Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਪੁਲਿਸ ਵਿੱਚ ਬਹਾਲੀ ਲਈ ਗੁਰਮੀਤ ਪਿੰਕੀ ਨੇ 50 ਲੱਖ ਰੁਪਏ ਰਿਸ਼ਵਤ ਦੇਣ ਦਾ ਕੀਤਾ ਦਾਅਵਾ

ਪੰਜਾਬ ਪੁਲਿਸ ਵਿੱਚ ਬਹਾਲੀ ਲਈ ਗੁਰਮੀਤ ਪਿੰਕੀ ਨੇ 50 ਲੱਖ ਰੁਪਏ ਰਿਸ਼ਵਤ ਦੇਣ ਦਾ ਕੀਤਾ ਦਾਅਵਾ

ਚੰਡੀਗੜ ( 4 ਦਸੰਬਰ, 2015): ਸਾਬਕਾ ਪੁਲਿਸ ਕੈਟ ਗੁਰਮੀਤ ਪਿੰਕੀ ਨੇ ਦਾਅਵਾ ਕੀਤਾ ਕਿ ਉਸਨੇ ਪੰਜਾਬ ਵਿੱਚ ਆਪਣੀ ਬਹਾਲੀ ਲਈ 50 ਲੱਖ ਰੁਪਏ ਦੀ ਵੱਡੀ ਰਕਮ ਰਿਸ਼ਵਤ ਵਜੋਂ ਦਿੱਤੀ ਸੀ। ਪੱਤਰਕਾਰ ਕੰਵਰ ਸੰਧੂ ਨਾਲ ਇੱਕ ਇੰਟਰਵਿਓੂ ਦੌਰਾਨ ਪਿੰਕੀ ਨੇ ਕਿਹਾ ਕਿ ਉਸਨੇ 50 ਲੱਖ ਰੁਪਏ ਅਮਨਦੀਪ ਉਰਫ ਸਕੋਡਾ ਨੂੰ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਵਜੋਂ ਬਹਾਲੀ ਲਈ ਦਿੱਤਾ ਸੀ।

ਵਰਨਣਯੋਗ ਹੈ ਕਿ ਪੁਲਿਸ ਕੈਟ ਤੋਂ ਪੁਲਿਸ ਇੰਸਪੈਕਟਰ ਬਣੇ ਗੁਰਮੀਤ ਪਿੰਕੀ ਨੂੰ 2001 ਦੇ ਕਤਲ ਕੇਸ ਵਿੱਚ 2006 ਵਿੱਚ ਨੌਕਰੀ ਤੋਂ ਬਰਤਰਫ ਕਰ ਦਿੱਤਾ ਗਿਆ ਸੀ।ਪੰਜਾਬ ਸਰਕਾਰ ਵੱਲੋਂ ਉਸਦੀ ਉਮਰ ਕੈਦ ਸੀ ਸਜ਼ਾ ਵਿੱਚ ਵਿਸ਼ੇਸ਼ ਛੁਟ ਦੇ ਕੇ ਉਸਨੂੰ 24 ਮਈ 2014 ਨੂੰ ਰਿਹਾਅ ਕਰ ਦਿੱਤਾ ਗਿਆ ਸੀ ਅਤੇ 16 ਮਈ 2015 ਨੂੰ ਉਸਨੂੰ ਪੁਲਿਸ ਪੁਲਿਸ ਵਿੱਚ ਬਤੌਰ ਹਵਾਲਦਾਰ ਬਹਾਲ ਕਰ ਦਿੱਤਾ ਗਿਆ ਸੀ।ਪਰ ਬਾਅਦ ਵਿੱਚ 30 ਮਈ 2015 ਨੂੰ ਉਸਦੀ ਬਹਾਲੀ ਵਾਪਸ ਲੈ ਲਈ ਸੀ।

ਗੁਰਮੀਤ ਪਿੰਕੀ ਨੇ ਕਿਹਾ ਕਿ ਉਸਨੇ 50 ਲੱਖ ਰੁਪਇਆ 30 ਲੱਖ ਅਤੇ 20 ਲੱਖ ਦੀਆਂ ਦੋ ਕਿਸ਼ਤਾਂ ਵਿੱਚ ਦਿੱਤਾ ਸੀ। ਉਸਨੇ ਅਮਨਦੀਪ ਸਕੋਡਾ ਦੇ ਦਸਤਖਤਾਂ ਵਾਲਾ 30 ਲੱਖ ਰੁਪਏ ਲੈਣ ਦਾ ਹਲਫੀਆ ਬਿਆਨ ਵੀ ਵਿਖਾਇਆ।

ਉਸਨੇ ਖਾੜਕੂਵਾਦ ਦੌਰਾਨ ਮਾਰੇ ਗਏ ਸਿੱਖ ਨੌਜਵਾਨਾਂ ਬਾਰੇ ਵੀ ਗੱਲਾਂ ਕੀਤੀਆਂ। ਉਸਨੇ ਕਿਹਾ ਕਿ ਉਹ ਪੰਜਾਹ ਸਿੱਖ ਨੌਜਵਾਨਾਂ ਨੂੰ ਪੁਲਿਸ ਵੱਲੋਂ ਮਾਰਨ ਦੌਰਾਨ ਸ਼ਾਮਲ ਸੀ, ਪਰ ਉਸਨੇ ਦਾਅਵਾ ਕੀਤਾ ਕਿ ਉਸਨੇ ਅਵਤਾਰ ਸਿੰਘ ਗੋਲਾ ਨੂੰ ਨਹੀਂ ਮਾਰਿਆ ਸੀ। ਗੋਲਾ ਕਤਲ ਕੇਸ ਵਿੱਚ ਹੀ ਪਿੰਕੀ ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀ।

ਇਹ ਵੀਡੀਓੁ ਪੱਤਰਕਾਰ ਕੰਵਰ ਸੰਧੂ ਦੇ ਯੂ-ਟਿਯੂਬ ਚੈਨਲ ਐੱਫ ਐੱਮ ਆਈ ‘ਤੇ ਜਾਰੀ ਕੀਤੀ ਗਈ ਹੈ।

Watch Video at: Kanwar Sandhu’s YouTube Channel

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਦਵਾਈਆਂ ਦੀ ਦੁਕਾਨ ਢਾਹੇ ਜਾਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਨੇ 1000 ਤੋਂ 1200 ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ
ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਵੱਖ-ਵੱਖ ਜਥੇਬੰਦੀਆਂ ਨੇ ਸਾਂਝੀ ਪੱਤਰਕਾਰ ਵਾਰਤਾ ਕੀਤੀ। ਇਸ ਮੌਕੇ ਜਸਟਿਸ ਰਣਜੀਤ ਸਿੰਘ ਅਤੇ ਮਿਸਲ ਸਤਲੁਜ
ਮਾਨਸਾ ਦੇ ਭੰਮੇ ਕਲਾਂ ਵਿੱਚ ਨੌਜਵਾਨ ਦੀ ਮੌਤ ਤੋਂ ਬਾਅਦ ਪੁਲਿਸ ਕਾਰਵਾਈ ਅਤੇ ਸੰਘਰਸ਼ਕਾਰੀਆਂ ’ਤੇ ਦਰਜ ਮੁਕੱਦਮਿਆਂ ਬਾਰੇ ਪੰਚ ਪ੍ਰਧਾਨੀ ਜਥੇ ਨੇ ਸਰਕਾਰ ਦੀ ਨਿਖੇਧੀ ਕੀਤੀ।
ਪੰਜਾਬ ਵਿੱਚ ਹਕੂਮਤੀ ਜ਼ਿਆਦਤੀਆਂ ਸਿਖਰਾਂ ’ਤੇ ਪਹੁੰਚ ਗਈਆਂ ਹਨ। ਜਿਹੜੀ ਹਕੂਮਤ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਹੋ ਰਹੀਆਂ ਹਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: