Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਕੱਲ ਤੋਂ

ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਕੱਲ ਤੋਂ

Aap logo
ਆਮ ਆਦਮੀ ਪਾਰਟੀ

ਉੜਾਪੜ/ਲਸਾੜਾ (16 ਅਪ੍ਰੈਲ, 2015): ਆਮ ਆਦਮੀ ਪਾਰਟੀ ਵੱਲੌਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 23 ਮਾਰਚ ਨੂੰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜੋਸ਼ ਜਨ ਅੰਦੋਲਨ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ । ਉਸ ਦੀ ਸ਼ੁਰੂਆਤ ਲਈ ਆਪ ਵੱਲੋਂ ਪੰਜਾਬ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਚੁਣਿਆ ਹੈ । ਜਿਸ ਤਹਿਤ ਜ਼ਿਲੇ੍ਹ ਦੇ ਪਿੰਡ ਚੱਕਦਾਨਾ ਵਿਖੇ 18 ਅਪ੍ਰੈਲ ਨੂੰ ਰਾਜ ਪੱਧਰੀ ਕਾਨਫ਼ਰੰਸ ਕਰਨ ਦਾ ਫ਼ੈਸਲਾ ਕੀਤਾ ਹੈ ।

‘ਪੰਜਾਬ ਅਗੇਂਸਟ ਡਰੱਗ’ ਦੇ ਪ੍ਰਦੇਸ਼ ਕਨਵੀਨਰ ਹੰਮਾਸ਼ੂ ਪਾਠਕ ਅਤੇ ਹੋਰ ਪ੍ਰਦੇਸ਼ਿਕ ਆਗੂਆਂ ਵੱਲੋਂ ਪਿੰਡ ਚੱਕਦਾਨਾ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ, ਨਾਰਕੋ ਪੋਲੇਟਿਕਸ ਨੂੰ ਖ਼ਤਮ ਕਰਨ, ਰੇਤ, ਬਜਰੀ, ਟਰਾਂਸਪੋਰਟ ਮਾਫ਼ੀਏ ਤੋਂ ਪੰਜਾਬ ਦੇ ਲੋਕਾਂ ਨਿਜਾਤ ਦਿਵਾਉਣ ਲਈ 18 ਅਪ੍ਰੈਲ ਨੂੰ ਸਵੇਰੇ 11 ਵਜੇ ਮੋਰਲੈਂਡ ਪੈਲੇਸ ਵਿਖੇ ਸੰਸਦ ਮੈਂਬਰ ਹਰਿੰਦਰ ਸਿੰਘ ਨਾਰਵੇ, ਭਗਵੰਤ ਮਾਨ, ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਡਾ. ਦਲਜੀਤ ਸਿੰਘ, ਜ਼ਾਮਨੀ ਗੋਮਰੇ, ਹਿੰਮਤ ਸਿੰਘ ਸ਼ੇਰਗਿੱਲ ਸਮੇਤ ਪੰਜਾਬ ਦੀ ‘ਆਪ’ ਦੀ ਸਮੁੱਚੀ ਲੀਡਰਸ਼ਿਪ ਪਹੁੰਚ ਕੇ ਇਸ ਜਨ ਅੰਦੋਲਨ ਦੀ ਸ਼ੁਰੂਆਤ ਕਰੇਗੀ ।

ਇਸ ਮੌਕੇ ਪੰਜਾਬ ਕਮੇਟੀ ਦੇ ਮੈਂਬਰ ਲੇਖਰਾਜ ਨਈਅਰ, ਪ੍ਰਭ ਰਾਏ, ਜਗਦੀਪ ਸੰਧੂ, ਗੁਰਚਰਨ ਸਿੰਘ ਨਾਰਵੇ, ਸ਼ਿੰਗਾਰਾ ਸਿੰਘ, ਮਾ. ਗੁਰਚਰਨ ਸਿੰਘ ਬਸਿਆਲਾ, ਡਾ. ਮਨਜੀਤ ਸਿੰਘ, ਅਸ਼ਵਨੀ ਕੁਮਾਰ ਜੋਸ਼ੀ, ਰਣਜੀਤ ਸਿੰਘ ਚੱਕਦਾਨਾ, ਸੁਖਪ੍ਰੀਤ ਸਿੰਘ ਅੱਪਰਾ, ਹਰਚਰਨ ਸਿੰਘ, ਲਸਾੜਾ ਆਦਿ ਵੀ ਹਾਜ਼ਰ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: