Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਹੋਏ ਰਿਹਾਅ

ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਹੋਏ ਰਿਹਾਅ

ਫ਼ਰੀਦਕੋਟ (2 ਨਵੰਬਰ, 2015): ਸ਼੍ਰੀ ਗੁਰ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਪਿੰਡ ਬਰਗਾੜੀ ਵਿੱਚ ਹੋਈ ਬੇਅਦਬੀ ਦੇ ਕੇਸ ਵਿੱਚ ਫਸਾਏ ਗਏ ਪਿੰਡ ਪੰਜਗਰਾਈਂ ਖੁਰਦ ਦੇ ਸਿੱਖ ਨੌਜਵਾਨਾਂ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਆਖਰ ਸਰਕਾਰ ਨੂੰ ਰਿਹਾਅ ਕਰਨ ਪਿਆ। ਸਿੱਖ ਜੱਥੇਬੰਦੀਆਂ ਅਤੇ ਸਿੱਖ ਸੰਗਤਾਂ ਸਿੱਖ ਪ੍ਰਚਾਰਕਾਂ ਦੀ ਅਗਵਾਈ ਵਿੱਚ ਇਨ੍ਹਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੀਆਂ ਸਨ।

ਅੱਜ ਪੰਜਾਬ ਸਰਕਾਰ ਨੇ ਇਨਾਂ ਪੰਜਗਰਾਂਈ ਭਰਾਵਾਂ ਨੂੰ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਐਸਐਚਓ ਬਾਜਾਖਾਨਾ ਨੇ ਅਦਾਲਤ ’ਚ ਸੀਆਰਪੀਸੀ ਦੀ ਧਾਰਾ 169 ਤਹਿਤ ਅਰਜ਼ੀ ਦੇ ਕੇ ਮੰਗ ਕੀਤੀ ਕਿ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੀ ਹਾਲ ਦੀ ਘੜੀ ਪੁਲੀਸ ਨੂੰ ਕੋਈ ਜ਼ਰੂਰਤ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ।

ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਫਰੀਦਕੋਟ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ
ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਫਰੀਦਕੋਟ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ

ਅਦਾਲਤ ਨੇ ਸੰਖੇਪ ਸੁਣਵਾਈ ਬਾਅਦ ਦੋਵੇਂ ਭਰਾਵਾਂ ਦੀ ਰਿਹਾਈ ਦੇ ਹੁਕਮ ਜਾਰੀ ਕਰ ਦਿੱਤੇ। ਅਦਾਲਤ ਨੇ ਰਿਹਾਈ ਤੋਂ ਪਹਿਲਾਂ ਮੁਕੱਦਮਾ ਦਰਜ ਕਰਵਾਉਣ ਵਾਲੇ ਬਰਗਾੜੀ ਦੇ ਗੁਰਦੁਆਰੇ ਦੇ ਗ੍ਰੰਥੀ ਕੁਲਵਿੰਦਰ ਸਿੰਘ ਦਾ ਬਿਆਨ ਵੀ ਕਲਮਬੱਧ ਕੀਤਾ। ਉਸ ਨੇ ਬਿਆਨ ਦਿੱਤਾ ਕਿ ਉਨ੍ਹਾਂ ਨੂੰ ਦੋਵੇਂ ਭਰਾਵਾਂ ਦੀ ਰਿਹਾਈ ’ਤੇ ਕੋਈ ਇਤਰਾਜ਼ ਨਹੀਂ ਹੈ।

ਦੱਸਣਯੋਗ ਹੈ ਕਿ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਨੂੰ ਮੁਕੱਦਮਾ ਨੰਬਰ 128 ਅ/ਧ 295 ਏ/120 ਬੀ ਤਹਿਤ 20 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲੀਸ ਨੇ ਦਾਅਵਾ ਕੀਤਾ ਸੀ ਕਿ ਇਨ੍ਹਾਂ ਦੋਵੇਂ ਭਰਾਵਾਂ ਨੇ ਕੁਝ ਵਿਦੇਸ਼ੀ ਲੋਕਾਂ ਨਾਲ ਮਿਲ ਕੇ ਬਰਗਾੜੀ ਕਾਂਡ ਨੂੰ ਅੰਜਾਮ ਦਿੱਤਾ ਹੈ ਪਰ ਛੇ ਦਿਨਾਂ ਦੇ ਲੰਬੇ ਪੁਲੀਸ ਰਿਮਾਂਡ ਦੌਰਾਨ ਇਹ ਦਾਅਵੇ ਸੱਚ ਸਾਬਤ ਨਹੀਂ ਹੋਏ। ਇਸ ਤੋਂ ਇਲਾਵਾ ਵਿਦੇਸ਼ਾਂ ਤੋਂਫੌਨਕਰਨ ਵਾਲਿਆਂ ਨੇ ਮੀਡੀਆ ਸਾਹਮਣੇ ਆ ਕੇ ਕਿਹਾ ਕਿ ਉਨ੍ਹਾਂ ਨੇ ਇਲਾਜ਼ ਲਈ ਪੈਸੇ ਭੇਜੇ ਸਨ।ਇਸ ਕਾਰਨ ਪੁਲੀਸ ਨੂੰ ਦੋਵੇਂ ਭਰਾਵਾਂ ਦੀ ਬਿਨਾਂ ਸ਼ਰਤ ਰਿਹਾਈ ਲਈ ਸਹਿਮਤ ਹੋਣਾ ਪਿਆ।

ਜੇਲ ਦੇ ਬਾਹਰ ਇਕੱਤਰ ਸਿੱਖ ਸੰਗਤ
ਜੇਲ ਦੇ ਬਾਹਰ ਇਕੱਤਰ ਸਿੱਖ ਸੰਗਤ

ਪੰਜਾਬ ਸਰਕਾਰ ਨੇ ਇਹ ਮਾਮਲਾ ਸੀਬੀਆਈ ਨੂੰ ਸੌਂਪ ਕੇ ਆਪਣਾ ਪੱਲਾ ਛੁਡਾਉਣ ਦੀ ਕੋਸ਼ਿਸ਼ ਕੀਤੀ ਹੈ। ਸਰਕਾਰ ਨੂੰ ਆਸ ਹੈ ਕਿ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੀ ਰਿਹਾਈ ਨਾਲ ਪੰਥਕ ਜਥੇਬੰਦੀਆਂ ਦਾ ਗੁੱਸਾ ਕੁਝ ਹੱਦ ਤਕ ਸ਼ਾਂਤ ਹੋ ਜਾਵੇਗਾ।

ਦੋਵਾਂ ਭਰਾਵਾਂ ਦੀ ਰਿਹਾਈ ਮੌਕੇ ਇੱਥੋਂ ਦੀ ਮਾਡਰਨ ਜੇਲ੍ਹ ਸਾਹਮਣੇ ਬਾਬਾ ਪੰਥਪ੍ਰੀਤ ਸਿੰਘ, ਹਰਜਿੰਦਰ ਸਿੰਘ ਮਾਝੀ, ਸਤਨਾਮ ਸਿੰਘ ਚੰਦੜ, ਅਵਤਾਰ ਸਿੰਘ ਸਾਧਾਂਵਾਲਾ, ਨਿਰਵੈਰ ਸਿੰਘ ਖਾਲਸਾ, ਹਰਜੀਤ ਸਿੰਘ ਢਪਾਲੀ, ਨਿਰਮਲ ਸਿੰਘ ਧੂੜਕੋਟ, ਦਲੇਰ ਸਿੰਘ ਡੋਡ, ਗੁਰਸੇਵਕ ਸਿੰਘ ਭਾਣਾ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਹਾਜ਼ਰ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ
ਬੀਤੇ ਕੱਲ ਲੁਧਿਆਣੇ ਹੋਈ ਇਕ ਇਕੱਤਰਤਾ ਦੌਰਾਨ ਕੁਝ ਸਿੱਖ ਜਥਿਆਂ ਵੱਲੋਂ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (ਸੈਂ.ਬਿ.ਆ.ਇ.) ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ
ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਮੱਲ ਕੇ ਅਤੇ ਗੁਰੂਸਰ ਜਲਾਲ ਪਿੰਡਾਂ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਕਰਨ ਦੇ ਮਾਮਲਿਆਂ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਨੂੰ ਸ਼ਨਿੱਚਰਵਾਰ (22
ਗੁਰੂ ਗਰੰਥ ਸਾਹਿਬ ਜੀ ਦੇ ਸਿਧਾਂਤ ਨਾਲੋਂ ਟੁੱਟਣਾ ਤੇ ਆਧੁਨਿਕ ਜੀਵਨ ਨੂੰ ਅਪਨਾਉਣਾ ਸਾਡੀ ਕਮਜ਼ੋਰੀ ਦਾ ਕਾਰਨ ਹੈ। ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਅਸੀਂ ਕਰ ਰਹੇ ਹਾਂ, ਜਦੋਂ ਅਸੀਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: