Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਪ ਦੀ ਅੰਦਰੂਨੀ ਖਿਚੋਤਾਣ: ਅਰਵਿੰਦ ਕੇਜਰੀਵਾਲ ਨੂੰ ਪਾਰਟੀ ਦੇ ਕੌਮੀ ਕਨਵੀਨਰ ਦੇ ਅਹੁਦੇ ਤੋਂ ‘ਹਟਾਉਣ’ ਦੀ ਕੋਸ਼ਿਸ਼

ਆਪ ਦੀ ਅੰਦਰੂਨੀ ਖਿਚੋਤਾਣ: ਅਰਵਿੰਦ ਕੇਜਰੀਵਾਲ ਨੂੰ ਪਾਰਟੀ ਦੇ ਕੌਮੀ ਕਨਵੀਨਰ ਦੇ ਅਹੁਦੇ ਤੋਂ ‘ਹਟਾਉਣ’ ਦੀ ਕੋਸ਼ਿਸ਼

ਨਵੀਂ ਦਿੱਲੀ ( 2 ਮਾਰਚ, 2015): ਆਮ ਆਦਮੀ ਪਾਰਟੀ ਦੇ ਮੁਢਲੇ ਆਗੂ ਪ੍ਰਸ਼ਾਂਤ ਭੂਸ਼ਣ ਵਲੋਂ ਪਿਛਲੇ ਹਫ਼ਤੇ ਲਿਖੀ ਚਿੱਠੀ ਜਨਤਕ ਹੋਣ ਨਾਲ ਆਪ ਵਿੱਚ ਅੰਦਰੂਨੀ ਖਿੱਚੋਤਾਣ ਵੱਧ ਗਈ ਹੈ।

ਇਸ ਚਿੱਠੀ ‘ਚ ਭੂਸ਼ਣ ਨੇ ਕਿਹਾ ਸੀ ਕਿ ‘ਇਕ ਵਿਅਕਤੀ ਕੇਂਦਰਤ’ ਪ੍ਰਚਾਰ ਮੁਹਿੰਮ ਨਾਲ ਪਾਰਟੀ ਦੂਜੀਆਂ ਪਾਰਟੀਆਂ ਵਾਂਗ ਦਿਖੇਗੀ ਅਤੇ ਉਨ੍ਹਾਂ ਨੇ ਸੰਗਠਨ ਅੰਦਰ ਜ਼ਿਆਦਾ ਸਵਰਾਜ ਦੀ ਪੈਰਵੀ ਕੀਤੀ ਸੀ। ਯਾਦਵ ਦੇ ਨਾਲ ਭੂਸ਼ਣ ਨੇ ਕੌਮੀ ਕਾਰਜਕਾਰਨੀ ਨੂੰ ਇਕ ਸਾਂਝੀ ਚਿੱਠੀ ਦਿਤੀ ਸੀ ਅਤੇ ਨੈਤਿਕਤਾ ਅਤੇ ਸ਼ਿਕਾਇਤ ਕਮੇਟੀ ਦੀਆਂ ਗੱਲਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਸੀ।

ਪ੍ਰਸ਼ਾਤ ਭੂਸ਼ਣ ਅਤੇ ਅਰਵਿੰਦ ਕੇਜਰੀਵਾਲ (ਫਾਇਲ ਫੋਟੋ)
ਪ੍ਰਸ਼ਾਤ ਭੂਸ਼ਣ ਅਤੇ ਅਰਵਿੰਦ ਕੇਜਰੀਵਾਲ (ਫਾਇਲ ਫੋਟੋ)

ਆਪ ਦੇ ਸੀਨੀਅਰ ਆਗੂ ਸੰਜੇ ਸਿੰਘ ਨੇ ਅੱਜ ਪ੍ਰੈੱਸ ਕਾਨਫ਼ਰੰਸ ‘ਚ ਪਾਰਟੀ ਦੇ ਸਰਪ੍ਰਸਤ ਸ਼ਾਂਤੀ ਭੂਸ਼ਣ ‘ਤੇ ਉਨ੍ਹਾਂ ਦੇ ਉਸ ਬਿਆਨ ਨੂੰ ਲੈ ਕੇ ਨਿਸ਼ਾਨਾ ਲਾਇਆ ਜਿਸ ‘ਚ ਉਨ੍ਹਾਂ ਕਿਹਾ ਸੀ ਕਿ ਕੇਜਰੀਵਾਲ ਦੀ ਥਾਂ ‘ਤੇ ਯਾਦਵ ਨੂੰ ਕਨਵੀਨਰ ਬਣਾਇਆ ਜਾਣਾ ਚਾਹੀਦਾ ਹੈ।

ਸੰਜੇ ਸਿੰਘ ਨੇ ਕਿਹਾ, ”ਪਾਰਟੀ ਅੰਦਰੋਂ ਕੋਈ, ਕੁੱਝ ਆਗੂ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਨੂੰ ਕੌਮੀ ਕਨਵੀਨਰ ਦੇ ਅਹੁਦੇ ਤੋਂ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਪਾਰਟੀ ਨੂੰ ਬਦਨਾਮ ਕਰ ਰਹੇ ਹਨ।”

ਪਾਰਟੀ ਅੰਦਰ ਦਰਾਰ ਦੇ ਸਾਹਮਣੇ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਅੱਜ ਅਜਿਹੇ ਸੰਕੇਤ ਦਿਤੇ ਹਨ ਕਿ ਪਾਰਟੀ ਦੇ ਸੀਨੀਅਰ ਆਗੂ ਯੋਗਿੰਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਣ ਵਿਰੁਧ ਆਗਾਮੀ ਬੁਧਵਾਰ ਨੂੰ ਕੌਮੀ ਕਾਰਜਕਾਰਨੀ ਦੀ ਬੈਠਕ ‘ਚ ਅਨੁਸ਼ਾਸਨ ਦਾ ਡੰਡਾ ਚਲਾਇਆ ਜਾ ਸਕਦਾ ਹੈ। ਇਨ੍ਹਾਂ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪਾਰਟੀ ਦੇ ਕੌਮੀ ਕਨਵੀਨਰ ਦੇ ਅਹੁਦੇ ਤੋਂ ‘ਹਟਾਉਣ’ ਦੀ ਕੋਸ਼ਿਸ਼ ਦਾ ਦੋਸ਼ ਲਗਿਆ ਹੈ।

ਪ੍ਰਸ਼ਾਂਤ ਭੂਸ਼ਣ ਅਤੇ ਯਾਦਵ ਦਾ ਨਾਮ ਲਏ ਬਗ਼ੈਰ ਉਨ੍ਹਾਂ ਬਿਆਨਾਂ ਅਤੇ ਚਿੱਠੀਆਂ ਦਾ ਹਵਾਲਾ ਦਿਤਾ ਜਿਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਪਾਰਟੀ ਅੰਦਰ ਮਤਭੇਦਾਂ ਨਾਲ ਜੁੜਿਆ ਵਿਵਾਦ ਖੜ੍ਹਾ ਹੋਇਆ ਹੈ।

ਆਪਸੀ ਸੰਵਾਦ ਵਾਲੀਆਂ ਚਿੱਠੀਆਂ ਦੇ ਮੀਡੀਆ ‘ਚ ਆਉਣ ‘ਤੇ ਨਾਖੁਸ਼ੀ ਜ਼ਾਹਰ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਮੁੱਦਿਆਂ ਨੂੰ ਮੀਡੀਆ ਜ਼ਰੀਏ ਜਨਤਕ ਕਰਨ ਦੀ ਬਜਾਏ ਇਨ੍ਹਾਂ ‘ਤੇ ਪਾਰਟੀ ਦੇ ਮੰਚ ਉੱਪਰ ਚਰਚਾ ਹੋ ਸਕਦੀ ਸੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਕੌਮੀ ਕਾਰਜਕਾਰਨੀ ਦੀ ਬੈਠਕ ਆਗਾਮੀ ਬੁਧਵਾਰ ਨੂੰ ਹੋਵੇਗੀ ਅਤੇ ਇਸ ‘ਚ ਮਤਭੇਦਾਂ ਨਾਲ ਜੁੜੇ ਤਾਜ਼ਾ ਵਿਵਾਦ ਸਮੇਤ ਸਾਰੇ ਮੁੱਦਿਆਂ ‘ਤੇ ਫ਼ੈਸਲਾ ਕੀਤਾ ਜਾਵੇਗਾ।

ਹਾਲਾਂਕਿ ਸੰਜੇ ਸਿੰਘ ਨੇ ਵਾਰ-ਵਾਰ ਪੁੱਛੇ ਇਸ ਸਵਾਲ ਦਾ ਜਵਾਬ ਨਹੀਂ ਦਿਤਾ ਕਿ ਕੀ ਯਾਦਵ ਅਤੇ ਪ੍ਰਸ਼ਾਂਤ ਭੂਸ਼ਣ ਨੂੰ ਪਾਰਟੀ ਦੀ ਸਰਵਉੱਚ ਇਕਾਈ ਸਿਆਸੀ ਮਾਮਲਿਆਂ ਦੀ ਕਮੇਟੀ (ਪੀ.ਏ.ਸੀ.) ਤੋਂ ਹਟਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਜਦੋਂ ਕੌਮੀ ਕਾਰਜਕਾਰਨੀ ਦੀ ਬੈਠਕ ਹੋਈ ਸੀ ਤਾਂ ਕੇਜਰੀਵਾਲ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਸੀ। ਪਰ ਮੈਂਬਰਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਇਸ ਗੱਲ ‘ਤੇ ਜ਼ੋਰ ਦਿਤਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਦੇ ਨਾਲ ਆਪ ਦੇ ਕਨਵੀਨਰ ਵੀ ਬਣੇ ਰਹਿਣ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: