Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਧੂਰੀ ਉਪ-ਚੋਣਾਂ: ਅਕਾਲੀ ਦਲ ਅੰਮ੍ਰਿਤਸਰ ਨੇ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਨੂੰ ਉਮੀਦਵਾਰ ਐਲਾਨਿਆ

ਧੂਰੀ ਉਪ-ਚੋਣਾਂ: ਅਕਾਲੀ ਦਲ ਅੰਮ੍ਰਿਤਸਰ ਨੇ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਨੂੰ ਉਮੀਦਵਾਰ ਐਲਾਨਿਆ

ਸ਼ੇਰਪੁਰ (14 ਮਾਰਚ, 2015): ਜਿਲਾ ਸੰਗਰੂਰ ਦੇ ਵਿਧਾਨ ਸਭਾ ਹਲਕਾ ਧੁਰੀ ਦੀ ਹੋ ਰਹੀ ਉਪ ਚੋਣ ਵਿੱਚ ਅਕਾਲੀ ਦਲ ਅੰਮ੍ਰਿਤਸਰ ਨੇ ਆਪਣੇ ਉਮੀਦਵਾਰ ਦਾ ਅੱਜ ਐਲਾਨ ਕਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਹਾਈ ਕਮਾਂਡ ਨੇ ਅੱਜ ਪਿੰਡ ਕਾਲਾਬੂਲਾ ਵਿੱਚ ਮੀਟਿੰਗ ਕਰਕੇ ਪਾਰਟੀ ਟਿਕਟ ’ਤੇ ਤੀਜੀ ਵਾਰ ਸ਼੍ਰੋਮਣੀ ਗੁਰਦੁਅਾਰਾ ਪ੍ਰਬੰਧਕ ਕਮੇਟੀ ਮੈਂਬਰ ਬਣੇ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਨੂੰ ਧੂਰੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਐਲਾਨਿਆ ਹੈ।

ਅਕਾਲੀ ਦਲ (ਅੰਮ੍ਰਿਤਸਰ) ਦੀ ਹਾਈ ਕਮਾਂਡ ਸੁਰਜੀਤ ਸਿੰਘ ਕਾਲਾਬੂਲਾ ਨੂੰ ਸਿਰੋਪਾਓ ਪਾ ਕੇ ਟਿਕਟ ਦਾ ਐਲਾਨ ਕਰਦੀ
ਅਕਾਲੀ ਦਲ (ਅੰਮ੍ਰਿਤਸਰ) ਦੀ ਹਾਈ ਕਮਾਂਡ ਸੁਰਜੀਤ ਸਿੰਘ ਕਾਲਾਬੂਲਾ ਨੂੰ ਸਿਰੋਪਾਓ ਪਾ ਕੇ ਟਿਕਟ ਦਾ ਐਲਾਨ ਕਰਦੀ

ਇਸ ਦਾ ਰਸਮੀ ਐਲਾਨ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਸੰਸਦ ਮੈਂਬਰ ਜਥੇਦਾਰ ਧਿਆਨ ਸਿੰਘ ਮੰਡ ਅਤੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਈਮਾਨ ਸਿੰਘ ਮਾਨ ਨੇ ਸਾਂਝੇ ਤੌਰ ’ਤੇ ਕੀਤਾ।

ਇਸ ਮੌਕੇ ਜਥੇਦਾਰ ਮੰਡ ਨੇ ਕਿਹਾ ਕਿ ਇਹ ਚੋਣ 2017 ਦੀ ਵਿਧਾਨ ਸਭਾ ਚੋਣਾਂ ਦੇ ਚੰਗੇ ਭਵਿੱਖ ਦਾ ਰਾਹ ਪੱਧਰਾ ਕਰੇਗੀ। ਪਾਰਟੀ ਇਹ ਚੋਣ ਬੇਰੁਜ਼ਗਾਰੀ ਨੂੰ ਜੜ੍ਹੋਂ ਪੁੱਟਣ, ਭ੍ਹਿਸ਼ਟਾਚਾਰ, ਰਿਸ਼ਵਤਖੋਰੀ ਦੇ ਖਾਤਮੇ, ਨਸ਼ਾਮੁਕਤ ਪੰਜਾਬ ਦੀ ਸਿਰਜਣਾ ਕਰਨ, ਸਮਾਜਿਕ ਸੁਰੱਖਿਆ, ਲੋਕਾਂ ਲਈ ਸਿਹਤ ਤੇ ਸਿੱਖਿਆ ਸਹੂਲਤਾਂ, ਭੂਮੀ ਗ੍ਰਹਿਣ ਬਿਲ ਦੇ ਨਾਲ ਨਾਲ ਲੋਕ ਦੋਖੀ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਿੱਖ ਕੌਮ ਵਿਰੋਧੀ ਨੀਤੀਆਂ ਦੇ ਮੁੱਦਿਆਂ ’ਤੇ ਲੜੇਗੀ।

ਉਨ੍ਹਾਂ ਸਪਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਅਤੇ ਕਾਂਗਰਸ ਨੂੰ ਛੱਡ ਕੇ ਪਾਰਟੀ ਹੋਰ ਸਾਰੀਆਂ ਪਾਰਟੀਆਂ ਤੋਂ ਉਮੀਦਵਾਰ ਦੀ ਜਿੱਤ ਲਈ ਸਹਿਯੋਗ ਦੀ ਮੰਗ ਕਰੇਗੀ। ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਨੂੰ ਖ਼ਾਲਿਸਤਾਨ ਦੇ ਮੁੱਦੇ ਸਬੰਧੀ ਪੁੱਛੇ ਜਾਣ ’ਤੇ ਜਥੇਦਾਰ ਮੰਡ ਨੇ ਕਿਹਾ ਕਿ ਇਹ ਮੁੱਦਾ ਤਾਂ ਉਨ੍ਹਾਂ ਦਾ ਹਮੇਸ਼ਾ ਹੀ ਰਿਹਾ ਪਰ ਪਾਰਟੀ ਵੱਲੋਂ ਹੋਰ ਮੁੱਦਿਆਂ ਨੂੰ ਚੋਣ ਦੌਰਾਨ ਜ਼ਿਆਦਾ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਨਾ ਇਸ ਚੋਣ ਵਿੱਚ ਨਸ਼ੇ ਵੰਡੇਗੀ ਅਤੇ ਨਾ ਹੀ ਕਿਸੇ ਹੋਰ ਪਾਰਟੀ ਨੂੰ ਵੰਡਣ ਦੇਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: