Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਦਾ ਪ੍ਰਕਾਸ਼ ਪੂਰਬ ਮਨਾਇਆ

ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਦਾ ਪ੍ਰਕਾਸ਼ ਪੂਰਬ ਮਨਾਇਆ

ਐਡੀਲੇਡ (5 ਜੁਲਾਈ, 2015): ਐਡੀਲੇਡ ਗੁਰਦੁਆਰਾ ਸਰਬੱਤ ਖ਼ਾਲਸਾ ਪ੍ਰਾਸਪੈਕਟ ਵਿਖੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਮੇਂ ਕਰਵਾਏ ਗਏ ਧਾਰਮਿਕ ਸਮਾਗਮ ‘ਚ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਨੇ ਸ਼ਿਰਕਤ ਕੀਤੀ ।

ਸਮਾਗਮ ਮੌਕੇ ਗਤਕੇ ਦੇ ਜ਼ੌਹਰ ਵਿਖਾਉਂਦੇ ਸਿੱਖ ਨੌਜਵਾਨ
ਸਮਾਗਮ ਮੌਕੇ ਗਤਕੇ ਦੇ ਜ਼ੌਹਰ ਵਿਖਾਉਂਦੇ ਸਿੱਖ ਨੌਜਵਾਨ

ਇਸ ਧਾਰਮਿਕ ਸਮਾਗਮ ‘ਚ ਗਿਆਨੀ ਬਲਜੀਤ ਸਿੰਘ ਦੇ ਜਥੇ ਵੱਲੋਂ ਕਥਾ-ਕੀਰਤਨ ਰਾਹੀਂ ਗੁਰੂ ਜੀ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਤੇ ਗੁਰੂ ਜੀ ਵੱਲੋਂ ਬਖ਼ਸ਼ੀ ਅੰਮਿ੍ਤ ਦੀ ਦਾਤ ਲੈ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਨਾ ਦਿੱਤੀ ਗਈ ।

ਇਸ ਧਾਰਮਿਕ ਸਮਾਗਮ ‘ਚ ਖ਼ਾਲਸਾ ਐਡੀਲੇਡ ਗਰੁੱਪ ਵੱਲੋਂ ਦਸਤਾਰ ਤੇ ਦੁਮਾਲਾ ਮੁਕਾਬਲੇ ਕਰਵਾਏ ਗਏ, ਜਿਸ ਵਿਚ ਜੇਤੂਆਂ ਨੂੰ ਗੁਰ: ਸਾਹਿਬ ਦੇ ਪ੍ਰਧਾਨ ਭੁਪਿੰਦਰ ਸਿੰਘ ਤੱਖਰ, ਅਮਰੀਕ ਸਿੰਘ ਥਾਂਦੀ ਤੇ ਜੁਗਰਾਜ ਸਿੰਘ ਖ਼ਹਿਰਾ ਵੱਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ।

ਵਿਸ਼ੇਸ਼ ਤੌਰ ‘ਤੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਕੁਇਜ਼ ਮੁਕਾਬਲੇ ‘ਚ ਧਾਰਮਿਕ ਪ੍ਰਸ਼ਨਾਂ ਦੇ ਸਹੀ ਉੱਤਰ ਦੇਣ ਵਾਲੇ ਜੇਤੂ ਬੱਚਿਆਂ ਨੂੰ ਖ਼ਾਲਸਾ ਐਡੀਲੇਡ ਗਰੁੱਪ ਤੋਂ ਜਸਕਰਨ ਸਿੰਘ, ਹਰਸਿਮਰਨ ਸਿੰਘ, ਬੰਦਨਜੀਤ ਸਿੰਘ, ਹਰਜੀਤ ਸਿੰਘ ਤੇ ਗੁਰਿੰਦਰ ਸਿੰਘ ਵੱਲੋਂ ਮੈਡਲ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ । ਗੁਰਦੁਆਰਾ ਸਾਹਿਬ ਵਿਚ ਗਤਕੇ ਦੀ ਸਿਖਲਾਈ ਪ੍ਰਾਪਤ ਬੱਚਿਆਂ ਵੱਲੋਂ ਗਤਕੇ ਦੇ ਜੌਹਰ ਵੀ ਵਿਖਾਏ ਗਏ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: