Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਵੱਖ-ਵੱਖ ਦੇਸ਼ਾਂ ਤੋਂ 4000 ਸਿੱਖ ਪਹੁੰਚਣਗੇ ਨਨਕਾਣਾ ਸਾਹਿਬ

ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਵੱਖ-ਵੱਖ ਦੇਸ਼ਾਂ ਤੋਂ 4000 ਸਿੱਖ ਪਹੁੰਚਣਗੇ ਨਨਕਾਣਾ ਸਾਹਿਬ

Anandpur-Sahib-celebrations
ਜਨਮ ਅਸਥਨ ਨਨਕਾਣਾ ਸਹਿਬ

ਲਾਹੌਰ ( 2 ਨਵੰਬਰ, 2014): ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਹਿਬ ਦਾ ਪ੍ਰਕਾਸ਼ ਦਿਹਾੜਾ ਜਨਮ ਅਸਥਨ ਨਨਕਾਣਾ ਸਹਿਬ ਵਿਖੇ ਮਨਾਉਣ ਲਈ ਭਾਰਤ ਅਤੇ ਹੋਰਨਾਂ ਦੇਸ਼ਾਂ ਤੋਂ 4000 ਦੇ ਕਰੀਬ ਸਿੱਖ ਮੰਗਲਵਾਰ ਨੂੰ ਪਾਕਿਸਤਾਨ ਪਹੁੰਚਣਗੇ।

ਔਕਾਫ਼ ਬੋਰਡ ਦੇ ਡਿਪਟੀ ਡਾਇਰੈਕਟਰ (ਸ਼੍ਰਾਈਨਜ਼) ਫਰਾਜ਼ ਅਬਾਸ ਨੇ ਅੱਜ ਇੱਥੇ ਪੀਟੀਆਈ ਨੂੰ ਦੱਸਿਆ, ”ਭਾਰਤ ਤੋਂ ਲਗਪਗ 3000 ਸਿੱਖ ਮੰਗਲਵਾਰ ਨੂੰ ਬਾਘਾ ਬਾਰਡਰ ‘ਤੇ ਪੁੱਜਣਗੇ ਅਤੇ ਯੂਰਪੀ ਦੇਸ਼ਾਂ ਤੋਂ 1000 ਦੇ ਕਰੀਬ ਸਿੱਖ ਨਨਕਾਣਾ ਸਾਹਿਬ ਵਿਖੇ ਗੁਰਦੁਆਰਾ ਬਾਬਾ ਗੁਰੂ ਨਾਨਕ ਵਿਖੇ 546ਵਾਂ ਪ੍ਰਕਾਸ਼ ਪੁਰਬ ਮਨਾਉਣਗੇ।”

ਉਨ੍ਹਾਂ ਦੱਸਿਆ ਕਿ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਪਹਿਲੀ ਵਾਰ ‘ਅੰਮ੍ਰਿਤ ਜਲ’ ਦਿੱਤਾ ਜਾਵੇਗਾ ਅਤੇ ਪਾਕਿਸਤਾਨ ਸਰਕਾਰ ਨੇ ਸਿੱਖ ਜਥਿਆਂ ਦੀ ਸੁਰੱਖਿਆ ਲਈ ਰੇਂਜਰਜ਼ ਤਾਇਨਾਤ ਕੀਤੇ ਹਨ।

ਅੱਬਾਸ ਨੇ ਆਖਿਆ ਕਿ ਔਕਾਫ਼ ਬੋਰਡ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਵਾਹਗਾ ਬਾਰਡਰ ‘ਤੇ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਸਵਾਗਤ ਕਰਨਗੇ ਅਤੇ ਉਨ੍ਹਾਂ ਦੇ ਸਫ਼ਰ ਲਈ ਸਾਰੀਆਂ ਸੁਵਿਧਾਵਾਂ ਦਾ ਪ੍ਰਬੰਧ ਕਰਾਉਣਗੇ। ਸਰਹੱਦ ‘ਤੇ ਉਨ੍ਹਾਂ ਲਈ ਲੰਗਰ ਵੀ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਪਹਿਲੀ ਦਫ਼ਾ ‘ਅੰਮ੍ਰਿਤ ਜਲ’ ਸੀਲਬੰਦ ਬੋਤਲਾਂ ‘ਚ ਦਿੱਤਾ ਜਾਵੇਗਾ ਅਤੇ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਦੇ ਪਵਿੱਤਰ ਖੂਹ ਦੀ ਸਫਾਈ ਕਰਵਾਈ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,
ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: