Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੰਦੀ ਸਿੰਘ ਰਿਹਾਈ ਮਾਰਚ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ਼

ਬੰਦੀ ਸਿੰਘ ਰਿਹਾਈ ਮਾਰਚ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ਼

ਅਜਨਾਲਾ (19 ਜੁਲਾਈ, 2015): ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਵਾਸਤੇ ਸਰਕਾਰ ’ਤੇ ਦਬਾਅ ਵਧਾਉਣ ਲਈ ਅਤੇ ਬਾਪੂ ਸੂਰਤ ਸਿੰਘ ਵੱਲੋਂ ਰੱਖੀ ਭੁੱਖ ਹੜਤਾਲ ਦੀ ਹਮਾਇਤ ਵਿੱਚ ਅੱਜ ਇੱਥੋਂ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤੋਂ ਅਕਾਲ ਤਖ਼ਤ ਸਾਹਿਬ ਤੱਕ ਰੋਸ ਮਾਰਚ ਦਾ ਪ੍ਰੋਗਰਾਮ ੳੁਲੀਕਿਆ ਗਿਆ ਸੀ।

ਬੰਦੀ ਸਿੰਘ ਰਿਹਾਈ ਮਾਰਚ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ਼
ਬੰਦੀ ਸਿੰਘ ਰਿਹਾਈ ਮਾਰਚ ‘ਤੇ ਪੁਲਿਸ ਨੇ ਕੀਤਾ ਲਾਠੀਚਾਰਜ਼

ਪੁਲੀਸ ਨੇ ਇਸ ਰੋਸ ਮਾਰਚ ਨੂੰ ਅਸਫਲ ਬਣਾਉਣ ਲਈ ਸ਼ਹਿਰ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਤੇ ਸਾਰੀਆਂ ਸੜਕਾਂ ’ਤੇ ਨਾਕੇ ਲਾ ਦਿੱਤੇ। ਇਸ ਤੋਂ ਪਹਿਲਾਂ ਰਾਤ ਨੂੰ ਜਥੇਬੰਦੀਆਂ ਦੇ ਆਗੂਆਂ ਭਾਈ ਕਾਬਲ ਸਿੰਘ ਸ਼ਾਹਪੁਰ, ਮਲਕੀਤ ਸਿੰਘ ਅਜਨਾਲਾ, ਅਮਰਜੀਤ ਸਿੰਘ ਬਾਜਵਾ ਤੇ ਜਗਤਾਰ ਸਿੰਘ ਗੱਗੋਮਾਹਲ ਆਦਿ ਨੂੰ ਪੁਲੀਸ ਵੱਲੋਂ ਉਨ੍ਹਾਂ ਦੇ ਘਰਾਂ ’ਚੋਂ ਗ੍ਰਿਫ਼ਤਾਰ ਕਰ ਲਿਆ ਸੀ। ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਸੰਗਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿੱਚ ਇਕੱਤਰ ਹੋਣ ’ਚ ਕਾਮਯਾਬ ਹੋ ਗਈ ਤੇ ਗੁਰਦੁਆਰੇ ਤੋਂ ਬਾਹਰ ਆ ਕੇ ਰੋਸ ਮਾਰਚ ਸ਼ੁਰੂ ਕਰਦੇ ਹੋਏ ਅੰਮ੍ਰਿਤਸਰ ਵੱਲ ਨੂੰ ਚੱਲ ਪਈ।

ਇਸ ਦੌਰਾਨ ਪੁਲੀਸ ਵੱਲੋਂ ਰੋਸ ਮਾਰਚ ਨੂੰ ਰੋਕਣ ਲਈ ਲਾਠੀਚਾਰਜ ਕਰਕੇ ਸੰਗਤ ਨੂੰ ਧੱਕੇ ਨਾਲ ਗੁਰਦੁਆਰੇ ਅੰਦਰ ਭੇਜ ਦਿੱਤਾ ਗਿਆ। ਇਸ ਦੇ ਰੋਸ ਵਜੋਂ ਸੰਗਤ ਨੇ ਗੁਰਦੁਆਰੇ ਦੇ ਮੁੱਖ ਗੇਟ ਅੱਗੇ ਬੈਠ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਕੁਝ ਨੌਜਵਾਨਾਂ ਅਤੇ ਪੁਲੀਸ ਮੁਲਾਜ਼ਮਾਂ ਵਿਚਕਾਰ ਤਕਰਾਰ ਹੋ ਗਈ ਤੇ ਪੁਲੀਸ ਵੱਲੋਂ ਇੱਕ ਨੌਜਵਾਨ ਦੀ ਕੁੱਟਮਾਰ ਕੀਤੀ ਗੲੀ। ਇਸ ਦੇ ਰੋਸ ਵਜੋਂ ਨੌਜਵਾਨਾਂ ਵੱਲੋਂ ਗੁਰਦੁਆਰੇ ਦੇ ਅੰਦਰੋਂ ਇੱਟਾਂ-ਰੋੜੇ ਚਲਾਉਣੇ ਸ਼ੁਰੂ ਕਰ ਦਿੱਤੇ ਗਏ। ਇਸ ਕਾਰਨ ਪੁਲੀਸ ਮੁਲਾਜ਼ਮਾਂ ਵਿੱਚ ਭਗਦਡ਼ ਮੱਚ ਗੲੀ ਤੇ ਡੀਐਸਪੀ ਅਜਨਾਲਾ ਤਿਲਕ ਰਾਜ ਜ਼ਖ਼ਮੀ ਹੋ ਗਿਆ।

ਇਸ ਮਗਰੋਂ ਐਸਡੀਐਮ ਅਜਨਾਲਾ ਸੁਰਿੰਦਰ ਸਿੰਘ, ਐਸਐਸਪੀ ਜਸਦੀਪ ਸਿੰਘ ਸੈਣੀ ਤੇ ਐਸ.ਪੀ. ਬਲਬੀਰ ਸਿੰਘ ਨੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਮੰਗਲ ਸਿੰਘ ਨਿੱਜਰ, ਸੁਰਜੀਤ ਸਿੰਘ ਖੰਡ ਮਿੱਲ ਵਾਲੇ ਤੇ ਸੁਖਵਿੰਦਰ ਸਿੰਘ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੰਗਾਂ ਸਬੰਧੀ ਪੱਤਰ ਸਰਕਾਰ ਤੱਕ ਪਹੁੰਚਾ ਦਿੱਤਾ ਜਾਵੇਗਾ। ਇਸ ਤੋਂ ਬਾਅਦ ਸਿੱਖ ਜਥੇਬੰਦੀਆਂ ਦੇ ਕਾਰਕੁਨ ਸ਼ਾਂਤ ਹੋ ਗਏ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਅੰਮ੍ਰਿਤਸਰ (ਦਿਹਾਤੀ) ਜਸਦੀਪ ਸਿੰਘ ਸੈਣੀ ਨੇ ਦੱਸਿਆ ਕਿ ਹਿਰਾਸਤ ਵਿੱਚ ਲਏ ਵਿਅਕਤੀਆਂ ਨੂੰ ਛੱਡਿਆ ਜਾ ਰਿਹਾ ਹੈ ਤੇ ਡੀਐਸਪੀ ਅਜਨਾਲਾ ਦੇ ਸਿਹਤਯਾਬ ਹੋਣ ’ਤੇ ਉਨ੍ਹਾਂ ਦੇ ਬਿਆਨਾਂ ਅਨੁਸਾਰ ਕਾਰਵਾੲੀ ਕੀਤੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: