Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 12, 2021

ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਸਮੇਤ ਵਿੱਦਿਅਕ ਅਦਾਰਿਆਂ ਦਾ ਪ੍ਰਬੰਧ ਸੰਭਾਲਣ ਵਾਲੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ 25 ਅਪ੍ਰੈਲ 2021 ਨੂੰ ਹੋਣਗੀਆਂ, ਜਿਸ ਦੇ ਨਤੀਜੇ 28 ਅਪ੍ਰੈਲ ਨੂੰ ਐਲਾਨੇ ਜਾਣਗੇ। ਦਿੱਲੀ ਗੁਰਦੁਆਰਾ ਐਕਟ-1971 ਲਾਗੂ ਹੋਣ ਤੋਂ ਬਾਅਦ ਹੁਣ 8ਵੀਂ ਵਾਰੀ ਦਿੱਲੀ ਗੁਰਦੁਆਰਾ ਚੋਣਾਂ ਹੋ ਰਹੀਆਂ ਹਨ ਅਤੇ 25 ਅਪ੍ਰੈਲ, 2021 ਨੂੰ ਦਿੱਲੀ ਦੇ ਸਿੱਖ ਵੋਟਰ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਦੇ ਹੋਏ ਦਿੱਲੀ ਦੇ 46 ਚੋਣ ਹਲਕਿਆਂ ਲਈ ਨੁਮਾਇੰਦੇ ਚੁਣਨਗੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਰਤ ਸਰਕਾਰ ਵਲੋਂ ਦਿੱਲੀ ਗੁਰਦੁਆਰਾ ਐਕਟ-1971 ਦੀ ਧਾਰਾ 3 ਦੇ ਤਹਿਤ ਸਥਾਪਿਤ ਕੀਤੀ ਗਈ ਹੈ ਅਤੇ ਕਮੇਟੀ ਦਾ ਮੁੱਖ ਕਾਰਜ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਅਤੇ ਕਮੇਟੀ ਅਧੀਨ ਵਿੱਦਿਅਕ ਅਦਾਰਿਆਂ ਦੀ ਸੇਵਾ-ਸੰਭਾਲ ਕਰਨਾ ਹੈ। ਜਦੋਂ ਦਿੱਲੀ ਗੁਰਦੁਆਰਾ ਐਕਟ ਲਾਗੂ ਹੋਇਆ ਸੀ ਤਾਂ ਉਸ ਦੇ ਨਿਯਮਾਂ ਦੀ ਪਾਲਣਾ ਤਹਿਤ 30 ਮਾਰਚ, 1975 ਨੂੰ ਪਹਿਲੀ ਵਾਰੀ ਦਿੱਲੀ ਗੁਰਦੁਆਰਾ ਚੋਣਾਂ ਕਰਵਾਈਆਂ ਗਈਆਂ ਸਨ ਅਤੇ 28 ਅਪ੍ਰੈਲ, 1975 ਨੂੰ ਪਹਿਲੀ ਵਾਰੀ ਦਿੱਲੀ ਗੁਰਦੁਆਰਾ ਕਮੇਟੀ ਹੋਂਦ ਵਿਚ ਆਈ ਸੀ।
ਹਰਿਆਣੇ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੂੰ ਚਿੱਠੀ ਲਿਖ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਕਾਰ ਢਾਈ ਮਹੀਨੇ ਤੋਂ ਬੰਦ ਪਈ ਗੱਲਬਾਤ ਨੂੰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।