Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਂ ਪਿਆਰਿਆਂ ਦੀ ਮੁਅੱਤਲੀ ਦੇ ਮਾਮਲੇ ਵਿੱਚ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਤਿੱਖੀ ਬਹਿਸ, ਸਹਿਮਤੀ ਨਹੀਂ ਬਣੀ ਸਕੀ

ਪੰਜਾਂ ਪਿਆਰਿਆਂ ਦੀ ਮੁਅੱਤਲੀ ਦੇ ਮਾਮਲੇ ਵਿੱਚ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਤਿੱਖੀ ਬਹਿਸ, ਸਹਿਮਤੀ ਨਹੀਂ ਬਣੀ ਸਕੀ

ਚੰਡੀਗੜ੍ਹ (22 ਅਕਤੂਬਰ,2015): ਸੌਦਾ ਸਾਧ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਗਿਆਨੀ ਗੁਰਬਚਨ ਸਿੰਘ ਅਤੇ ਹੋਰ ਜੱਥੇਦਾਰਾਂ ਵੱਲੋਂ ਮਾਫੀ ਦੇਣ ਦਾ ਮਾਮਲੇ ‘ਤੇ ਪਿਛਲੇ ਦਿਨੀ ਸ਼੍ਰੀ ਅਕਾਲ ਤਖਤ ਸਾਿਹਬ ‘ਤੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਉਣ ਵਾਲੇ ਪੰਜਾਂ ਪਿਆਰਿਆਂ ਵੱਲੋਂ ਤਲਬ ਕਰਕੇ ਸਪੱਸ਼ਟੀ ਕਰਨ ਦੇਣ ਤੋਂ ਖਫਾ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿਂਘ ਮੱਕੜ ਨੇ ਮੁਅੱਤਲ ਕਰ ਦੇਣ ਦੇ ਮਾਮਲੇ ਵਿੱਚ ਅੱਜ ਅੰਤਰਿੰਗ ਕਮੇਟੀ ਦੀ ਹੋਈ ਮੀਟਿੰਗ ਵਿੱਚ ਪ੍ਰਧਾਨ ਨੂੰ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਸਮੇਤ ਹੋਰ ਕਈ ਮੈਂਬਰਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਪੰਜ ਪਿਆਰਿਆਂ ਅਤੇ ਕਮੇਟੀ ਮੁਲਾਜ਼ਮਾਂ ਦੀ ਮੁਅੱਤਲੀ ਦੇ ਫੈਸਲੇ ’ਤੇ ਮੈਂਬਰਾਂ ਦੇ ਵਿਰੋਧ ਕਾਰਨ ਅੰਤ੍ਰਿੰਗ ਕਮੇਟੀ ਮੁਅੱਤਲੀ ’ਤੇ ਤੁਰੰਤ ਮੋਹਰ ਨਾ ਲਾ ਸਕੀ ਤੇ ਫੈਸਲੇ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਦੇ ਦਿੱਤਾ। ਸੂਤਰਾਂ ਮੁਤਾਬਕ ਇਸ ਮੁੱਦੇ ’ਤੇ ਜ਼ਿਆਦਾਤਰ ਮੈਂਬਰਾਂ ਦਾ ਮੱਤ ਸੀ ਕਿ ਪੰਜ ਪਿਆਰਿਆਂ ਜਾਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਤਾਜ਼ਾ ਪੰਥਕ ਹਾਲਾਤ ਤੋਂ ਭਾਵੁਕ ਹੋ ਕੇ ਲਏ ਗਏ ਫੈਸਲੇ ’ਤੇ ਹੋ ਹੱਲਾ ਨਹੀਂ ਮਚਾਉਣਾ ਚਾਹੀਦਾ ਤੇ ਇਸ ਗੰਭੀਰ ਸੰਕਟ ਨੂੰ ਮਿਲ ਬੈਠ ਕੇ ਹੱਲ ਕਰਨਾ ਚਾਹੀਦਾ ਹੈ। ਵਿਰੋਧ ਕਰਨ ਵਾਲੇ ਮੈਂਬਰਾਂ ਨੇ ਮੁਅੱਤਲੀ ਨੂੰ ਗਲਤ ਦੱਸਿਆ ਅਤੇ ਬਹਾਲ ਕਰਨ ਦੀ ਵਕਾਲਤ ਕੀਤੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ

ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੇ ਸਿੱਧੇ ਪ੍ਰਭਾਵ ਹੇਠ ਮੰਨੇ ਜਾਂਦੇ ਕਮੇਟੀ ਮੈਂਬਰਾਂ ਨੇ ਮੁਅੱਤਲੀ ਨੂੰ ਜਾਇਜ਼ ਠਹਿਰਾਉਣ ਦਾ ਯਤਨ ਕੀਤਾ। ਅੰਤ੍ਰਿੰਗ ਕਮੇਟੀ ਦੇ ਦੋ ਮੈਂਬਰ ਮੀਟਿੰਗ ਵਾਲੇ ਕਮਰੇ ਤੋਂ ਬਾਹਰ ਆ ਕੇ ਆਪਣੇ ਰਾਜਸੀ ‘ਆਕਾ’ ਨਾਲ ਫੋਨ ੳੁਤੇ ਗੱਲਬਾਤ ਕਰਦੇ ਦੇਖੇ ਗਏ। ਸੂਤਰਾਂ ਮੁਤਾਬਕ ਬਾਦਲ ਪਰਿਵਾਰ ਦੇ ਖਾਸਮ ਖਾਸ ਮੰਨੇ ਜਾਂਦੇ ਕੁੱਝ ਮੈਂਬਰਾਂ ਨੇ ਅੰਤ੍ਰਿੰਗ ਕਮੇਟੀ ਨੂੰ ਮੁਅੱਤਲੀ ’ਤੇ ਮੋਹਰ ਲਾਉਣ ਦੀ ਵਕਾਲਤ ਕੀਤੀ।

ਕਮੇਟੀ ਮੈਂਬਰਾਂ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ। ਕਰਨੈਲ ਸਿੰਘ ਪੰਜੋਲੀ ਇਕ ਵਾਰੀ ਤਾਂ ਰੋਸ ਵਜੋਂ ਮੀਟਿੰਗ ਦਾ ਬਾਈਕਾਟ ਕਰ ਕੇ ਬਾਹਰ ਆ ਗਏ ਸਨ ਪਰ ਇਕ ਹੋਰ ਮੈਂਬਰ ਨਿਰਮਲ ਸਿੰਘ ਜੌਲਾ, ਪੰਜੋਲੀ ਨੂੰ ਸ਼ਾਂਤ ਕਰ ਕੇ ਮੁੜ ਅੰਦਰ ਲੈ ਗਏ।

ਸੂਤਰਾਂ ਮੁਤਾਬਕ ਅੰਤ੍ਰਿੰਗ ਕਮੇਟੀ ਦੇ ਕੁੱਝ ਮੈਂਬਰਾਂ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਇਸ ਸਮੇਂ ਸਿੱਖ ਸੰਸਥਾਵਾਂ ਦੀ ਭਰੋਸੇਯੋਗਤਾ ’ਤੇ ਸਵਾਲ ੳੁੱਠਣ ਲੱਗਿਆ ਹੈ। ਸਮੁੱਚਾ ਪੰਥ ਸੰਸਥਾਵਾਂ ਤੋਂ ਅਗਵਾਈ ਚਾਹੁੰਦਾ ਹੈ। ਪੰਥਕ ਸੰਕਟ ਕਾਰਨ ਖਲਾਅ ਦਾ ਮਾਹੌਲ ਪੈਦਾ ਹੋਇਆ ਪਿਆ ਹੈ। ਮੁਅੱਤਲੀ ਵਿਰੁੱਧ ਵਿਚਾਰ ਰੱਖਣ ਵਾਲੇ ਮੈਂਬਰਾਂ ਨੇ ਕਿਹਾ ਕਿ ਪੰਜ ਪਿਆਰਿਆਂ ਜਾਂ ਮੁਲਾਜ਼ਮਾਂ ਨੇ ਜਜ਼ਬਾਤੀ ਹੋ ਕੇ ਜੇ ਕੋਈ ਫੈਸਲਾ ਲਿਆ ਹੈ ਤਾਂ ਉਸ ਸਬੰਧੀ ਮੁਅੱਤਲੀ ਵਰਗਾ ਕਦਮ ਨਹੀਂ ਚੁੱਕਣਾ ਚਾਹੀਦਾ।

ਇਨ੍ਹਾਂ ਮੈਂਬਰਾਂ ਨੇ ਕਮੇਟੀ ਮੁਲਾਜ਼ਮਾਂ ਵੱਲੋਂ ਜਥੇਦਾਰ ਅਕਾਲ ਤਖ਼ਤ ਨੂੰ ਮੰਦਾ ਬੋਲਣ ਦੀ ਵੀ ਨਿੰਦਾ ਕੀਤੀ ਤੇ ਕਿਹਾ ਕਿ ਹਰ ਗੱਲ ਦੀ ਮਰਯਾਦਾ ਹੁੰਦੀ ਹੈ ਤੇ ਮੁਲਾਜ਼ਮਾਂ ਨੂੰ ਵੀ ਲਛਮਣ ਰੇਖਾ ਨਹੀਂ ਲੰਘਣੀ ਚਾਹੀਦੀ। ਕੁੱਝ ਮੈਂਬਰਾਂ ਨੇ ਪੰਜ ਪਿਆਰਿਆਂ, ਦੋ ਸਕੱਤਰਾਂ ਤੇ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ।

ਬਹਿਸ ਦੌਰਾਨ ਜਦੋਂ ਸਰਬਸੰਮਤੀ ਨਾ ਬਣੀ ਤਾਂ ਇਹੀ ਫੈਸਲਾ ਕੀਤਾ ਗਿਅਾ ਕਿ ਕਮੇਟੀ ਪ੍ਰਧਾਨ ਨੂੰ ਇਹ ਅਧਿਕਾਰ ਦੇ ਦਿੱਤੇ ਜਾਣ ਕਿ ਪੰਜ ਪਿਆਰਿਆਂ ਨੂੰ ਬਹਾਲ ਕਰਨਾ ਹੈ ਜਾਂ ਮੁਅੱਤਲ ਰੱਖ ਕੇ ਅਗਲੀ ਸਜ਼ਾ ਦੇਣੀ ਹੈ।

ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਤੋਂ ਬਾਅਦ ਗੰਭੀਰ ਹਾਲਾਤ ਬਣੇ ਹੋਏ ਹਨ ਤੇ ਜਥੇਦਾਰਾਂ ਨੂੰ ਜਨਤਕ ਤੌਰ ’ਤੇ ਵਿਚਰਨਾ ਮੁਸ਼ਕਲ ਹੋਇਆ ਪਿਆ ਹੈ। ਇਸ ਲਈ ਮੁਅੱਤਲੀ ’ਤੇ ਮੋਹਰ ਦਾ ਫੈਸਲਾ ਸੋਚ ਵਿਚਾਰ ਕੇ ਲੈਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਕਿਹਾ ਕਿ ਸਿੱਖ ਕੌਮ ਇਸ ਸਮੇਂ ਗੰਭੀਰ ਸੰਕਟ ਵਿੱਚ ਹੈ ਤੇ ਇਹ ਸੰਕਟ ਦੂਰ ਕਰਨ ਲਈ ਯਤਨ ਕਰਨੇ ਚਾਹੀਦੇ ਹਨ, ਨਾ ਕਿ ਅਜਿਹੇ ਫੈਸਲੇ ਲਏ ਜਾਣ, ਜਿਸ ਨਾਲ ਸੰਕਟ ਡੂੰਘਾ ਹੋਵੇ।

ਅੰਤ੍ਰਿੰਗ ਕਮੇਟੀ ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਬਾਦਲ, ਸੁਰਜੀਤ ਸਿੰਘ ਗੜ੍ਹੀ, ਰਜਿੰਦਰ ਸਿੰਘ ਮਹਿਤਾ, ਗੁਰਬਚਨ ਸਿੰਘ ਕਰਮੂੰਵਾਲ, ਰਾਮਪਾਲ ਸਿੰਘ ਬਹਿਣੀਵਾਲ, ਨਿਰਮਲ ਸਿੰਘ ਜੌਲਾ, ਦਿਆਲ ਸਿੰਘ ਕੋਲਿਆਂਵਾਲੀ, ਭਜਨ ਸਿੰਘ ਸ਼ੇਰਗਿੱਲ, ਮੋਹਣ ਸਿੰਘ ਬੰਗੀ ਤੇ ਸੂਬਾ ਸਿੰਘ ਡੱਬਵਾਲੀ, ਮੁੱਖ ਸਕੱਤਰ ਹਰਚਰਨ ਸਿੰਘ ਅਤੇ ਸਕੱਤਰ ਅਵਤਾਰ ਸਿੰਘ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: