Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

13 ਅਪ੍ਰੈਲ 1978 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਭਿੰਡਰਾਂਵਾਲਾ ਫ਼ੈਡਰੇਸ਼ਨ ਨੇ ਗੁਰਮਤ ਸਮਾਗਮ ਕਰਵਾਇਆ

13 ਅਪ੍ਰੈਲ 1978 ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਭਿੰਡਰਾਂਵਾਲਾ ਫ਼ੈਡਰੇਸ਼ਨ ਨੇ ਗੁਰਮਤ ਸਮਾਗਮ ਕਰਵਾਇਆ

ਅੰਮ੍ਰਿਤਸਰ (15 ਅਪ੍ਰੈਲ 2015):  ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਦੇ ਸਮੂਹ ਸਿੰਘਾਂ ਨੇ ਰਲ ਕੇ ਸੁਲਤਾਨਵਿੰਡ ਰੋਡ,ਅੰਮ੍ਰਿਤਸਰ ਵਿਖੇ 13 ਅਪ੍ਰੈਲ 1978 ਦੇ 13 ਸ਼ਹੀਦ ਸਿੰਘਾਂ ਨੂੰ ਯਾਦ ਕਰਦਿਆਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗਾਂ ਤੋ ੳੁਪਰੰਤ ਗੁਰਮਤ ਸਮਾਗਮ ਕਰਵਾਇਆ,ਜਿਸ ਵਿੱਚ ਧੁਰ ਕੀ ਬਾਣੀ ਦਾ ਇਲਾਹੀ ਕੀਰਤਨ ਹੋਇਆ।ਗਿਆਨੀ ਸਿਮਰਨਜੀਤ ਸਿੰਘ ਮਾਨ ਨੇ ਕਥਾ ਵਿਚਾਰਾਂ ਰਾਹੀ ਹਜ਼ਾਰਾ ਸਿੱਖ ਸੰਗਤਾਂ ਨੂੰ ਨਿਹਾਲ ਕੀਤਾ।

ਫ਼ੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋੲੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ,ੳੁਹਨਾਂ ਦੀ ਸ਼ਹਾਦਤ ਕਦੇ ਵੀ ਅਜਾਈ ਨਹੀ ਜਾਂਦੀ।ਮੌਜੂਦਾ ਸਿੱਖ ਸੰਘਰਸ਼ ਦਾ ਮੁੱਢ ਨਰਕਧਾਰੀਆਂ ਦੇ ਨਾਲ 13 ਅਪ੍ਰੈਲ 1978 ਦੀ ਟੱਕਰ ਹੋਣ ਤੋ ਬਾਅਦ ਸ਼ੁਰੂ ਹੋੲੀ ਆ ਸੀ।

ਅਰਦਾਸ ਵਿੱਚ ਸ਼ਾਮਲ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਮੈਂਬਰ
ਅਰਦਾਸ ਵਿੱਚ ਸ਼ਾਮਲ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਮੈਂਬਰ

ਇਸ ਸੰਘਰਸ਼ ਨੂੰ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਨੇ ਹੋਰ ਤਿੱਖਾ ਕੀਤਾ।ਭਾਈ ਰਣਜੀਤ ਸਿੰਘ ਨੇ ਕਿਹਾ ਕਿ ਅਸੀ ਸੰਤ ਭਿੰਡਰਾਂਵਾਲਿਆਂ ਦੀ ਸੋਚ ਤੇ ਪਹਿਰਾ ਦਿੰਦੇ ਹੋੲੇ ਖ਼ਾਲਿਸਤਾਨ ਦੀ ਪ੍ਰਾਪਤੀ ਲਈ ਹਮੇਸ਼ਾ ਜੂਝਦੇ ਰਹਾਂਗੇ।

ਇਸ ਤੋ ਬਾਅਦ ਫ਼ੈਡਰੇਸ਼ਨ ਦੇ ਸਮੂਹ ਸਿੰਘਾਂ ਨੇ ਗੁਰਦੁਆਰਾ ਅੰਗੀਠਾ ਸਾਹਿਬ,ਰਾਮਸਰ ਰੋਡ ਵਿਖੇ ਜਾ ਕੇ ਅਰਦਾਸ ਬੇਨਤੀ ਵੀ ਕੀਤੀ,ਫ਼ੈਡਰੇਸ਼ਨ ਦੇ ਸਮੂਹ ਸਿੰਘਾਂ ਨੇ ਅਰਦਾਸ ਕਰਦਿਆਂ ਕਿਹਾ ਕਿ ਸਤਿਗੁਰੂ ਜੀ ਸਾਨੂੰ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ ਦੇ ਚੱਲਣ ਦਾ ਬਲ ਬਖਸ਼ੋ ਤਾਂ ਜੋ ਅਸੀ ਕੌਮੀ ਘਰ ਖ਼ਾਲਿਸਤਾਨ ਦੇ ਸੁਪਨੇ ਨੂੰ ਸਾਕਾਰ ਕਰ ਸਕੀੲੇ।

ਇਸ ਮੌਕੇ ਫ਼ੈਡਰੇਸ਼ਨ ਦੇ ਜਿਲਾ ਪ੍ਰਧਾਨ ਗਿਆਨੀ ਸਿਮਰਨਜੀਤ ਸਿੰਘ ਮਾਨ,ਜਿਲਾ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਖ਼ਾਲਿਸਤਾਨੀ,ਸ਼ਹਿਰੀ ਜਨਰਲ ਸਕਤਰ ਹਰਪ੍ਰੀਤ ਸਿੰਘ ਬੰਟੀ,ਸਰਕਲ ਪ੍ਰਧਾਨ ਪਰਮਜੀਤ ਸਿੰਘ ਰਾਜਾਸਾਂਸੀ,ਮਲਕੀਤ ਸਿੰਘ,ਮਨਪ੍ਰੀਤ ਸਿੰਘ ਮੰਨਾ ਤੇ ਹੋਰ ਅਨੇਕਾਂ ਵਰਕਰ ਹਾਜਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਯੂਥ ਫੈੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਇਕ ਲਿਖਤੀ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਬਾਦਲਾਂ ਦੇ ਚਹੇਤੇ ਅਤੇ ਸਿੱਖਾਂ ਦਾ ਕਾਤਲ ਸੁਮੇਧ ਸੈਣੀ ਜੋ ਸ਼ਹੀਦ ਭਾਈ ਬਲਵੰਤ ਸਿੰਘ ਮੁਲਤਾਨੀ ਦੇ
ਨਿਹੰਗ ਸਿੰਘਾਂ ਅਤੇ ਪੁਲਿਸ ਦੌਰਾਨ ਹੋਈ ਝੜਪ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਲਿਖਣ-ਬੋਲਣ ਵਾਲੇ ਇੱਕ ਦਰਜਨ ਦੇ ਕਰੀਬ ਸਿੱਖ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਹੈ ਤੇ ਉਹਨਾਂ ਉੱਤੇ
ਵੀਹਵੀਂ ਸਦੀ ਦੇ ਸਿੱਖ ਸੰਘਰਸ਼ ਨੂੰ ਬਦਨਾਮ ਕਰਨ ਲਈ ਭਾਰਤੀ ਏਜੰਸੀਆਂ ਦੀ ਸਹਿਮਤੀ ਨਾਲ ਬਣਾਈ ਗਈ ਫਿਲਮ ‘ਬਲੈਕੀਆ’ ਵਿੱਚ ਬੜੀ ਚਲਾਕੀ ਨਾਲ ਪੰਜਾਬ ਦੀ ਬਰਬਾਦੀ ਦਾ ਸਿਹਰਾ ਖਾੜਕੂਆਂ ਸਿਰ ਮੜ੍ਹਿਆ
ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਯਾਦ ਵਿਚ ‘ਪਹਿਲਾ ਸ਼ਹੀਦੀ ਦਿਹਾੜਾ’ ਜਿਲ੍ਹਾ ਜਲੰਧਰ ਦੇ ਪਿੰਡ ਡੱਲੀ (ਭੋਗਪੁਰ) ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: