Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੀਬੀਆਈ ਵੱਲੋਂ ਟਾਇਟਲਰ ਕੇਸ ਵਿੱਚ ਕੇਸ ਬੰਦ ਕਰਨ ਦੀ ਰਿਪੋਰਟ ‘ਤੇ ਸੁਣਵਾਈ ਅੱਜ

ਸੀਬੀਆਈ ਵੱਲੋਂ ਟਾਇਟਲਰ ਕੇਸ ਵਿੱਚ ਕੇਸ ਬੰਦ ਕਰਨ ਦੀ ਰਿਪੋਰਟ ‘ਤੇ ਸੁਣਵਾਈ ਅੱਜ

ਨਵੀਂ ਦਿੱਲੀ (26 ਮਾਰਚ, 2015): ਭਾਰਤੀ ਮੁੱਖ ਜਾਂਚ ਏਜ਼ੰਸੀ ਸੀਬੀਆਈ ਵੱਲੋਂ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦੋਸ਼ ਮੁਕਤ ਕੀਤੇ ਜਾਣ ਲਈ ਅਦਾਲਤ ਵਿੱਚ ਦਿੱਤੀ ਕੇਸ ਬੰਦ ਕਰਨ ਦੀ ਰਿਪੋਰਟ ‘ਤੇ ਕੱਲ ਸੁਣਵਾਈ ਹੋਵੇਗੀ।

Jagdish Tytler
ਜਗਦੀਸ਼ ਟਾਇਟਲਰ

ਐਡੀਸ਼ਨਲ ਚੀਫ਼ ਮੈਟਰੋਪੁਲੀਟਨ ਮੈਜਿਸਟ੍ਰੇਟ ਸੌਰਭ ਪ੍ਰਤਾਪ ਸਿੰਘ ਨੇ ਇਸ ਮਾਮਲੇ ‘ਚ ਸ਼ਿਕਾਇਤਕਰਤਾ ਅਤੇ ਪੀੜਤ ਲਖਵਿੰਦਰ ਕੌਰ ਦੇ ਲਈ ਨੋਟਿਸ ਜਾਰੀ ਕੀਤਾ ਸੀ, ਜਿਸ ਦਾ ਪਤੀ ਬਾਦਲ ਸਿੰਘ ’84 ਦੇ ਦੰਗਿਆਂ ਦੌਰਾਨ ਮਾਰਿਆ ਗਿਆ ਸੀ, ਕਲੋਜ਼ਰ ਰਿਪੋਰਟ ਸਬੰਧੀ ਹੁਣ ਅਦਾਲਤ ‘ਚ ਕੱਲ੍ਹ ਸੁਣਵਾਈ ਹੋਵੇਗੀ ।

ਇਸ ਮਾਮਲੇ ‘ਚ ਸੀ. ਬੀ. ਆਈ. ਵੱਲੋਂ ਚੁੱਪ ਚਪੀਤੇ ਹੀ ਟਾਈਟਲਰ ਨੂੰ ਕਲੀਨ ਚਿੱਟ ਦਿੱਤੇ ਜਾਣ ਅਤੇ ਕਲੋਜ਼ਰ ਰਿਪੋਰਟ ਸਬੰਧੀ ਪੀੜਤ ਦੇ ਵਕੀਲ ਨੇ ਵਿਰੋਧ ਪ੍ਰਗਟ ਕਰਦਿਆ ਕਿਹਾ ਸੀ ਕਿ ਕਲੀਨ ਚਿੱਟ ਚੋਰੀ ਛਿਪੇ ਕਿਉਂ ਦਿੱਤੀ ਗਈ ਹੈ ।ਸੀ. ਬੀ. ਆਈ. ਵੱਲੋਂ ਟਾਈਟਲਰ ਨੂੰ ਤੀਸਰੀ ਵਾਰ ਕਲੀਨ ਚਿੱਟ ਦਿੱਤੀ ਗਈ ਹੈ ।

