Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 28, 2020

ਦਰਬਾਰ ਸਾਹਿਬ ਹਮਲੇ ਦੀ 36ਵੀਂ ਵਰ੍ਹੇਗੰਢ ਮੌਕੇ ਦਲ ਖਾਲਸਾ ਵਲੋਂ ਗੁਰਧਾਮਾਂ ਦੀ ਪਵਿੱਤਰਤਾ ਲਈ ਜੂਝਕੇ ਸ਼ਹੀਦ ਹੋਏ ਸਿੰਘ-ਸਿੰਘਣੀਆਂ ਅਤੇ ਨਿਹੱਥੇ ਸ਼ਰਧਾਲੂਆਂ ਦੀ ਯਾਦ ਵਿੱਚ 5 ਜੂਨ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਜਾਵੇਗਾ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਉੱਤੇ ਪੁਲਿਸ ਵੱਲੋਂ ਕੀਤੇ ਤਸ਼ਦਦ ਦੀ ਸ਼ਖਤ ਨਿੰਦਿਆਂ ਕਰਦਿਆਂ ਨੇ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਫੌਰੀ ਗਿ੍ਰਫਤਾਰੀ ਦੀ ਮੰਗ ਕੀਤੀ ਹੈ।
ਬਰਤਾਨੀਆ ਦੇ ਡਰਬੀ ਸ਼ਹਿਰ ਵਿੱਚ ਲੰਘੀ 25 ਮਈ ਨੂੰ ਸਵੇਰੇ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਵਿਖੇ ਹਮਲਾ ਕੀਤਾ ਗਿਆ। ਹਮਲਾਵਰ ਨੇ ਗੁਰਦੁਆਰਾ ਸਾਹਿਬ ਦੇ ਦਰਵਾਜੇ ਵਿੱਚ ਲੱਗਾ ਸ਼ੀਸ਼ਾ ਤੋੜਿਆ ਅਤੇ ਉਹ ਅੰਦਰ ਦਾਖਲ ਹੋ ਗਿਆ। ਹਮਲਾਵਰ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਕੁਝ ਹੋਰ ਭੰਨ ਤੋੜ ਕੀਤੀ ਗਈ ਜਿਸ ਤੋਂ ਬਾਅਦ ਉਹ ਉਥੋਂ ਚਲਾ ਗਿਆ ਪਰ ਉਸ ਦੀਆਂ ਇਹ ਸਾਰੀਆਂ ਕਾਰਵਾਈਆਂ ਗੁਰਦੁਆਰਾ ਸਾਹਿਬ ਵਿਖੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈਆਂ।
ਲਿਖਤੀ ਬਿਆਨ ਵਿੱਚ ਕੌਂਸਲ ਨੇ ਕਿਹਾ ਹੈ ਕਿ “ਪੱਤਰਕਾਰੀ ਦੀ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਸਵਾਲ ਪੁੱਛਣ ਕਰਕੇ ਪੁਲਿਸ ਵੱਲੋਂ ਅੰਮ੍ਰਿਤਧਾਰੀ ਸ. ਮੇਜਰ ਸਿੰਘ ਦੀ ਕੁੱਟਮਾਰ ਦੇ ਨਾਲ ਕਕਾਰਾਂ ਦੀ ਬੇਅਦਬੀ ਵੀ ਕੀਤੀ ਹੈ ਜਿਸ ਤੋਂ ਪੰਜਾਬ ਪੁਲਿਸ ਦਾ ਤਾਨਾਸ਼ਾਹੀ ਖਾਸਾ ਸਾਡੇ ਸਾਹਮਣੇ ਆਉਂਦਾ ਹੈ, ਜਿਸ ਖਿਲਾਫ ਅਵਾਜ਼ ਉਠਾਉਣੀ ਬਹੁਤ ਜ਼ਰੂਰੀ ਹੈ”।
ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਓਲੰਪੀਅਨ ਹਾਕੀ ਖਿਡਾਰੀ ਸ੍ਰ. ਬਲਬੀਰ ਸਿੰਘ ਜੀ ਸੀਨੀਅਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ “ਭਾਈ ਸਾਹਿਬ ਜੀ ਹਾਕੀ ਦੇ ਮਹਾਨ ਖਿਡਾਰੀ ਹੀ ਨਹੀਂ ਬਲਕਿ ਸਿੱਖ ਹਾਕੀ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਵੀ ਸਨ”।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।