Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨੇਪਾਲ ਅਤੇ ਭਾਰਤ ਵਿੱਚ ਟਕਰਾਅ ਵਧਿਆ;ਗ੍ਰਿਫਤਾਰ ਕੀਤੇ ਜਵਾਨ ਰਿਹਾਅ ਪਰ ਭਾਰਤੀ ਚੈਨਲਾਂ ਦੇ ਪ੍ਰਸਾਰਣ ਤੇ ਲਗਾਈ ਰੋਕ

ਨੇਪਾਲ ਅਤੇ ਭਾਰਤ ਵਿੱਚ ਟਕਰਾਅ ਵਧਿਆ;ਗ੍ਰਿਫਤਾਰ ਕੀਤੇ ਜਵਾਨ ਰਿਹਾਅ ਪਰ ਭਾਰਤੀ ਚੈਨਲਾਂ ਦੇ ਪ੍ਰਸਾਰਣ ਤੇ ਲਗਾਈ ਰੋਕ

ਕਾਠਮੰਡੂ: ਨੇਪਾਲ ਵੱਲੋਂ ਜਦੋਂ ਤੋਂ ਆਪਣਾ ਨਵਾਂ ਸੰਵਿਧਾਨ ਅਪਣਾਇਆ ਗਿਆ ਹੈ, ਉਸ ਸਮੇਂ ਤੋਂ ਹੀ ਭਾਰਤ ਅਤੇ ਨੇਪਾਲ ਵਿਚਾਲੇ ਟਕਰਾਅ ਵਾਲੀ ਸਥਿਤੀ ਬਣਦੀ ਜਾ ਰਹੀ ਹੈ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਸੁਲਗਦੀ ਸੁਲਗਦੀ ਹੁਣ ਜੱਗ ਜਾਹਿਰ ਹੋ ਗਈ ਹੈ।ਨਿਪਾਲ ਵੱਲੋਂ ਭਾਰਤ ਤੇ ਦੋਸ਼ ਲਗਾਇਆ ਗਿਆ ਹੈ ਕਿ ਭਾਰਤ ਵੱਲੋਂ ਉਸਦੇ ਅੰਦਰੂਨੀ ਮਸਲਿਆਂ ਵਿੱਚ ਦਖਲ ਦਿੱਤੀ ਜਾ ਰਹੀ ਹੈ।

ਨੇਪਾਲ ਅਤੇ ਭਾਰਤ ਵਿੱਚ ਟਕਰਾਅ ਵਧਿਆ
ਨੇਪਾਲ ਅਤੇ ਭਾਰਤ ਵਿੱਚ ਟਕਰਾਅ ਵਧਿਆ

ਬੀਤੇ ਐਤਵਾਰ ਵਾਲੇ ਦਿਨ ਭਾਰਤ ਦੀ ਐਸ.ਐਸ.ਬੀ ਸੈਨਾ ਦੀ 12ਵੀਂ ਬਟਾਲੀਅਨ ਦੇ 13 ਜਵਾਨ ਨੇਪਾਲ ਦੀ ਸਰਹੱਦ ਦੇ 50 ਮੀਟਰ ਅੰਦਰ ਤੱਕ ਚਲੇ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਨੇਪਾਲ ਦੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਸੀ।ਭਾਵੇਂ ਕਿ ਬਾਅਦ ਵਿੱਚ ਨੇਪਾਲ ਸਰਕਾਰ ਵੱਲੋਂ ਉਨ੍ਹਾਂ ਨੂੰ ਛਡ ਦਿੱਤਾ ਗਿਆ ਸੀ।
ਇਸ ਤੋਂ ਇਲਾਵਾ ਇੱਕ ਹੋਰ ਵੱਡਾ ਕਦਮ ਪੁੱਟਦਿਆਂ ਨੇਪਾਲ ਵੱਲੋਂ 42 ਦੇ ਕਰੀਬ ਭਾਰਤੀ ਚੈਨਲਾਂ ਦੇ ਪ੍ਰਸਾਰਣ ਤੇ ਰੋਕ ਲਗਾ ਦਿੱਤੀ ਗਈ ਹੈ।ਕਾਠਮੰਡੂ ਦੇ ਸਿਨੇਮਾ ਘਰਾਂ ਵਿੱਚ ਭਾਰਤੀ ਫਿਲਮਾਂ ਦੇ ਸ਼ੋ ਵੀ ਬੰਦ ਕਰ ਦਿੱਤੇ ਗਏ ਹਨ।

ਨੇਪਾਲ ਸਰਕਾਰ ਦਾ ਕਹਿਣਾ ਹੈ ਕਿ ਭਾਰਤ ਸਰਕਾਰ ਵੱਲੋਂ ਨੇਪਾਲ ਨੂੰ ਜਾਂਦੀ ਪੈਟਰੋਲੀਅਮ ਅਤੇ ਹੋਰ ਵਸਤਾਂ ਦੀ ਸਪਲਾਈ ਨੂੰ ਰੋਕ ਦਿੱਤਾ ਗਿਆ ਹੈ ਤੇ ਭਾਰਤ ਉਨ੍ਹਾਂ ਦੇ ਅਮਦਰੂਨੀ ਮਸਲਿਆਂ ਵਿੱਚ ਸਿੱਧੀ ਦਖਲ ਦੇ ਰਿਹਾ ਹੈ ਜਿਸ ਦੇ ਚਲਦਿਆਂ ਨੇਪਾਲ ਸਰਕਾਰ ਨੂੰ ਇਹ ਕਦਮ ਚੁੱਕਣੇ ਪਏ ਹਨ।

ਜਿਕਰਯੋਗ ਹੈ ਕਿ ਭਾਰਤ ਵੱਲੋਂ ਵਸਤਾਂ ਦੀ ਸਪਲਾਈ ਰੁਕਣ ਤੋਂ ਬਾਅਦ ਨੇਪਾਲ ਸਰਕਾਰ ਵੱਲੋਂ ਪੈਟਰੋ ਚਾਈਨਾ ਨਾਲ ਸਮਝੌਤਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਚੀਨ ਵੱਲੋਂ ਨੇਪਾਲ ਨੂੰ 1000 ਮੀਟ੍ਰਿਕ ਟਨ ਪੈਟਰੋਲੀਅਮ ਵਸਤਾਂ ਦੀ ਪੂਰਤੀ ਕੀਤੀ ਜਾਵੇਗੀ।ਚੀਨ ਵੱਲੋਂ ਨੇਪਾਲ ਨਾਲ ਕੀਤੇ ਗਏ ਇਸ ਸਮਝੌਤੇ ਤੋਂ ਬਾਅਦ ਇਸ ਖਿੱਤੇ ਵਿੱਚ ਚੀਨ ਨੇਂ ਭਾਰਤ ਨੂੰ ਵੱਡੀ ਕੂਟਨੀਤਕ ਹਾਰ ਦਿੱਤੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਦਲ ਖਾਲਸਾ ਨੇ ਫਰਾਂਸ ਦੇ ਰਾਸ਼ਟਰਪਤੀ, ਜੋ 26 ਜਨਵਰੀ ਨੂੰ ਭਾਰਤ ਦੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਦਿੱਲੀ ਆ ਰਹੇ ਹਨ ਨੂੰ ਇੱਕ
ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਕਸ਼ਮੀਰ ਵਿੱਚ ਧਾਰਾ 370 ਨੂੰ ਖਤਮ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕਿਹਾ, "ਭਾਰਤੀ ਸੁਪਰੀਮ ਕੋਰਟ ਨੇ ਅਗਸਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: