Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 16, 2026

ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਕਾਰਨ ਕਤਲ ਕੀਤੇ ਗਏ ਸ. ਪਰਵਿੰਦਰ ਸਿੰਘ ਝੋਟਾ ਨਮਿਤ ਅੰਤਿਮ ਅਰਦਾਸ ਸਮਾਗਮ ਕੱਲ ਮਿਤੀ 15 ਨਵੰਬਰ 2026 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਵਿਖੇ ਕਰਵਾਇਆ ਗਿਆ।
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐਸ.ਓ.) ਨੇ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ਲਈ ਦਿੱਤੀ ਗਈ ਸੀਮਤ ਪੈਰੋਲ ਅਤੇ ਉਨ੍ਹਾਂ ਨਾਲ ਹੋਏ ਸਖ਼ਤ ਵਤੀਰੇ ਦੀ ਨਿੰਦਾ ਕੀਤੀ ਹੈ ਅਤੇ ਭਾਰਤੀ ਨਿਆਂ ਪ੍ਰਣਾਲੀ ਦੇ ਦੋਹਰੇ ਮਾਪਦੰਡਾਂ 'ਤੇ ਸਵਾਲ ਚੁੱਕੇ ਹਨ।
ਪੱਤਰਕਾਰ ਮਨਦੀਪ ਸਿੰਘ ਨੇ ਦਲ ਖ਼ਾਲਸਾ ਦੇ ਆਗੂ ਪਰਮਜੀਤ ਸਿੰਘ ਮੰਡ ਨਾਲ ਪੰਜਾਬ ਵਿੱਚ ਨਸ਼ਿਆਂ ਦੇ ਗੰਭੀਰ ਮੁੱਦੇ, ਇਸ ਦੇ ਇਤਿਹਾਸਕ ਤੇ ਸਿਆਸੀ ਪਹਿਲੂਆਂ ਅਤੇ ਕੁਦਰਤੀ ਨਸ਼ਿਆਂ (ਅਫ਼ੀਮ/ਭੁੱਕੀ) ਨੂੰ ਕਾਨੂੰਨੀ ਮਾਨਤਾ ਦੇਣ ਦੀ ਚੱਲ ਰਹੀ ਬਹਿਸ ਬਾਰੇ ਖਾਸ ਗਲਬਾਤ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ

‘ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ 3’ ਨਵੰਬਰ 1984 ਦੌਰਾਨ ਪੰਜਾਬ ਤੋਂ ਬਾਹਰ ਭਾਰਤ ਦੇ ਵੱਖ-ਵੱਖ ਸ਼ਹਿਰਾਂ ਅਤੇ ਥਾਵਾਂ ਵਿੱਚ ਹੋਈ ਸਿੱਖ ਨਸਲਕੁਸ਼ੀ ਦੀਆਂ ਅਣਫੋਲੀਆਂ ਪਰਤਾਂ ਨੂੰ ਸਾਹਮਣੇ ਲਿਆਉਣ ਵਾਲੀ ਮਹੱਤਵਪੂਰਨ ਦਸਤਾਵੇਜ਼ੀ ਕਿਰਤ ਹੈ। ਗੁਰਜੰਟ ਸਿੰਘ ਬੱਲ ਅਤੇ ਸੁਖਜੀਤ ਸਿੰਘ ਸਦਰਕੋਟ ਵੱਲੋਂ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਕੀਤੀ ਖੋਜ ਇਸ ਕਿਤਾਬ ਦਾ ਆਧਾਰ ਹੈ।
ਅਸਲ ਗੱਲ ਹੈ ਕਿ ਜਿਥੇ ਵੀ ਲੋਕ ਹਕੂਮਤ ਖਿਲਾਫ ਬੋਲਦੇ ਜਾਂ ਉਠਦੇ ਹਨ ਤਾਂ ਲੋਕਾਂ ਦਾ ਮੁੱਦਾ ਜਿੰਨਾ ਜਿਆਦਾ ਵੱਡਾ, ਹੱਕੀ ਜਾਂ ਭਾਵਕ ਹੋਵੇਗਾ, ਹਾਕਮਾਂ ਦੀ ਇਛਾ ਓਨੀ ਹੀ ਜਿਆਦਾ ਮੰਗ ਕਰਦੀ ਹੈ ਕਿ ਲੜਾਈ ਨੂੰ ਲੀਹੋਂ ਕਿਵੇ ਲਾਹਿਆ ਜਾਵੇ। ਲੜਾਈ ਰੋਕਣੀ ਬਹੁਤੀ ਵਾਰ ਹਕੂਮਤਾਂ ਲਈ ਲਾਹੇਬੰਦ ਨਹੀ ਮੰਨੀ ਜਾਂਦੀ ਕਿਉਕਿ ਵਿਗੜੇ ਹਾਲਾਤ ਹੀ ਲੋਕਾਂ ਨੂੰ ਹੋਰ ਵਧ ਕਾਬੂ ਕਰਨ ਦਾ ਸਬੱਬ ਬਣਦੇ ਹਨ।
ਜਥੇਦਾਰ ਮਹਿੰਦਰ ਸਿੰਘ ਯੂਕੇ ਨੇ ਆਪਣੇ ਲੇਖ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਸੰਕਟ, ਭਾਈ ਪਰਵਿੰਦਰ ਸਿੰਘ ਝੋਟਾ ਦੇ ਸੰਘਰਸ਼ ਅਤੇ ਨਸ਼ਾ ਮਾਫ਼ੀਆ ਵਿਰੁੱਧ ਕੌਮੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ ਹਨ।