Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲ ਮੰਤਰੀ-ਮੰਡਲ ਨੂੰ ਆਪਣੀਆਂ ਤਨਖਾਨਾਂ ਫਿਰ ਵਧਾਉਣ ਉੱਤੇ ਸ਼ਰਮ ਆਉਣੀ ਚਾਹੀਦੀ ਹੈ: ਫੂਲਕਾ

ਬਾਦਲ ਮੰਤਰੀ-ਮੰਡਲ ਨੂੰ ਆਪਣੀਆਂ ਤਨਖਾਨਾਂ ਫਿਰ ਵਧਾਉਣ ਉੱਤੇ ਸ਼ਰਮ ਆਉਣੀ ਚਾਹੀਦੀ ਹੈ: ਫੂਲਕਾ

ਲੁਧਿਆਣਾ( 21 ਮਾਰਚ, 2015): ਆਮ ਆਦਮੀ ਪਾਰਟੀ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਨੇ ਪੰਜਾਬ ਦੀ ਬਾਦਲ –ਬੀਜੇਪੀ ਸਰਕਾਰ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਮੰਤਰੀਆਂ ਦੀਆਂ ਤਨਖਾਹ ਅਤੇ ਭੱਤਿਆਂ ਵਿੱਚ ਕੀਤੇ ਵਾਧੇ ਦੀ ਨਿੰਦਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਕਰਜ਼ੇ ਦੇ ਬਾਰ ਥੱਲੇ ਦੱਬੇ ਪੰਜਾਬ ਵਰਗੇ ਰਾਜ ਵਿੱਚ ਸੱਤਾ ‘ਤੇ ਕਾਬਜ਼ ਰਾਜਸੀ ਵਿਅਕਤੀਆਂ ਵੱਲੋਂ ਆਪਣੀਆਂ ਤਨਖਾਹਾਂ ਅਤੇ ਭੱਤਿਆਂ ਵਿੱਚ ਵਾਧਾ ਕਰਨਾ ਬਹੁਤ ਮਾੜੀ ਗੱਲ ਹੈ ਜਦਕਿ ਪਮਜਾਬ ਦੇ ਆਮ ਕਰਮਚਾਰੀਆਂ ਦੀ ਤਨਖਾਹ ਅਤੇ ਵਿਕਾਸ ਦੇ ਕੰਮਾਂ ਲਈ ਸਰਕਾਰ ਕੋਲ ਕੋਈ ਪੈਸਾ ਨਹੀਂ ਹੈ।

Advocate-Phoola-leading-cycle-rally
ਆਮ ਆਦਮੀ ਪਾਰਟੀ ਦੇ ਆਗੂ ਹਰਵਿੰਦਰ ਸਿੰਘ ਫੂਲਕਾ ਲੁਧਿਆਣਾ ਵਿੱਚ ਸਾਇਕਲ ਰੈਲੀ ਦੀ ਅਗਵਾਈ ਕਰਦੇ ਹੋਏ (ਫਾਇਲ ਫੋਟੋ)

ਸ੍ਰ.ਫੁਲਕਾ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਅਤੇ ਮੰਤਰੀਆਂ ਦੀਅ ਤਨਖਾਹਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ 29 ਅਤੇ 30 ਮਾਰਚ ਦੀ ਲੁਧਿਆਣਾ ਤੋਂ ਚੰਡੀਗੜ੍ਹ ਤੱਕ ਕੀਤੀ ਜਾਣ ਵਾਲੀ ਸਾਇਕਲ ਰੈਲੀ ਵਿੱਚ ਹੋਰ ਮੁੱਦਿਆ ਨਾਲ ਇਹ ਮੁੱਦਾ ਵੀ ਉਠਾਇਆ ਜਾਵੇਗਾ।

ਆਮ ਆਦਮੀ ਪਾਰਟੀ ਦੇ ਆਗੂ ਨੇ ਮੰਗ ਕੀਤੀ ਕਿ ਸਰਕਾਰ ਨੂੰ ਇਸ ਸਿਧਾਂਤ ‘ਤੇ ਕੰ ਕਰਨਾ ਚਾਹਦਿਾ ਹੈ ਕਿ ਹੇਠਲੇ ਦਰਜ਼ੇ ਦੇ ਕਰਮਚਾਰੀਆਂ ਨੂੰ ਸਭ ਤੋਂ ਪਹਿਲਾਂ ਤਨਖਾਹ ਦਿੱਤੀ ਜਾਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਬਾਦਲ ਮੰਤਰੀ-ਮੰਡਲ ਨੂੰ ਆਪਣੀਆਂ ਤਨਖਾਨਾਂ ਫਿਰ ਵਧਾਉਣ ਉੱਤੇ ਸ਼ਰਮ ਆਉਣੀ ਚਾਹੀਦੀ ਹੈ, ਜੇਕਰ ਸੱਤਾਧਾਰੀ ਰਾਜਸੀ ਧਿਰ ਵਿੱਚ ਮਾੜੀ ਮੋਟੀ ਸ਼ਰਮ ਹੈ ਤਾਂ ਉਹ ਤਨਖਾਹ ਵਿੱਚ ਕੀਤੇ ਵਾਧੇ ਨੂੰ ਵਾਪਸ ਲਵੇ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: