ਦੋਰਾਹਾ (3 ਮਾਰਚ, 2015): ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਦੇ ਇਕੱਤਰਤਾ ਹਾਲ ‘ਚ ਹੋਈ ।
ਇਕੱਤਰਤਾ ‘ਚ ਲਏ ਗਏ ਫੈਸਲਿਆਂ ਸਬੰਧੀ ਅਵਤਾਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਸਤਨਾਮ ਐਜ਼ੂਕੇਸ਼ਨ ਟਰੱਸਟ ਬੀ ਸੀ (ਕੈਨੇਡਾ) ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਕਰੇਗੀ।

ਇਸ ਬਾਰੇ ਸ: ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਸ: ਸੁਖਦੇਵ ਸਿੰਘ ਭੌਰ ਜਨਰਲ ਸਕੱਤਰ, ਸ: ਰਜਿੰਦਰ ਸਿੰਘ ਮਹਿਤਾ ਅੰਤਿ੍ੰਗ ਮੈਂਬਰ ਅਤੇ ਸ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ‘ਤੇ ਆਧਾਰਿਤ ਸਬ ਕਮੇਟੀ ਗਠਿਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਜ਼ਿਲ੍ਹਾ ਕਰਨਾਲ ਦੀ ਤਹਿਸੀਲ ਘਰੋਂਡਾ ‘ਚ ਵਸੇ 101 ਸਿਕਲੀਗਰ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਦਿੱਤੀ ਜਾਵੇਗੀ ਙ ਸ਼੍ਰੋਮਣੀ ਕਮੇਟੀ ਆਪਣੇ ਖਿਡਾਰੀਆਂ ਲਈ ਫ਼ਤਹਿਗੜ੍ਹ ਸਾਹਿਬ ਅਤੇ ਅੰਮਿ੍ਤਸਰ ‘ਚ 2 ਐਸਟ੍ਰੋਟਰਫ ਖੇਡ ਗਰਾਊਾਡਾਂ ਬਣਾਏਗੀ।
ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਸੰਗਰੂਰ ‘ਚ ਲੜਕੀਆਂ ਲਈ ਕਾਲਜ ਖੋਲ੍ਹਣ ਬਾਰੇ ਪ੍ਰਵਾਨਗੀ ਦਿੱਤੀ ਗਈ ਹੈ। ਗੁਰਦੁਆਰਾ ਗੁਰੂਸਰ ਸਤਲਾਣੀ ਪਾਤਸ਼ਾਹੀ ਛੇਵੀਂ ਹੁਸ਼ਿਆਰ ਨਗਰ (ਅੰਮਿ੍ਤਸਰ) ‘ਚ ਤਕਰੀਬਨ 35 ਏਕੜ ਵਿੱਚ ਕੁਦਰਤੀ ਖੇਤੀ (ਜੈਵਿਕ) ਕੀਤੇ ਜਾਣ ਦਾ ਫੈਸਲਾ ਕੀਤਾ ਗਿਆ । ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਸੰਗਤਾਂ ਦੀ ਸਹੂਲਤ ਲਈ ਵਧੀਆ ਲਾਇਬ੍ਰੇਰੀ ਬਣਾਏ ਜਾਣ ਦਾ ਵੀ ਫੈਸਲਾ ਕੀਤਾ ਗਿਆ।
ਸ: ਰਤਨਜੀਤ ਸਿੰਘ ਵਾਸੀ ਇੰਦੋਰ ਦੀ ਨਾਸਾ ਵੱਲੋਂ ਮੰਗਲ ਗ੍ਰਹਿ ‘ਤੇ ਖੋਜ ਲਈ ਚੋਣ ਕੀਤੇ ਜਾਣ ‘ਤੇ ਸ਼੍ਰੋਮਣੀ ਕਮੇਟੀ ਖੁਸ਼ੀ ਪ੍ਰਗਟ ਕਰਦੀ ਹੈ ਕਿਉਂਕਿ ਇਸ ਨਾਲ ਸਿੱਖਾਂ ਦਾ ਮਾਣ ਸਨਮਾਨ ਵਧਿਆ ਹੈ। ਸ: ਵਰਿਆਮ ਸਿੰਘ ਜੋ ਸੈਂਟਰਲ ਜੇਲ੍ਹ ਬਰੇਲੀ (ਉੱਤਰ ਪ੍ਰਦੇਸ਼) ‘ਚ ਨਜ਼ਰਬੰਦ ਹਨ ਦੇ ਕੇਸ ਦੀ ਪੈਰਵੀ ਲਈ ਪੰਜਾਹ ਹਜ਼ਾਰ ਰੁਪਏ ਸਹਾਇਤਾ ਮਨਜ਼ੂਰ ਕੀਤੀ ਗਈ ਹੈ।