Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਦੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਚ ਵੀ 50 ਫੀਸਦੀ ਸੀਟਾਂ ਸਿੱਖ ਬੱਚਿਆਂ ਲਈ ਹੋਈਆਂ ਰਾਖਵੀਆਂ

ਦਿੱਲੀ ਦੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਚ ਵੀ 50 ਫੀਸਦੀ ਸੀਟਾਂ ਸਿੱਖ ਬੱਚਿਆਂ ਲਈ ਹੋਈਆਂ ਰਾਖਵੀਆਂ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਚ ਸਿੱਖ ਬੱਚਿਆਂ ਲਈ 50 ਫੀਸਦੀ ਸੀਟਾਂ ਤੇ ਦਾਖਿਲੇ ਦਾ ਰਾਹ ਪੱਧਰਾ ਕਰ ਦਿੱਤਾ ਹੈ। ਜਸਟਿਸ ਜੀ.ਐਸ. ਸਿਸਤਾਨੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏ.ਐਸ. ਚੰਡੌਕ ਅਤੇ ਸਟੈਡਿੰਗ ਕਾਉਂਸਿਲ ਜਸਮੀਤ ਸਿੰਘ ਦੀਆਂ ਦਲੀਲਾਂ ਸੁਣਨ ਉਪਰੰਤ ਕਾਲਜ ਵਿਚ 2011 ਤੋਂ ਘਟਗਿਣਤੀ ਅਦਾਰੇ ਵੱਜੋਂ ਦਾਖਿਲਾ ਕਰਨ ’ਤੇ ਲਗੀ ਰੋਕ ਨੂੰ ਹਟਾਉਣ ਦਾ ਫੈਸਲਾ ਸੁਣਾਇਆ।

Jaswinder-Singh-Jolly
ਦਿੱਲੀ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ (ਫਾਈਲ ਫੋਟੋ)

ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਅੱਜ ਦੇ ਹਾਈਕੋਰਟ ਦੇ ਫੈਸਲੇ ਨੂੰ ਕਾਲਜ ਵਿਚ ਦਾਖਿਲਾ ਲੈਣ ਦੇ ਇੱਛੁਕ ਸਿੱਖ ਬੱਚਿਆਂ ਦੀ ਉਮੀਦਾਂ ਦੇ ਪ੍ਰਵਾਨ ਚੜਨ ਵੱਜੋਂ ਪਰਿਭਾਸ਼ਿਤ ਕੀਤਾ ਹੈ। ਜੌਲੀ ਨੇ ਦੱਸਿਆ ਕਿ ਦਿੱਲੀ ਕਮੇਟੀ ਨੇ ਲੰਬੀ ਕਾਨੂੰਨੀ ਲੜਾਈ ਤੋਂ ਬਾਅਦ ਦਿੱਲੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਆਪਣੇ ਚਾਰੋ ਕਾਲਜਾਂ ਵਿਚ ਹੁਣ 50 ਫੀਸਦੀ ਸਿੱਖ ਬੱਚਿਆਂ ਲਈ ਸੀਟਾਂ ਦਾਖਿਲੇ ਸਮੇਂ ਰਾਖਵੀਂ ਰੱਖਣ ਵਿਚ ਕਾਮਯਾਬੀ ਪ੍ਰਾਪਤ ਕਰ ਲਈ ਹੈ। ਜੌਲੀ ਨੇ ਅੱਜ ਦੇ ਫੈਸਲੇ ਨੂੰ ਦਿੱਲੀ ਕਮੇਟੀ ਦੀ ਵੱਡੀ ਜਿੱਤ ਵੀ ਕਰਾਰ ਦਿੱਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬੀਤੇ ਕੱਲ ਨਿਊਜ਼ੀਲੈਂਡ ਦੇ ਕਰਾਈਸਟਚਰਚ ਸ਼ਹਿਰ ਵਿਚ ਇਕ ਨਸਲਵਾਦੀ ਵਲੋਂ ਦੋ ਮਸਜਿਦਾਂ ਵਿਚ ਚਲਾਈਆਂ ਗਈਆਂ ਗੋਲੀਆਂ ਕਾਰਨ ਹੁਣ ਤੱਕ 49 ਲੋਕਾਂ ਦੇ ਮਾਰੇ ਜਾਣ ਅਤੇ ਕਈ ਹੋਰਾਂ ਦੇ ਜਖਮੀ ਹੋਣ
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਉੱਚ ਮਿਆਰੀ ਪੱਧਰ ਤੇ ਛਾਪਣ ਦੀ ਵਿਉਂਤ ਉਤੇ ਸ਼ੱਕ ਦੀ ਉਂਗਲ ਖੜ੍ਹੀ ਕਰਦਿਆਂ ਅੱਜ ਸਿੱਖ ਬੁੱਧੀਜੀਵੀਆਂ ਨੇ ਕਿਹਾ ਕਿ
ਨਿਊਯਾਰਕ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਸਖਤ ਵਿਰੋਧ ਹੋਇਆ ਹੈ। ਖ਼ਬਰਾਂ ਮੁਤਾਬਕ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂ.ਐੱਸ.ਏ) ਦੇ ਝੰਡੇ ਹੇਠ ਮਨਜੀਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: