Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੇਲ ਭੇਜੇ ਸਿੱਖ ਆਗੂਆਂ ਨੂੰ ਗੱਲਬਾਤ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਲਿਆਦਾ ਜਾ ਰਿਹਾ

ਜੇਲ ਭੇਜੇ ਸਿੱਖ ਆਗੂਆਂ ਨੂੰ ਗੱਲਬਾਤ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਲਿਆਦਾ ਜਾ ਰਿਹਾ

ਲੁਧਿਆਣਾ(21ਜੁਲਾਈ, 2015): ਸਿੱਖ ਸਿਆਸਤ ਨੂੰ ਪ੍ਰਾਪਤ ਹੋਰੀ ਜਾਣਕਾਰੀ ਅਨੁਸਾਰ ਬੰਦੀ ਸਿੰਘ ਸੰਘਰਸ਼ ਕਮੇਟੀ ਦੇ ਜੇਲ਼ੀਂ ਬੰਦ ਅਗੂਆਂ ਨੂੰ ਪੁਲਿਸ ਵੱਲੋਂ ਅੱਜ ਲੁਧਿਆਣਾ ਦੇ ਸਿਵਲ ਹਸਪਤਾਲ ਜਿੱਥੇ ਬਾਪੂ ਸੂਰਤ ਸਿੰਘ ਦਾਖਲ ਹੈ, ਲਿਆਦਾ ਜਾ ਰਿਹਾ ਹੈ।

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਬਾਪੂ ਸੂਰਤ ਸਿੰਘ
ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਬਾਪੂ ਸੂਰਤ ਸਿੰਘ

ਸੰਘਰਸ਼ ਕਮੇਟੀ ਦੇ ਮਖੀ ਗੁਰਦੀਪ ਸਿੰਘ ਬਠਿੰਡਾ ਦੇ ਪਰਿਵਾਰਕ ਮੈਂਬਰਾਂ ਨੇ ਸਿੱਖ ਸਿਆਸਤ ਨੂੰ ਫੌਨ ‘ਤੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਸਵੇਰੇ ਬਠਿੰਡਾ ਦੀ ਜੇਲ ਤੋਂ ਰਿਹਾਅ ਕਰ ਦਿੱਤਾ ਸੀ, ਪਰ ਰਿਹਾਈ ਤੋਂ ਥੋੜੀ ਦੇਰ ਬਾਅਦ ਹੀ ਜੇਲ ਦੇ ਬਾਹਰ ਖੜੀ ਉਨ੍ਹਾਂ ਦਾ ਇੰਤਜ਼ਾਰ ਕਰ ਰਹੀ ਪੁਲਿਸ ਨੇ ਉਨ੍ਹਾਂ ਨੂੰ ਫਿਰ ਆਪਣੀ ਹਿਰਾਸਤ ਵਿੱਚ ਲੈ ਲਿਆ।

ਸੂਤਰਾਂ ਨੇ ਦੱਸਿਆ ਕਿ ਭਾਈ ਗੁਰਦੀਪ ਸਿੰਘ ਨੂੰ ਸਿਵਲ ਹਸਪਤਾਲ ਲੁਧਿਆਣਾ ਲਿਜਾਇਆ ਜਾ ਰਿਹਾ ਹੈ।ਇਹ ਵੀ ਪਤਾ ਲੱਗਿਆ ਹੈ ਕਿ ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਹੋਰ ਵੀ ਆਗੂਆਂ ਨੂੰ ਲੁਧਿਆਣਾ ਲਿਆਇਆ ਜਾ ਰਿਹਾ ਹੈ।

ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਬਾਪੂ ਸੂਰਤ ਸਿੰਘ ਖਾਲਸਾ ਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦੇ ਮਸਲੇ ਨੂੰ ਹੱਲ ਕਰਨ ਲਈ ਸਿੱਖ ਆਗੂਆਂ ਨਾਲ ਗੱਲਬਾਤ ਕੀਤੇ ਜਾਣ ਦੀ ਆਸ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਹਾਈ ਕੋਰਟ ਨੇ ਜਗਤਾਰ ਸਿੰਘ ਜੌਹਲ ਨੂੰ ਸੱਤ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਉਨ੍ਹਾਂ ਦੀ ਸੰਭਾਵੀ ਰਿਹਾਈ, ਜ਼ਮਾਨਤੀ ਮੁਚਲਕਿਆਂ ਅਤੇ ਚੱਲ ਰਹੇ ਮੁਕੱਦਮਿਆਂ
ਵਕੀਲ ਜਸਪਾਲ ਸਿੰਘ ਮੰਝਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੱਗੀ ਜੌਹਲ ਨੂੰ 7 ਕੇਸਾਂ ਵਿੱਚ ਦਿੱਤੀ ਗਈ ਜ਼ਮਾਨਤ ਦੇ
ਜੱਗੀ ਜੌਹਲ ਨੂੰ ਬਾਕੀ ਰਹਿੰਦੇ ਸਾਰੇ ਸੱਤ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਵਕੀਲ ਜਸਪਾਲ ਸਿੰਘ ਮੰਝਪੁਰ ਨੇ ਸਿੱਖ ਸਿਆਸਤ ਨਿਊਜ਼ ਨੂੰ ਦੱਸਿਆ ਕਿ ਲੋੜੀਂਦੀ ਅਦਾਲਤੀ ਕਾਰਵਾਈ ਪੂਰੀ ਹੋਣ ਮਗਰੋਂ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: