Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਜ਼ਾ ਪੂਰੀ ਕਰ ਚੁੱਕੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਨਿਕਲਿਆ ਮਾਰਚ

ਸਜ਼ਾ ਪੂਰੀ ਕਰ ਚੁੱਕੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਨਿਕਲਿਆ ਮਾਰਚ

ਅੰਮ੍ਰਿਤਸਰ (25 ਮਈ, 2015): ਲੰਘੇ ਸਿੱਖ ਸੰਘਰਸ਼ ਦੌਰਾਨ ਕੌਮ ਦਾ ਭਵਿੱਖ ਸੰਵਾਰਨ ਘਰੋਂ ਨਿਕਲੇ ਸਿੱਖ ਨੌਜਵਾਨ ਜੋ ਜੇਲਾਂ ਦੀਆਂ ਕਾਲ ਕੋਠੜੀਆਂ ਵਿੱਚ ਆਪਣੇ ਜ਼ਿੰਦਗੀ ਦੀ ਜ਼ੁਆਨੀ ਬਿਤਾ ਚੁਕੇ ਹਨ, ਨੂੰ ਭਾਰਤ ਅਤੇ ਪੰਜਾਬ ਸਰਕਾਰ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰਨ ਉਪਰੰਤ ਵੀ ਰਿਹਾੳ ਨਹੀਂ ਕਰ ਰਹੀ ਹੈ।

ਬਾਪੂ ਸੂਰਤ ਸਿੰਘ ਖਾਲਸਾ ਦੇ ਸਮਰਥਨ ਵਿੱਚ ਅਕਾਲ ਤਖ਼ਤ ਤੋਂ ਕੱਢੇ ਰੋਸ ਮਾਰਚ ਦਾ ਦ੍ਰਿਸ਼
ਬਾਪੂ ਸੂਰਤ ਸਿੰਘ ਖਾਲਸਾ ਦੇ ਸਮਰਥਨ ਵਿੱਚ ਅਕਾਲ ਤਖ਼ਤ ਤੋਂ ਕੱਢੇ ਰੋਸ ਮਾਰਚ ਦਾ ਦ੍ਰਿਸ਼

ਇਨ੍ਹਾਂ ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ ਲੁਿਧਆਣਾ ਦੇ ਪਿੰਡ ਹਸਨਪੁਰ ਦੇ ਬਾਪੂ ਸੂਰਤ ਸਿੰਘ ਖਾਲਸਾ 16 ਜਨਵਰੀ ਤੋਂ ਭੁੱਖ ਹੜਤਾਲ ‘ਤੇ ਚੱਲ ਰਹੇ ਹਨ।ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ’ਤੇ ਬੈਠੇ ਸੂਰਤ ਸਿੰਘ ਖਾਲਸਾ ਦੇ ਸਮਰਥਨ ਵਿੱਚ ਅੱਜ ਇੱਥੇ ਅਕਾਲ ਤਖ਼ਤ ਸਾਹਿਬ ਤੋਂ ਰੋਸ ਮਾਰਚ ਕੱਢਿਆ ਗਿਆ, ਜੋ ਲੁਧਿਆਣਾ ਸਥਿਤ ਪਿੰਡ ਹਸਨਪੁਰ ਜਾ ਕੇ ਸਮਾਪਤ ਹੋਇਆ।

ਇਹ ਰੋਸ ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਕਾਰਕੁਨਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ।  ਇਹ ਰੋਸ ਮਾਰਚ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਹੇਠ ਕੱਢਿਆ ਗਿਆ ਸੀ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਆਗੂ ਭਾਈ ਮੋਹਕਮ ਸਿੰਘ, ਗੁਰਦੀਪ ਸਿੰਘ ਬਠਿੰਡਾ । ਇਨ੍ਹਾਂ ਤੋਂ ਇਲਾਵਾ ਸਤਿਕਾਰ ਕਮੇਟੀ ਹਰਿਆਣਾ ਤੋਂ ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਫੈਡਰੇਸ਼ਨ ਭਿੰਡਰਾਂਵਾਲਾ ਅੰਮ੍ਰਿਤਸਰ ਤੋਂ ਡਾ. ਗੁਰਜਿੰਦਰ ਸਿੰਘ ਵੀ ਸ਼ਾਮਲ ਸਨ।

ਰੋਸ ਮਾਰਚ ਸਬੰਧੀ ਵਾਹਨਾਂ ਦਾ ਕਾਫਲਾ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਈ ਅਜਨਾਲਾ ਨੇ ਆਖਿਆ ਕਿ ਸੂਰਤ ਸਿੰਘ ਖਾਲਸਾ ਪਿਛਲੇ ਤਿੰਨ ਮਹੀਨਿਆਂ ਤੋਂ ਭੁੱਖ ਹੜਤਾਲ ’ਤੇ ਹਨ। ਇਕ ਵਾਰ ਉਨ੍ਹਾਂ ਨੂੰ ਸਰਕਾਰ ਵਲੋਂ ਜਬਰੀ ਚੁੱਕ ਕੇ ਹਸਪਤਾਲ ਦਾਖ਼ਲ ਕਰਾ ਦਿੱਤਾ ਗਿਆ ਸੀ ਪਰ ਉਨ੍ਹਾਂ ਮੁੜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਜੇਲਾਂ ਵਿੱਚ ਬੰਦ ਉਨ੍ਹਾਂ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ, ਜਿਨ੍ਹਾਂ ਦੀਆਂ ਸਜ਼ਾਵਾਂ ਦੀ ਮਿਆਦ ਪੂਰੀ ਹੋ ਚੁੱਕੀ ਹੈ।

ਉਨ੍ਹਾਂ ਆਖਿਆ ਕਿ ਸੂਰਤ ਸਿੰਘ ਖਾਲਸਾ ਦੀ ਮੰਗ ਦੇ ਸਮਰਥਨ ਵਿੱਚ ਬਣਾਈ ਗਈ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਸੀ ਕਿ ਇਸ ਸਬੰਧ ਵਿੱਚ ਵੰਗਾਰ ਖਾਲਸਾ ਮਾਰਚ ਪੰਜਾਬ ਵਿੱਚ ਕੱਢੇ ਜਾਣਗੇ, ਜਿਸ ਤਹਿਤ ਪਹਿਲਾ ਮਾਰਚ ਅਕਾਲ ਤਖ਼ਤ ਤੋਂ ਕੱਢਿਆ ਗਿਆ ਹੈ। ਦੂਜਾ ਮਾਰਚ ਅਨੰਦਪੁਰ ਸਾਹਿਬ ਤੋਂ ਅਤੇ ਤੀਜਾ ਮਾਰਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੱਢਿਆ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਦੇ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਮਾਰਚ ਗੁਰਦੁਆਰਾ
ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਭਾਰਤ ਸਰਕਾਰ ਉੱਤੇ ਧਾਰਮਿਕ ਘੱਟਗਿਣਤੀਆਂ ਵਿਰੁੱਧ ਅੱਤਵਾਦ ਵਿਰੋਧੀ ਕਾਨੂੰਨਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਏ ਹਨ। ਕਮਿਸ਼ਨ ਨੇ ਜਗਤਾਰ ਸਿੰਘ ਜੌਹਲ ਨੂੰ ਜ਼ਮਾਨਤ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: