕੀਤੀ, ਹਾਲਾਂਕਿ ਇਸ ਵੇਲੇ ਤੀਕ ਕੋਈ ਵੱਡੀ ਹਿੰਸਕ ਘਟਨਾ ਨਹੀ ਵਾਪਰੀ।
ਬੀਤੀ ਦੁਪਹਿਰ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਵੀਰਵਾਰ ਨੂੰ ਸੀਆਰਪੀਐਫ ਦੇ ਕਾਫਲੇ 'ਤੇ ਹੋਏ ਆਤਮਘਾਤੀ ਹਮਲੇ 'ਚ ਮਾਰੇ ਜਾਣ ਵਾਲੇ ਫੌਜੀਆਂ ਦੀ ਗਿਣਤੀ 40 'ਤੇ ਪਹੁੰਚ ਗਈ ਹੈ ਅਤੇ ਚਾਰ ਜਣਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।