Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਬੱਤ ਖਾਲਸਾ ਦੇ ਸਮਾਗਮ ਲਈ ਸ਼੍ਰੀ ਆਖੰਡ ਪਾਠ ਆਰੰਭ

ਸਰਬੱਤ ਖਾਲਸਾ ਦੇ ਸਮਾਗਮ ਲਈ ਸ਼੍ਰੀ ਆਖੰਡ ਪਾਠ ਆਰੰਭ

ਅੰਮਿ੍ਤਸਰ (8 ਨਵੰਬਰ, 2015): 10 ਨਵੰਬਰ ਨੂੰ ਸਰਬੱਤ ਖਾਲਸਾ ਦੇ ਨਾਂਅ ਹੇਠ ਸੱਦੇ ਜਾ ਰਹੇ ਪੰਥਕ ਸਮਾਗਮ ਦੀ ਸ਼ੁਰੂਆਤ ਵਜੋਂ ਸ਼੍ਰੀ ਆਖੰਡ ਪਾਠ ਸਾਹਿਬ ਆਰੰਭ ਕਰ ਦਿੱਤਾ ਗਿਆ ਹੈ, ਜਿਸ ਦੇ 10 ਨੂੰ ਭੋਗ ਪਾਏ ਜਾਣ ਉਪਰੰਤ ਸਰਬੱਤ ਖਾਲਸਾ ਸੰਮੇਲਨ ਦੀ ਅਰੰਭਤਾ ਹੋਵੇਗੀ ।

ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੀ ਅਰੰਭਤਾ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਮੁਖੀ ਸ: ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਵਿਖੇ ਸੂਬਾ ਸਰਕਾਰ ਦਾ ਹੱਥ ਠੋਕਾ ਬਣੀ ਸ਼੍ਰੋਮਣੀ ਕਮੇਟੀ ਦੁਆਰਾ ਸਰਬੱਤ ਖਾਲਸਾ ਸੰਮੇਲਨ ਕਰਨ ਦੀ ਇਜ਼ਾਜ਼ਤ ਨਾ ਦਿੱਤੇ ਜਾਣ ਕਰਕੇ ਸ਼ਹੀਦਾਂ ਦੇ ਲਹੂ ਨਾਲ ਸਿੰਝੀ ਧਰਤੀ ਚੱਬਾ ਦੀ ਚੋਣ ਕੀਤੀ ਗਈ ਹੈ ਤੇ ਸੱਤਾਧਾਰੀ ਸਰਕਾਰ ਵੱਲੋਂ ਇਸ ਸੰਮੇਲਨ ਨੂੰ ਅਸਫ਼ਲ ਕਰਨ ਲਈ ਕਈ ਪ੍ਰਕਾਰ ਦੇ ਹੱਥਕੰਡੇ ਅਪਣਾਏ ਜਾਣ ਦੇ ਬਾਵਜੂਦ ਇਸ ਸਰਬੱਤ ਖਾਲਸਾ ਸੰਮੇਲਨ ਇਤਿਹਾਸ ਦਾ ਸਭ ਤੋਂ ਵੱਡਾ ਸੰਮੇਲਨ ਹੋਵੇਗਾ, ਜਿਸ ਪ੍ਰਤੀ ਸੰਗਤਾਂ ਵਿਚ ਭਾਈ ਉਤਸ਼ਾਹ ਪਾਇਆ ਜਾ ਰਿਹਾ ਹੈ ।
ਦੇਸ਼-ਵਿਦੇਸ਼ ਤੋਂ ਸਿੱਖ ਜਥੇਬੰਦੀਆਂ ਦੇ ਅਹੁੱਦੇਦਾਰਾਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ ।

ਸ: ਮਾਨ ਨੇ ਜਿਥੇ ਸਿੱਖ ਸਟੂਡੈਂਟਸ ਫੈਡਰੇਸ਼ਨ ਪੀਰ ਮੁਹੰਮਦ ਦੇ ਪ੍ਰਧਾਨ ਦੁਆਰਾ ਸਰਬੱਤ ਖਾਲਸਾ ਸੰਮੇਲਨ ਦਾ ਨਾਂਅ ਬਦਲਣ ਨੂੰ ਮੁੱਢੋਂ ਹੀ ਰੱਦ ਕੀਤਾ ਉਥੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਖਾਲਸਾ ਦੀ ਤੁਲਨਾ ਬਾਬਰ ਦੇ ਜਬਰ ਨਾਲ ਕਰਦਿਆਂ ਕਿਹਾ ਕਿ ਇਹ ਦੋਵੇਂ ਆਗੂ ਰਲ ਕੇ ਇਸ ਸੰਮੇਲਨ ਨੂੰ ਅਸਫ਼ਲ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੇ ਹਨ ।

ਇਸ ਮੌਕੇ ਜਥੇ: ਧਿਆਨ ਸਿੰਘ ਮੰਡ, ਭਾਈ ਮੋਹਕਮ ਸਿੰਘ, ਭਾਈ ਸਤਨਾਮ ਸਿੰਘ ਮਨਾਵਾਂ, ਪ੍ਰੋ: ਮਹਿੰਦਰਪਾਲ ਸਿੰਘ ਪਟਿਆਲਾ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਸਿਕੰਦਰ ਸਿੰਘ ਵਰਾਣਾ, ਸੁਖਚੈਨ ਸਿੰਘ ਫਿਰੋਜ਼ਪੁਰ, ਬਲਵਿੰਦਰ ਸਿੰਘ ਝਬਾਲ, ਮਹਿੰਦਰ ਸਿੰਘ, ਖਾਲੜਾ ਮਿਸ਼ਨ ਕਮੇਟੀ ਵੱਲੋਂ ਮੁਖਤਾਰ ਸਿੰਘ ਪੰਜਵੜ, ਭਾਈ ਰੇਸ਼ਮ ਸਿੰਘ ਯੂ.ਐਸ.ਏ., ਜਸਦੇਵ ਸਿੰਘ ਕੈਲੇਫੋਰਨੀਆ, ਰਵਿੰਦਰਜੀਤ ਸਿੰਘ, ਗੁਰਭੇਜ਼ ਸਿੰਘ, ਯਾਦਵਿੰਦਰ ਸਿੰਘ ਨਿਊਯਾਰਕ, ਦਿਲਬਾਗ ਸਿੰਘ ਭੋਲਾ, ਬੂਟਾ ਸਿੰਘ, ਜਰਨੈਲ ਸਿੰਘ ਸਖੀਰਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਰਬੀਰ ਸਿੰਘ ਸੰਧੂ, ਸੁਰਜੀਤ ਸਿੰਘ ਭੁੱਲਰ ਯੂ.ਐਸ.ਏ, ਸਰਵਣ ਸਿੰਘ ਧੰੁਨ ਆਦਿ ਹਾਜ਼ਰ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਮਾਣਾ ਟਾਵਰ ਮੋਰਚੇ ਦੀ ਸਫਲਤਾ ਅਤੇ ਪੰਥਕ ਚੜ੍ਹਦੀ ਕਲਾ ਲਈ ਅੱਜ ਪਟਿਆਲਾ ਤੋਂ 'ਗੁਰਾਂ ਦੀ ਵਹੀਰ' ਰੂਪ ਵਿੱਚ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ
ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ ਪੰਜਾਬ ਵਿਚ ਮਾਝਾ, ਦੋਆਬਾ ਅਤੇ ਮਾਲਵਾ ਖੇਤਰ ਵਿੱਚ ਵਿਸ਼ਾਲ ਪ੍ਰੋਟੈਸਟ ਮਾਰਚ ਕੱਢਣ ਦਾ ਫ਼ੈਸਲਾ
ਭਾਰਤ ਅੰਦਰ ਸੰਵਿਧਾਨ ਦੀ ਵਰਤੋਂ ਤੇ ਦੁਰਵਰਤੋਂ ਕਰਕੇ ਹੁਕਮਰਾਨਾਂ ਵੱਲੋਂ ਘੱਟ-ਗਿਣਤੀਆਂ ਅਤੇ ਸਿੱਖਾਂ ਨਾਲ ਕੀਤੇ ਜਾ ਰਹੇ ਅਨਿਆਂ ਅਤੇ ਅੱਤਿਆਚਾਰਾਂ ਵਿਰੁੱਧ ਦਲ ਖ਼ਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਨੇ ਸਾਂਝੇ ਤੌਰ
ਲੰਘੀ 15 ਜੂਨ ਨੂੰ ਇੰਗਲੈਂਡ ਦੇ ਇਕ ਹਸਪਤਾਲ ਵਿਚ ਭੇਦ ਭਰੇ ਹਾਲਾਤ ਵਿਚ ਚਲਾਣਾ ਕਰ ਗਏ ਭਾਈ ਅਵਤਾਰ ਸਿੰਘ ਖੰਡਾ ਨਮਿਤ ਅੰਤਿਮ ਅਰਦਾਸ ਸਮਾਗਮ ਬੀਤੇ (20 ਅਗਸਤ ਨੂੰ) ਦਿਨ ਗੁਰਦੁਆਰਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: