Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗਣ ਕਰਕੇ ਮਲਸੀਆਂ ਵਿਖੇ ਗੁਰੂ ਗ੍ਰੰਥ ਸਾਹਿਬ ਦੇ 8 ਸਰੂਪ ਅਗਨ ਭੇਟ

ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗਣ ਕਰਕੇ ਮਲਸੀਆਂ ਵਿਖੇ ਗੁਰੂ ਗ੍ਰੰਥ ਸਾਹਿਬ ਦੇ 8 ਸਰੂਪ ਅਗਨ ਭੇਟ

ਅੰਮ੍ਰਿਤਸਰ: ਗੁਰਦੁਆਰਾ ਬਾਬਾ ਜੀਵਨ ਸਿੰਘ ਪੱਤੀ ਸਾਹਲਾ ਨਗਰ (ਮਲਸੀਆਂ) ਵਿਖੇ ਪਲਾਸਟਿਕ ਦੇ ਪੱਖੇ ਨੂੰ ਅੱਗ ਲੱਗਣ ਦੇ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੀਆਂ 8 ਬੀੜਾਂ ਅਗਨ ਭੇਟ ਹੋ ਗਈਆਂ ਹਨ। ਇਸ ਘਟਨਾ ‘ਤੇ ਪ੍ਰੋ. ਬਡੂੰਗਰ ਨੇ ਦੁਖ ਪ੍ਰਗਟ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਣਗਹਿਲੀ ਕਾਰਨ ਵਾਪਰੀ ਇਸ ਘਟਨਾ ਨਾਲ ਸਮੁੱਚੇ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਣ ਨਾਲ ਪ੍ਰਬੰਧਕਾਂ ਦਾ ਗੁਰਦੁਆਰਾ ਸਾਹਿਬ ਪ੍ਰਤੀ ਲਾਪਰਵਾਹੀ ਵਾਲਾ ਰਵੱਈਆ ਸਾਹਮਣੇ ਆਇਆ ਹੈ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਹੋਣ ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਅਤੇ ਪ੍ਰਬੰਧਕ ਕਮੇਟੀਆਂ ਨੂੰ ਬਾਰ-ਬਾਰ ਗੁਰਦੁਆਰਾ ਸਾਹਿਬ ਅੰਦਰ ਆਪਣੀ ਹਾਜ਼ਰੀ ਵਿਚ ਬਿਜਲੀ ਉਪਕਰਨ ਚਲਾਉਣ ਦੀਆਂ ਦਿੱਤੀਆਂ ਹਦਾਇਤਾਂ ਨੂੰ ਜਿਥੇ ਵੀ ਗ੍ਰੰਥੀ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਨਜ਼ਰ-ਅੰਦਾਜ਼ ਕਰ ਰਹੇ ਹਨ, ਉਸ ਗੁਰਦੁਆਰਾ ਸਾਹਿਬਾਨਾਂ ਵਿਚ ਇਹ ਘਟਨਾਵਾਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਵੀ ਅਹੁਦੇਦਾਰ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ-ਸੰਭਾਲ ਸਬੰਧੀ ਚੁਣੇ ਜਾਂਦੇ ਹਨ ਉਹ 24 ਘੰਟੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਲਈ ਜ਼ਿੰਮੇਵਾਰ ਹੁੰਦੇ ਹਨ। ਜਾਣਕਾਰੀ ਅਨੁਸਾਰ ਗੁਰਦੁਆਰਾ ਬਾਬਾ ਜੀਵਨ ਸਿੰਘ ਪੱਤੀ ਸਾਹਲਾ ਨਗਰ (ਮਲਸੀਆਂ) ਵਿਖੇ ਸੁਖਆਸਨ ਸਾਹਿਬ ਵਾਲਾ ਕਮਰਾ ਛੋਟਾ ਹੋਣ ਕਰਕੇ ਕਮਰੇ ਦੀ ਹਵਾ ਬਾਹਰ ਕੱਢਣ ਲਈ ਲਗਾਇਆ ਪਲਾਸਟਿਕ ਦਾ ਪੱਖਾ ਗਰਮ ਹੋਣ ਕਰਕੇ ਭਿਆਨਕ ਅੱਗ ਦੇ ਰੂਪ ਧਾਰਨ ਕਰ ਗਿਆ। ਜਿਸ ਕਰਕੇ ਸੁਖਆਸਨ ਵਾਲੇ ਕਮਰੇ ‘ਚ ਪਈਆਂ ਗੁਰੂ ਗ੍ਰੰਥ ਸਾਹਿਬ ਦੀਆਂ 8 ਬੀੜਾਂ ਅਗਨ ਭੇਟ ਹੋ ਗਈਆਂ ਅਤੇ ਏ. ਸੀ., ਪੱਖੇ ਅਤੇ ਤਾਰਾਂ ਵੀ ਪਿੰਘਲ ਗਈਆਂ, ਜਿਸ ਦਾ ਪਤਾ ਸਵੇਰੇ ਅੰਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਵਿਖੇ ਪ੍ਰਕਾਸ਼ ਕਰਨ ਮੌਕੇ ਗ੍ਰੰਥੀ ਸਿੰਘ ਨੂੰ ਲੱਗਾ, ਉਸ ਸਮੇਂ ਤੱਕ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋ ਚੁੱਕੇ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਧਾਰਮਿਕ ਯਾਤਰਾ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਪੁੱਜਿਆ ਅਤੇ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਇਆ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦਾ ਸਵਾਗਤ ਕਰਦਿਆਂ ਸ਼ਰਧਾਲੂਆਂ ਨੂੰ
ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: