Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 17, 2022

ਅਰਬਨ ਅਸਟੇਟ ਪਟਿਆਲਾ ਦੀ ਸਿੱਖ ਸੰਗਤ ਵੱਲੋਂ 5 ਜੂਨ 2022 ਨੂੰ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਇਕ ਯਾਦਗਾਰੀ ਦੀਵਾਨ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਘੱਲੂਘਾਰਾ ਜੂਨ 1984 ਪਿਛਲੇ ਕਾਰਨਾਂ ਬਾਰੇ ਵਿਸ਼ਲੇਸ਼ਣ ਸਾਂਝਾ ਕੀਤਾ।
ਪ੍ਰੋ. ਪੂਰਨ ਸਿੰਘ ਨੇ ਜੋ ਇੱਕ ਦਫ਼ਾ ਲਿਖਿਆ ਸੀ, ਅੱਜ ਇਸ ਸਥਿਤੀ ’ਤੇ ਉਹ ਬਿਲਕੁਲ ਢੁੱਕਦਾ ਹੈ - “ਇਸ ਵੇਲੇ ਕੋਝੇ ਲਾਲਚ ਨੂੰ ਛੱਡਣਾ ਪਏਗਾ। ਸਿੱਖੀ ਦਾ ਉਹ ਪੈਗਾਮ ਜਿਸਦੇ ਵਾਸਤੇ ਸੰਸਾਰ ਤੜਪ ਰਿਹਾ ਹੈ ਤੇ ਪੁਕਾਰ ਕੇ ਕਹਿ ਰਿਹਾ ਹੈ ਕਿ ਖ਼ਾਲਸਾ ਜੀ! ਗੁਰੂ ਬਾਬੇ ਦੇ ਦਰਸ਼ਨ ਕਦ ਕਰਾਉਗੇ? ਗੁਰੂ ਅਰਜਨ ਦੇਵ ਜੀ ਦੇ ਖ਼ਾਲਸਾ ਜੀ! ਕਲਗੀਆਂ ਵਾਲੇ ਦੇ ਸ਼ਬਦ ਤੋਂ ਪੈਦਾ ਕੀਤੇ ਪੰਥ! ਹੇ ਬਾਜ਼ਾਂ ਵਾਲੇ ਦੇ ਸ਼ਬਦ ਤੋਂ ਪੈਦਾ ਕੀਤੇ ਪੰਥ! ਹੇ ਬਾਜ਼ਾਂ ਵਾਲੇ ਦੇ ਰਚੇ ਆਦਰਸ਼ਕ ਖ਼ਾਲਸਾ ਜੀ! ਦੁਨੀਆ ਵਿਲਕ ਰਹੀ ਹੈ।”
ਚੰਡੀਗੜ੍ਹ ਦੀ ਸਿੱਖ ਸੰਗਤ ਵਲੋਂ 6 ਜੂਨ 2022 ਨੂੰ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਇਕ ਗੁਰਮਤਿ ਸਮਾਗਮ ਸੈਕਟਰ 20 ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਪੰਥ ਸੇਵਕ ਜਥਾ ਦੋਆਬਾ ਦੇ ਪੰਥ ਸੇਵਕ ਭਾਈ ਮਨਧੀਰ ਸਿੰਘ ਵਲੋਂ ਗੁਰਮਤਿ ਅਤੇ ਬਿੱਪਰਵਾਦ ਦਰਮਿਆਨ ਬੁਨਿਆਂਦੀ ਟਕਰਾਅ ਦੇ ਹਵਾਲੇ ਨਾਲ ਅਕਾਲ ਤਖਤ ਸਾਹਿਬ ਅਤੇ ਦਿੱਲੀ ਦਰਬਾਰ ਦਰਮਿਆਨ ਜੰਗ ਦੇ ਕਾਰਨਾਂ ਦੀ ਵਿਆਖਿਆ ਕੀਤੀ ਗਈ। ਇੱਥੇ ਅਸੀਂ ਭਾਈ ਮਨਧੀਰ ਸਿੰਘ ਵਲੋਂ ਸਾਂਝੇ ਕੀਤੇ ਗਏ ਵਿਚਾਰ ਤੁਹਾਡੇ ਨਾਲ ਸਾਂਝੇ ਕਰ ਰਹੇ ਹਾਂ। ਆਪ ਸੁਣੋ ਅਤੇ ਹਰੋਨਾਂ ਨਾਲ ਸਾਂਝੇ ਕਰੋ ਜੀ।
4 ਜੂਨ ਅੰਮ੍ਰਿਤ ਵੇਲੇ ਜਦੋਂ ਕਿ ਦਰਬਾਰ ਸਾਹਿਬ ਵਿੱਚ ਕੀਰਤਨ ਦੀਆਂ ਮਧੁਰ-ਧੁਨਾਂ ਸੁਣਾਈ ਦੇ ਰਹੀਆਂ ਸਨ, ਅਚਾਨਕ 4 ਵੱਜ ਕੇ 15 ਮਿੰਟ ’ਤੇ ਇੱਕ ਭਾਰੀ ਧਮਾਕਾ ਹੋਇਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।