ਜ਼ਿਕਰਯੋਗ ਹੈ ਕਿ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਰਕਾਰੀ ਸਰਪ੍ਰਸਤੀ ਵਿੱਚ ਯੋਜਨਾਬੱਧ ਤਰੀਕੇ ਨਾਲ ਕੀਤੇ ਕਤਲੇਆਮ ਦੇ ਕੇਸ ਵਿੱਚ ਦਿੱਲੀ ਸਿੱਖ ਕਤਲੇਆਮ ਲਈ ਬਦਨਾਮ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ਨੂੰ ਲਗਾਤਾਰ ਤੀਜੀ ਵਾਰੀ ਸੀ.ਬੀ.ਆਈ. ਨੇ ਕੇਸ ‘ਚ ਕਲੋਜ਼ਰ ਰੀਪੋਰਟ ਦਾਇਰ ਕਰਕੇ ਕਲੀਨ ਚਿੱਟ ਦਿੱਤੀ ਹੈ।ਅਦਾਲਤ ਨੇ ਅੱਜ ਇਸ ਮਾਮਲੇ ‘ਚ ਕਤਲੇਆਮ ਪੀੜਤ ਨੂੰ ਨੋਟਿਸ ਜਾਰੀ ਕੀਤਾ ਹੈ।

ਅਪ੍ਰੈਲ, 2013 ‘ਚ ਅਦਾਲਤ ਨੇ ਸੀ.ਬੀ.ਆਈ. ਵਲੋਂ ਦਾਖ਼ਲ ਕਲੋਜ਼ਰ ਰੀਪੋਰਟ ਨੂੰ ਖਾਰਜ ਕਰ ਦਿਤਾ ਸੀ ਅਤੇ ਇਸ ਨੂੰ ਮਾਮਲੇ ‘ਚ ਹੋਰ ਜਾਂਚ ਕਰਨ ਦਾ ਹੁਕਮ ਦਿਤਾ ਸੀ। ਸੀ.ਬੀ.ਆਈ. ਨੇ ਕਿਹਾ ਕਿ ਇਸ ਨੇ ਅਦਾਲਤ ਦੀ ਹਦਾਇਤ ‘ਤੇ ਕੇਸ ‘ਚ ਹੋਰ ਜਾਂਚ ਕੀਤੀ ਹੈ ਅਤੇ ਇਸ ਮਾਮਲੇ ਨੂੰ ਬੰਦ ਕਰਨ ਦੀ ਰੀਪੋਰਟ ਦਾਇਰ ਕਰ ਦਿਤੀ ਹੈ।
ਟਾਈਟਲਰ ਨੂੰ ਪਹਿਲਾਂ ਵੀ ਦੋ ਵਾਰੀ ਸੀ.ਬੀ.ਆਈ. ਤੋਂ ਕਲੀਨ ਚਿਟ ਮਿਲੀ ਸੀ ਅਤੇ ਸੀਬੀਆਈ ਨੇ ਇਸ ਕੇਸ ਨੂੰ ਬੰਦ ਕਰ ਦਿਤਾ ਸੀ।

ਤਾਜ਼ਾ ਰੀਪੋਰਟ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਸਾਹਮਣੇ ਦਾਖ਼ਲ ਕੀਤੀ ਗਈ ਸੀ ਜਿਸ ਨੇ ਇਸ ਨੂੰ ਅਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਸੁਭਾਸ਼ ਪ੍ਰਤਾਪ ਸਿੰਘ ਕੋਲ ਭੇਜ ਦਿਤਾ। ਉਨ੍ਹਾਂ ਕਤਲੇਆਮ ਪੀੜਤ ਅਤੇ ਸ਼ਿਕਾਇਤਕਰਤਾ ਲਖਵਿੰਦਰ ਕੌਰ ਨੂੰ 27 ਮਾਰਚ ਲਈ ਨੋਟਿਸ ਜਾਰੀ ਕੀਤਾ ਹੈ ਜਿਨ੍ਹਾਂ ਦੇ ਪਤੀ ਬਾਦਲ ਸਿੰਘ ਦੀ 1984 ਕਤਲੇਆਮ ਦੌਰਾਨ ਮੌਤ ਹੋ ਗਈ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਨਸਲਕੁਸ਼ੀ 1984 ਦੀਆਂ ਘਟਨਾਵਾਂ ਤੇ ਅਧਾਰਤ ਛਾਪੀ ਜਾ ਰਹੀ ਕਿਤਾਬ ਲੜੀ "ਸਿੱਖ ਨਸਲਕੁਸ਼ੀ ਦਾ ਖੁਰਾ ਖੋਜ" ਦਾ ਤੀਜਾ ਭਾਗ ਜਾਰੀ ਕੀਤਾ ਗਿਆ। ਇਹ ਕਿਤਾਬ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ
ਸੁਖਬੀਰ ਬਾਦਲ ਹਮਲਾ ਕੇਸ ਵਿੱਚ ਭਾਈ ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਮਲਾ ਗਵਾਹੀਆਂ ਦੇ ਪੜਾਅ ’ਤੇ ਹੈ ਅਤੇ ਅਗਲੀ ਤਰੀਕ
ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: