Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼ਹੀਦ ਭਾਈ ਦਿਲਾਵਰ ਸਿੰਘ ਅਤੇ ਸ਼ਹੀਦ ਭਾਈ ਅਨੋਖ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸ਼ਹੀਦ ਭਾਈ ਦਿਲਾਵਰ ਸਿੰਘ ਅਤੇ ਸ਼ਹੀਦ ਭਾਈ ਅਨੋਖ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

shaheed_dilawar_singh_babbarਕੈਲਗਰੀ (31 ਅਗਸਤ, 2015): ਸਿੱਖ ਕੌਮ ਦੇ ਅਦੁੱਤੀ ਸ਼ਹੀਦ ਭਾਈ ਦਿਲਾਵਰ ਸਿੰਘ ਜਿਸਨੇ ਪੰਜਾਬ ਵਿੱਚ ਸਿੱਖ ਨੌਜਾਵਾਨੀ ਦੇ ਸਰਕਾਰ ਵੱਲੋਂ ਕੀਤੇ ਜਾ ਰਹੇ ਕਤਲਾਂ ਨੂੰ ਠੱਲ ਪਾਈ, ਦਾ ਸ਼ਹੀਦੀ ਦਿਾਹਾੜਾ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਮਨਾਇਆ ਗਿਆ। ਦਾ ਸ਼ਹੀਦੀ ਦਿਹਾੜਾ ਲਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਮਨਾਇਆ ਗਿਆ।

ਮੌਜੂਦਾ ਸੰਘਰਸ਼ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਕਰਵਾਏ ਗਏੇ ਇਸ ਦੂਜੇ ਸਾਲਨਾ ਸ਼ਹੀਦੀ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਤੇਜ ਸਿੰਘ ਬਠਿੰਡੇ ਵਾਲਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਸਮੇਂ ਕਥਾ ਵਾਚਕ ਭਾਈ ਅਨੂਪ ਸਿੰਘ ਸ੍ਰੋਮਣੀ ਕਮੇਟੀ ਵਾਲਿਆਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ। ਇਸ ਸਮੇਂ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਤੇ ਸ਼ਹੀਦ ਭਾਈ ਅਨੋਖ ਸਿੰਘ ਦੇ ਸ਼ਹੀਦੀ ਬਾਰੇ ਸੰਗਤਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਮੌਕੇ ਸ਼ਹੀਦਾਂ ਨਾਲ ਸਬੰਧਿਤ ਕੈਲਗਰੀ ‘ਚ ਰਹਿ ਰਹੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨਾਂ ‘ਚ ਭਾਈ ਬਲਬੀਰ ਸਿੰਘ ਦੇ ਭਰਾ, ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀ ਸਪੁੱਤਰੀ, ਸ਼ਹੀਦ ਭਾਈ ਦਿਲਾਵਰ ਸਿੰਘ ਦੇ ਮਾਤਾ-ਪਿਤਾ ਤੇ ਸ਼ਹੀਦ ਭਾਈ ਸੁਰਜੀਤ ਸਿੰਘ ਸੰਧੂ ਦੇ ਭੈਣ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸਪੁੱਤਰ ਨੂੰ ਵੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸਨਮਾਨਿਤ ਕੀਤਾ ਗਿਆ।

ਇਸ ਸਮੇਂ ਢਾਡੀ ਜਥਾ ਗਿਆਨੀ ਨਾਥ ਸਿੰਘ ਹਮੀਦੀ ਦੇ ਜਥੇ ਨੇ ਢਾਡੀ ਵਾਰਾਂ ਰਾਹੀ ਸ਼ਹੀਦਾਂ ਦੀ ਦਾਸਤਾਨ ਸਾਂਝੀ ਕੀਤੀ। ਪੰਥ ਪ੍ਰਸਿੱਧ ਕਵੀਸ਼ਰੀ ਜਥਾ ਗਿਆਨੀ ਸਰੂਪ ਸਿੰਘ ਸੂਰਵਿੰਡ ਵਾਲਿਆ ਨੇ ਵੀ ਹਾਜ਼ਰੀ ਭਰੀ। ਸਟੇਜ ਸਕੱਤਰ ਦੀ ਸੇਵਾ ਭਾਈ ਅਰਸ਼ਦੀਪ ਸਿੰਘ ਤੇ ਭਾਈ ਰਣਬੀਰ ਸਿੰਘ ਨੇ ਨਿਭਾਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੈਨੇਡਾ ਦੀਆਂ ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ, ਓਨਟਾਰੀਓ ਗੁਰਦੁਆਰਾ ਕਮੇਟੀ ਅਤੇ ਕਿਊਬੈਕ ਸਿੱਖ ਕੌਂਸਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪਾਂ ਦੀ ਢੋਆ-ਢੁਆਈ, ਸੰਭਾਲ ਅਤੇ ਮਰਯਾਦਾ ਨਾਲ ਜੁੜੇ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਐਡਮਿੰਟਨ ਗੁਰਦੁਆਰਾ ਹਮਲੇ ਵਿੱਚ ਦੋ ਸੇਵਾਦਾਰ ਜ਼ਖਮੀ ਹੋਏ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਹੋਈ। ਸਿੱਖ ਫੈਡਰੇਸ਼ਨ ਕੈਨੇਡਾ ਨੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪ੍ਰਵਾਸੀ-ਵਿਰੋਧੀ ਬਿਆਨਬਾਜ਼ੀ,
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐੱਸ.ਓ.) ਨੇ ਸੰਯੁਕਤ ਰਾਸ਼ਟਰ ਦੇ ਪੰਜ ਵਿਸ਼ੇਸ਼ ਰਿਪੋਰਟਰਾਂ ਵੱਲੋਂ ਸਿੱਖ ਕਾਰਕੁਨ ਮੋਨਿੰਦਰ ਸਿੰਘ ਬੂਆਲ ਨੂੰ ਮਿਲ ਰਹੀਆਂ ਧਮਕੀਆਂ ਬਾਰੇ ਜਤਾਈ ਗਈ ਚਿੰਤਾ ਦਾ ਸਵਾਗਤ ਕੀਤਾ ਹੈ। ਸੰਸਥਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: