ਨਵੀਂ ਦਿੱਲੀ: ਅੱਜ ਭਾਰਤ ਦੀ ਸੁਪਰੀਮ ਕੋਰਟ ਵਿੱਚ ਜਗਤਾਰ ਸਿੰਘ ਹਵਾਰਾ ਦੀ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਢ ਵਿੱਚ ਸੀ.ਬੀ.ਆਈ ਵੱਲੋਂ ਪਾਈ ਗਈ ਅਰਜੀ ਲਈ ਪੇਸ਼ੀ ਸੀ ਜਿਸ ਨੂੰ ਫਿਲਹਾਲ ਕੋਰਟ ਵੱਲੋਂ ਅੱਗੇ ਪਾ ਦਿੱਤਾ ਗਿਆ ਹੈ।ਅਦਾਲਤ ਨੇ ਸੀ.ਬੀ.ਆਈ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਇਸ ਕੇਸ ਵਿੱਚ ਜਗਤਾਰ ਸਿੰਘ ਤਾਰਾ ਖਿਲਾਫ ਮੁਕੱਦਮਾ ਸ਼ੁਰੂ ਕਰਨ ਦੇ ਵੀ ਹੁਕਮ ਦਿੱਤੇ ਹਨ।