Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਾਂ ਦੇ ਖ਼ਿਲਾਫ਼ ਜ਼ਹਿਰ ਉਗਲਨ ਵਾਲੇ ਸਾਰੇ ਲੋਕ ਸਾਡੇ ਨਿਸ਼ਾਨੇ ‘ਤੇ ਹਨ: ਜੀਕੇ

ਸਿੱਖਾਂ ਦੇ ਖ਼ਿਲਾਫ਼ ਜ਼ਹਿਰ ਉਗਲਨ ਵਾਲੇ ਸਾਰੇ ਲੋਕ ਸਾਡੇ ਨਿਸ਼ਾਨੇ ‘ਤੇ ਹਨ: ਜੀਕੇ

ਨਵੀਂ ਦਿੱਲੀ : ਫ਼ਿਲਮੀ ਅਦਾਕਾਰਾ ਕੰਗਨਾ ਰਨੌਤ ਵੱਲੋਂ ਕਿਸਾਨਾਂ ਨੂੰ ਅਤਿਵਾਦੀ ਅਤੇ ਵੱਖਵਾਦੀ ਦੱਸਣ ‘ਤੇ ਜਾਗੋ ਪਾਰਟੀ ਨੇ ਕੰਗਨਾ ਦਾ ਟਵਿੱਟਰ ਅਕਾਉਂਟ ਬੰਦ ਕਰਾਉਣ ਲਈ ਟਵਿੱਟਰ ਦੇ ਐਮ.ਡੀ. ਨੂੰ ਲੀਗਲ ਨੋਟਿਸ ਭੇਜਿਆ ਹੈ।

ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਆਪਣੇ ਵਕੀਲ ਨਗਿੰਦਰ ਬੈਨੀਪਾਲ ਪਾਸੋਂ ਭਿਜਵਾਏ ਨੋਟਿਸ ‘ਚ ਟਵਿੱਟਰ ਨੂੰ ਨੋਟਿਸ ਮਿਲਣ ਦੇ 3 ਦਿਨ ਅੰਦਰ ਕੰਗਨਾ ਦਾ ਅਕਾਉਂਟ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਜੀਕੇ ਨੇ ਦੱਸਿਆ ਕਿ ਸਿੱਖਾਂ ਦੇ ਖ਼ਿਲਾਫ਼ ਜ਼ਹਿਰ ਉਗਲਨ ਵਾਲੇ ਸਾਰੇ ਲੋਕ ਸਾਡੇ ਨਿਸ਼ਾਨੇ ‘ਤੇ ਹਨ।

ਕੰਗਨਾ ਕਿਸਾਨ ਅੰਦੋਲਨ ਤੋਂ ਬਾਅਦ ਲਗਾਤਾਰ ਕਿਸਾਨਾਂ ਨੂੰ ਅਤਿਵਾਦੀ ਅਤੇ ਦੇਸ਼ ਵਿਰੋਧੀ ਆਪਣੇ ਟਵੀਟ ਰਾਹੀਂ ਦਸ ਰਹੀ ਹੈ ਜਦਕਿ ਇਸ ਬਾਰੇ ਕੰਗਨਾ ਕੋਲ ਕੋਈ ਸਬੂਤ ਨਹੀਂ ਹੈ। ਇਹ ਸਿੱਧੇ ਤੌਰ ‘ਤੇ ਸਿੱਖਾਂ ਦੇ ਖ਼ਿਲਾਫ਼ ਦੂਜੇ ਫ਼ਿਰਕਿਆਂ ‘ਚ ਨਫ਼ਰਤ ਪੈਦਾ ਕਰਨ ਦਾ ਕਾਰਨ ਬਣੀ ਹੋਈ ਹੈ। ਇਸ ਲਈ ਇਸ ਦੇ ਟਵੀਟ ਬੰਦ ਕਰਾਉਣੇ ਲਾਜ਼ਮੀ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਿਕਰਯੋਗ ਹੈ ਕਿ 1783 ਈਸਵੀ ਵਿਚ ਜਦੋਂ ਬਾਬਾ ਬਘੇਲ ਸਿੰਘ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਸਿੱਖ ਫੌਜਾਂ ਨੇ ਦਿੱਲੀ ਫਤਹਿ ਕੀਤੀ ਸੀ ਤਾਂ ਉਸ ਸਮੇਂ ਇੱਥੇ ਸਿੱਖਾਂ
5 ਨਵੰਬਰ 2024 ਨੂੰ ਦਿੱਲੀ ਦੇ ਰਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਨਸਲਕੁਸ਼ੀ, ਨਵੰਬਰ 1984 ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ।
ਨਵੰਬਰ 1984 ਸਿੱਖ ਨਸਲਕੁਸ਼ੀ ਦਾ ਉਹ ਦੌਰ ਸੀ, ਜਿਸ ਸਮੇਂ ਹਜੂਮ ਨੇ ਬਿਪਰ ਹਕੂਮਤ ਵੱਲੋਂ ਮਿਲੇ ਹੋਏ ਵਹਸ਼ੀਪੁਣੇ ਦੇ ਥਾਪੜੇ ਨਾਲ ਨਿਹੱਥੇ ਅਤੇ ਬੇਦੋਸ਼ੇ ਸਿੱਖਾਂ ਉੱਤੇ ਹਰ ਉਹ ਜੁਲਮ ਕੀਤਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: