ਸਾਕਾ ਪੰਜਾ ਸਾਹਿਬ ਦੀ ੧੦੦ਸਾਲਾ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ ਕੱਲ 3 ਦਸੰਬਰ 2022, ਸ਼ਾਮ 6 ਵਜੇ ਤੋਂ ਲੈ ਕੇ 8.30 ਵਜੇ ਤੱਕ ਗੁਰਦੁਆਰਾ ਬਾਬਾ ਜੀਵਨ ਸਿੰਘ (ਪੁਲ ਵਾਲਾ ਗੁਰਦੁਆਰਾ) ਪਿੰਡ ਚੀਮਾਂ ਬਾਠ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ। ਇਹ ਸਮਾਗਮ ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਅਕਾਲ ਸਹਾਇ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਅਤੇ ਡਾ. ਕੰਵਲਜੀਤ ਸਿੰਘ ਸਾਕਾ ਪੰਜਾ ਸਾਹਿਬ ਦੀ ੧੦੦ਸਾਲਾ ਸ਼ਤਾਬਦੀ ਨੂੰ ਸਮਰਪਿਤ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ।