Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 16, 2021

ਕਿਸਾਨੀ ਸੰਘਰਸ਼ ਨੂੰ ਦੇਖਿਆਂ ਤੇ ਗੱਲ ਕੀਤਿਆਂ ਕਿਸਾਨੀ ਲੱਗਦਾ ਹੈ ਪਰ ਮਹਿਸੂਸ ਕੀਤਿਆਂ ਤੇ ਵਿਚਾਰਿਆਂ ਬਹੁਤ ਕੁਝ ਹੋਰ, ਵਿਲੱਖਣ ਤੇ ਨਵਾਂ ਲੱਗਣ ਲੱਗ ਪੈਂਦਾ ਹੈ ਜਿਸ ਬਾਰੇ ਗੱਲਾਂ ਨਹੀਂ ਕੀਤੀਆਂ ਜਾ ਸਕਦੀਆਂ ਤੇ ਨਾ ਹੀ ਕਿਸੇ ਦੇ ਹੱਥ-ਵੱਸ ਕੁਝ ਲੱਗਦਾ ਹੈ, ਇਹ ਤਾਂ ਬਸ ਵਾਪਰ ਰਿਹਾ ਹੈ ਅਤੇ ਇਸ ਵਿਚ ਮਰਜ਼ੀ ਕਿਸੇ ਵਿਅਕਤੀ ਦੀ ਨਹੀਂ ਚੱਲ ਸਕਦੀ, ਮਰਜ਼ੀ ਚਲਾਉਂਣ ਦੀ ਸੋਚਣ ਵਾਲਾ ਨਾ-ਚਾਹੁੰਦਿਆਂ ਹੋਇਆਂ ਵੀ ਇਸਦੇ ਵਹਿਣ ਵਿੱਚ ਵਹਿ ਜਾਂਦਾ ਹੈ। ਕਿਸਾਨ ਸੰਘਰਸ਼ ਨੂੰ ਚੱਲ ਰਹੇ ਸਿਸਟਮ ਦੀਆਂ ਕਸੌਟੀਆਂ ਨਹੀਂ ਲੱਗ ਸਕਦੀਆਂ, ਇਸ ਨੂੰ ਸਮਝਣ ਲਈ ਤੀਖਣ ਬੁੱਧੀ ਜਾਂ ਦੁਨਿਆਵੀ ਵਿੱਦਿਆ ਦੀ ਲੋੜ ਨਹੀਂ ਸਗੋਂ ਹਰ ਕੋਈ ਪੜਿਆ ਅਣਪੜਿਆ ਜੋ ਵੀ 'ਨਾਨਕ ਨਾਮ ਚੜਦੀ ਕਲਾ-ਤੇਰੇ ਭਾਣੇ ਸਰਬਤ ਦਾ ਭਲਾ ਦੇ ਸਿਧਾਂਤ ਬਾਰੇ ਜਾਣਦਾ ਹੈ ਇਸ ਕਿਸਾਨੀ ਸੰਘਰਸ਼ ਦੀ ਅਜ਼ਮਤ ਨੂੰ ਸਮਝ ਸਕਦਾ ਹੈ।
ਤੀਜੇ ਘੱਲੂਘਾਰੇ ਨੂੰ ਕਿਵੇਂ ਸਮਝਿਆ ਜਾਵੇ? ਜੂਨ 1984 ਦੇ ਦਰਬਾਰ ਸਾਹਿਬ ਉੱਪਰ ਹਮਲੇ ਪਿੱਛੇ ਕੀ ਕਾਰਨ ਸਨ? ਤੀਜੇ ਘੱਲੂਘਾਰੇ ਨੂੰ ਕਿਵੇਂ ਸਮਝਿਆ ਜਾਵੇ? ਜੂਨ 1984 ਦੇ ਦਰਬਾਰ ਸਾਹਿਬ ਉੱਪਰ ਹਮਲੇ ਪਿੱਛੇ ਕੀ ਕਾਰਨ ਸਨ? ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਵੱਲੋਂ 3 ਜੂਨ 2021 ਨੂੰ ਗੁਰਦੁਆਰਾ ਸ਼ਹੀਦ ਗੰਜ, ਮੁਸ਼ਕੀਆਣਾ ਸਾਹਿਬ, ਮੁੱਲਾਂਪੁਰ ਵਿਖੇ ਹੋਏ ਸ਼ਹੀਦੀ ਸਮਾਗਮ ਦੌਰਾਨ ਸਾਂਝੇ ਕੀਤੇ ਗਏ ਵਿਚਾਰ ਸੁਣੋ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।