Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਘਰਾਂ ‘ਚ ਨਜ਼ਰਬੰਦ ਅਤੇ ਗ੍ਰਿਫਤਾਰ ਕੀਤੇ ਕਸ਼ਮੀਰੀ ਆਗੂ ਰਿਹਾਅ

ਘਰਾਂ ‘ਚ ਨਜ਼ਰਬੰਦ ਅਤੇ ਗ੍ਰਿਫਤਾਰ ਕੀਤੇ ਕਸ਼ਮੀਰੀ ਆਗੂ ਰਿਹਾਅ

ਸ੍ਰੀਨਗਰ (20 ਅਗਸਤ, 2015): ਭਾਰਤ ਸਰਕਾਰ ਨੇ ਕਸ਼ਮੀਰੀ ਅਜ਼ਾਦੀ ਆਗੂਆਂ ਅਤੇ ਹੁਰੀਅਤ ਕਾਨਫਰੰਸ ਦੇ ਮੁਖੀ ਸਈਅਦ ਅਲੀ ਸ਼ਾਹ ਜ਼ਿਲਾਨੀ ਨੂੰ ਦਿੱਲੀ ‘ਚ ਪਾਕਿਸਤਾਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸਰਤਾਜ ਅਜ਼ੀਜ਼ ਦੇ ਨਾਲ ਬੈਠਕ ਤੋਂ ਪਹਿਲਾਂ ਸਾਰੇ ਹੁਰੀਅਤ ਨੇਤਾਵਾਂ ਨੂੰ ਜੰਮੂ ਕਸ਼ਮੀਰ ‘ਚ ਉਨ੍ਹਾਂ ਦੇ ਘਰਾਂ ‘ਚ ਨਜ਼ਰਬੰਦ ਕਰਨ ਦੇ ਕੁੱਝ ਘੰਟੇ ਬਾਅਦ ਛੱਡ ਦਿੱਤਾ ਗਿਆ।

 ਯਾਸੀਨ ਮਲਿਕ
ਯਾਸੀਨ ਮਲਿਕ

ਜੰਮੂ – ਕਸ਼ਮੀਰ ਲਿਬਰੇਸ਼ਨ ਫ਼ਰੰਟ ( ਜੇਕੇਐਲਐਫ ) ਦੇ ਪ੍ਰਮੁੱਖ ਯਾਸੀਨ ਮਲਿਕ ਨੂੰ ਵੀ ਗ੍ਰਿਫ਼ਤਾਰੀ ਤੋਂ ਦੇ ਬਾਅਦ ਰਿਹਾਅ ਕਰ ਦਿੱਤਾ ਗਿਆ। ਯਾਸੀਨ ਮਲਿਕ ਨੂੰ ਗ੍ਰਿਫ਼ਤਾਰ ਕਰਕੇ ਕੋਠੀਬਾਗ ਪੁਲਿਸ ਸਟੇਸ਼ਨ ਲਿਜਾਇਆ ਗਿਆ ਸੀ।
ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਟਵੀਟ ਕਰਕੇ ਹੁਰੀਅਤ ਨੇਤਾਵਾਂ ਨੂੰ ਨਜ਼ਰਬੰਦ ਕਰਨ ਲਈ ਮੁੱਖ ਮੰਤਰੀ ਮੁਫ਼ਤੀ ਮੁਹੰਮਦ ਸਈਦ ਦੀ ਆਲੋਚਨਾ ਕੀਤੀ ਹੈ।

ਪਾਕਿਸਤਾਨੀ ਹਾਈ ਕਮਿਸ਼ਨ ਨੇ ਪਾਕਿਸਤਾਨ ਦੇ ਕੌਮੀ ਸੁਰੱਖਿਆ ਸਲਾਹਕਾਰ ਨਾਲ ਮੀਟਿੰਗ ਲਈ ਕਸ਼ਮੀਰੀ ਅਜ਼ਾਦੀ ਲਈ ਜੱਦੋਜਹਿਦ ਕਰ ਰਹੇ ਹੁਰੀਅਤ ਕਾਨਫਰੰਸ ਦੇ ਦੋਵਾਂ ਧੜਿਆਂ ਦੇ ਚੇਅਰਮੈਨਾਂ ਸਮੇਤ ਵੱਖਵਾਦੀ ਨੇਤਾਵਾਂ ਨੂੰ ਅਜ਼ੀਜ਼ ਨਾਲ ਮੁਲਾਕਾਤ ਲਈ ਸੱਦਾ ਦਿੱਤਾ ਸੀ।

ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਕਸ਼ਮੀਰੀ ਅਜ਼ਾਦੀ ਪਸੰਦ ਆਗੂਆਂ ਦੀ ਸਰਤਾਜ ਅਜ਼ੀਜ਼ ਨਾਲ ਮੀਟਿੰਗ ਲਈ ਦਿੱਤੇ ਗਏ ਸੱਦੇ ਦੇ ਬਾਵਜੂਦ ਦੋਨਾਂ ਦੇਸ਼ਾਂ ਦੇ ਕੌਮੀ ਸੁਰੱਖਿਆ ਸਲਾਹਕਾਰਾਂ ਵਿਚਾਲੇ 23 ਅਗਸਤ ਨੂੰ ਗੱਲਬਾਤ ਹੋਣ ਦੀ ਸੰਭਾਵਨਾ ਹੈ। ਸਰਤਾਜ ਅਜ਼ੀਜ਼ ਆਪਣੇ ਹਮਰੁਤਬਾ ਭਾਰਤ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਲ ਨਾਲ ਗੱਲਬਾਤ ਕਰਨ ਵਾਸਤੇ ਐਤਵਾਰ ਨੂੰ ਇਥੇ ਪੁੱਜ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਨਵਰੀ 1996 ਤੋਂ ਜੇਲ੍ਹ ਦੀਆਂ ਸੀਖਾਂ ਪਿੱਛੇ ਕੈਦ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਮੁਹਿੰਮ ਜ਼ੋਰ ਫੜ੍ਹਦੀ ਜਾ ਰਹੀ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੀ ਦਿੱਲੀ
• ਉੱਤਰ ਪ੍ਰਦੇਸ਼ ਦੇ ਪੀਲੀਭੀਤ ਦੇ ਗੁਰਦੁਆਰਾ ਕੀਰਤਪੁਰ ਸਾਹਿਬ ਤੋਂ ਨਗਰ ਕੀਰਤਨ ਕੱਢਣ 'ਤੇ ਉੱਤਰ ਪ੍ਰਦੇਸ਼ ਪੁਲਿਸ ਨੇ 55 ਸਿੱਖਾਂ ਉਪਰ ਕੇਸ ਦਰਜ ਕੀਤਾ • ਠਾਣੇਦਾਰ ਸੰਜੀਵ ਕੁਮਾਰ ਉਪਾਧਿਆਏ ਨੇ
ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਦੀ ਚਿਰਾਂ ਦੀ ਸੱਧਰ ਪੂਰੀ ਹੋਣ ਹਾ ਰਹੀ ਹੈ। ਭਲਕੇ ਲਹਿੰਦੇ ਅਤੇ ਚ੍ਹੜਦੇ ਪੰਜਾਬ ਵਿਚ ਕਰਤਾਰਪੁਰ ਸਾਹਿਬ ਲਾਂਘੇ ਦੀ ਸ਼ੁਰੂਆਤ ਕ੍ਰਮਵਾਰ ਪਾਕਿਸਤਾਨ ਅਤੇ ਭਾਰਤ
ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਲਈ ਕੇਵਲ ਪੇਸ਼ ਕੀਤੀ ਫੀਸ ਦੀ ਮੁਢਲੀ ਤਜ਼ਵੀਜ਼ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ "ਜਜ਼ੀਆ" ਕਰਾਰ ਦੇਣ ਵਾਲਾ ਭੜਕਾਊ ਅਤੇ ਬੇਲੋੜਾ ਬਿਆਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: