Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਬੱਤ ਖਾਲਸਾ ਸਮਾਗਮ ਵਿੱਚ ਹਿੱਸਾ ਲੈਣ ਵਾਲਿਆਂ ਦੀਆਂ ਪੁਲਿਸ ਬਨਾਉਣ ਲੱਗੀ ਸੂਚੀਆਂ

ਸਰਬੱਤ ਖਾਲਸਾ ਸਮਾਗਮ ਵਿੱਚ ਹਿੱਸਾ ਲੈਣ ਵਾਲਿਆਂ ਦੀਆਂ ਪੁਲਿਸ ਬਨਾਉਣ ਲੱਗੀ ਸੂਚੀਆਂ

ਫਤਿਹਗੜ੍ਹ ਪੰਜਤੂਰ (13 ਨਵੰਬਰ, 2015); ਪਿਛਲੇ ਦਿਨੀ ਹੋਏ ਸਰਬੱਤ ਖਾਲਸਾ ਵਿੱਚ ਥਾਪੇ ਤਖਤ ਸਾਹਿਬਾਨ ਦੇ ਜੱਥੇਦਾਰਾਂ ਅਤੇ ਪ੍ਰਬੰਧਕਾਂ ਖਿਲਾਫ ਦੇਸ਼ ਧਰੋਹ ਦੇ ਮੁਕੱਦਮੇ ਦਰਜ਼ ਕਰਨ ਤੋਂ ਬਾਅਦ ਪੰਜਾਬ ਸਰਕਾਰ ਦੀ ਹਾਦਾਇਤ ‘ਤੇ ਹੁਣ ਪੁਲਿਸ ਸਰਬੱਤ ਖਾਲਸਾ ਵਿੱਚ ਹਿੱਸਾ ਲੈਣ ਵਾਲਿਆਂ ਦੀਆਂ ਸੂਚੀਆਂ ਤਿਆਰ ਕਰਨ ਲੱਗੀ ਹੋਈ ਹੈ।

ਇਸ ਤੋਂ ਪਹਿਲਾਂ ਵੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਸਮੇ ਬਰਗਾੜੀ ਰੋਸ ਧਰਨੇ ਵਿੱਚ ਸ਼ਾਮਲ ਹੋਈ ਸਿੱਖ ਸੰਗਤ ਦੀਆਂ ਸੂਚੀਅਾਂ ਤਿਆਰ ਕੀਤੀਅਾਂ ਸਨ। ਪੁਲੀਸ ਸੂਤਰਾਂ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਇਹ ਸਭ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੀਤਾ ਜਾ ਰਿਹਾ ਹੈ।

ਸਰਬੱਤ ਖਾਲਸਾ ਸਮਾਗਮ
ਸਰਬੱਤ ਖਾਲਸਾ ਸਮਾਗਮ

ਪੰਜਾਬੀ ਟ੍ਰਿਬਿਊਨ ਅਖਬਾਰ ਵਿੱਚ ਨਸ਼ਰ ਖਬਰ ਅਨੁਸਾਰ ਉਪਰਲੇ ਅਧਿਕਾਰੀਆਂ ਵੱਲੋਂ ਪ੍ਰਾਪਤ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਥਾਣਿਆਂ ਦੇ ਵੱਡੇ-ਛੋਟੇ ਮੁਲਾਜ਼ਮ ਕੱਲ੍ਹ ਸਾਰੀ ਰਾਤ ਪਿੰਡਾਂ ਦੇ ਪੰਚਾਂ-ਸਰਪੰਚਾਂ ਨੂੰ ਉਠਾ-ਉਠਾ ਕੇ ਉਨ੍ਹਾਂ ਲੋਕਾਂ ਦੇ ਵੇਰਵੇ ਇਕੱਠੇ ਕਰਦੇ ਰਹੇ, ਜੋ ਸਰਬੱਤ ਖਾਲਸਾ ਵਿੱਚ ਸ਼ਾਮਲ ਹੋਏ ਸਨ।

ਪੁਲੀਸ ਨੂੰ ਉਪਰੋਂ ਇਕ ਪ੍ਰੋਫਾਰਮਾ ਭੇਜਿਆ ਗਿਆ ਹੈ, ਜਿਸ ਵਿੱਚ ਸਬੰਧਤ ਵਿਅਕਤੀ ਦਾ ਪੂਰਾ ਜੀਵਨ ਬਿਓਰਾ ਇਕੱਠਾ ਕਰ ਕੇ ਉਪਰੋਕਤ ਪ੍ਰੋਫਾਰਮੇ ਵਿੱਚ ਭਰ ਕੇ ਭੇਜਣ ਦੀ ਹਦਾਇਤ ਕੀਤੀ ਗਈ ਹੈ। ਇਕ ਪੁਲੀਸ ਅਧਿਕਾਰੀ ਮੁਤਾਬਕ ਸਰਕਾਰ ਇਨ੍ਹਾਂ ਲੋਕਾਂ ਦੀਆਂ ਸੂਚੀਅਾਂ ਨੂੰ ਆਪਣੇ ਰਿਕਾਰਡ ਵਿੱਚ ਰੱਖ ਰਹੀ ਹੈ ਅਤੇ ਸਮਾਂ ਆਉਣ ’ਤੇ ਇਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਤਾਕ ਵਿੱਚ ਹੈ।

ਅਕਾਲੀ ਦਲ (ਅ) ਦੇ ਜਰਨਲ ਸਕੱਤਰ ਜਸਕਰਣ ਸਿੰਘ ਕਾਹਨ ਸਿੰਘ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖਾਲਸਾ ਨੇ ਕਿਹਾ ਹੈ ਕਿ ਸਰਕਾਰ ਕੋਝੇ ਹੱਥਕੰਡੇ ਅਪਣਾ ਕੇ ਸਿੱਖ ਸੰਗਤ ਨੂੰ ਡਰਾਉਣਾ ਚਾਹੰਦੀ ਹੈ ਪਰ ਸੰਗਤ ਪੰਥ ਦੀ ਰਾਖੀ ਲਈ ਹਰੇਕ ਕੁਰਬਾਨੀ ਕਰਨ ਨੂੰ ਤਿਆਰ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: