Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਹਿਬਲ ਕਲਾਂ ਗੋਲੀਕਾਂਡ ਦੇ ਸ਼ਹੀਦਾਂ ਦੇ ਪਰਿਵਾਰਕ ਮੈਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਬਹਿਬਲ ਕਲਾਂ ਗੋਲੀਕਾਂਡ ਦੇ ਸ਼ਹੀਦਾਂ ਦੇ ਪਰਿਵਾਰਕ ਮੈਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਫ਼ਰੀਦਕੋਟ (1 ਜਨਵਰੀ, 2016): ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦੀ ਬਰਗਾੜੀ ਘਟਨਾ ਤੋਂ ਬਾਅਦ ਨੇੜਲੇ ਪਿੰਡ ਬਹਿਬਲਾ ਕਲਾਂ ਵਿੱਚ ਪੁਲਿਸ ਵੱਲੋਂ ਸ਼ਾਂਤਮਈ ਰੋਸ ਮੁਜ਼ਾਹਰਾ ਕਰ ਰਹੀ ਸਿੱਖ ਸੰਗਤ ‘ਤੇ ਗੋਲੀਬਾਰੀ ਕਾਰਣ ਸ਼ਹੀਦ ਹੋਏ ਦੋ ਸਿੰਘਾਂ ਦੇ ਪਰਿਵਾਰਕ ਮੈਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਅੱਜ ਨੌਕਰੀਆਂ ਦੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ।

ਬਹਿਬਲ ਕਲਾਂ ਗੋਲੀਕਾਂਡ ਦੇ ਸ਼ਹੀਦਾਂ ਦੇ ਪਰਿਵਾਰਕ ਮੈਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਬਹਿਬਲ ਕਲਾਂ ਗੋਲੀਕਾਂਡ ਦੇ ਸ਼ਹੀਦਾਂ ਦੇ ਪਰਿਵਾਰਕ ਮੈਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਭਹਿਬਲ ਕਲਾਂ ਗੋਲੀ ਕਾਂਡ ਵਿੱਚ ਸ਼ਹੀਦ ਹੋਏ ਭਾਈ ਕਿ੍ਸ਼ਨ ਭਗਵਾਨ ਸਿੰਘ ਦੇ ਸਪੁੱਤਰ ਪ੍ਰਭਦੀਪ ਸਿੰਘ ਤੇ ਭਾਈ ਗੁਰਜੀਤ ਸਿੰਘ ਦੇ ਭਰਾ ਜਗਦੀਪ ਸਿੰਘ ਨੂੰ ਅੱਜ ਸਿੱਖਿਆ ਵਿਭਾਗ ‘ਚ ਬਤੌਰ ਸੀਨੀਅਰ ਲੈਬਾਰਟਰੀ ਅਟੈਂਡੈਂਟ (ਐਸ.ਐਲ.ਏ) ਦੇ ਨਿਯੁਕਤੀ ਪੱਤਰ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਹਲਕਾ ਇੰਚਾਰਜ ਪ੍ਰਕਾਸ਼ ਸਿੰਘ ਭੱਟੀ ਤੇ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਦੀ ਮੌਜੂਦਗੀ ‘ਚ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਵਿਖੇ ਦਿੱਤੇ ਗਏ ।

ਇਸ ਮੌਕੇ ਮਨਤਾਰ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸ਼ਹੀਦ ਕਿ੍ਸ਼ਨ ਭਗਵਾਨ ਸਿੰਘ ਪਿੰਡ ਬਹਿਬਲ ਖ਼ੁਰਦ ਦੇ ਸਪੁੱਤਰ ਪ੍ਰਭਦੀਪ ਸਿੰਘ ਤੇ ਸ਼ਹੀਦ ਗੁਰਜੀਤ ਸਿੰਘ ਪਿੰਡ ਸਰਾਂਵਾਂ ਦੇ ਭਰਾ ਜਗਦੀਪ ਸਿੰਘ ਨੂੰ ਬਤੌਰ ਸੀਨੀਅਰ ਲੈਬਾਰਟਰੀ ਅਟੈਂਡੈਂਟ ਨਿਯੁਕਤੀ ਪੱਤਰ ਦਿੱਤੇ ਗਏ ਹਨ, ਜਿਨ੍ਹਾਂ ਵੱਲੋਂ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਫ਼ਰੀਦਕੋਟ ਵਿਖੇ ਆਪਣੀ ਡਿਊਟੀ ਦੁਪਹਿਰ ਤੋਂ ਪਹਿਲਾਂ ਜੁਆਇਨ ਕਰ ਲਈ ਗਈ ਹੈ ।

ਇਸ ਮੌਕੇ ਸ. ਪ੍ਰਕਾਸ਼ ਸਿੰਘ ਭੱਟੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਪੂਰੀ ਹਮਦਰਦੀ ਵਾਲਾ ਰਵੱਈਆ ਰੱਖਦੀ ਹੈ।ਇਸ ਮੌਕੇ ਡਾਇਰੈਕਟਰ ਮਾਰਕਫੈਡ ਗੁਰਚੇਤ ਸਿੰਘ ਢਿੱਲੋਂ, ਮੰਡਲ ਸਿੱਖਿਆ ਅਫ਼ਸਰ ਬਲਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸੁਖਚੈਨ ਸਿੰਘ ਗਿੱਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਪਰਮਿੰਦਰ ਸਿੰਘ ਬਰਾੜ, ਜ਼ਿਲ੍ਹਾ ਪ੍ਰਬੰਧ ਅਫ਼ਸਰ ਦਰਸ਼ਨ ਲਾਲ ਸ਼ਰਮਾ, ਜ਼ਿਲ੍ਹਾ ਕੋਆਰਡੀਨੇਟਰ ਆਈ.ਸੀ.ਟੀ. ਗੁਰਜੀਤ ਸਿੰਘ ਤੇ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਜਸਬੀਰ ਜੱਸੀ ਆਦਿ ਹਾਜ਼ਰ ਸਨ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ
ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿੱਟ ਦੀ ਜਾਂਚ ਨੂੰ ਰੱਦ ਕਰਨ ਅਤੇ ਨਵੀਂ ਸਿੱਟ ਬਣਾਉਣ ਦੇ ਹਾਈਕੋਰਟ ਵੱਲੋਂ ਆਏ ਫੈਸਲੇ ਸੰਬੰਧੀ ਸਿੱਖ ਜਥੇਬੰਦੀਆਂ ਦੇ ਗੱਠਜੋੜ ਅਲਾਇੰਸ ਆਫ ਸਿੱਖ
ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸੰਬੰਧਿਤ ਅਹੁਦੇਦਾਰ ਵਕੀਲਾਂ ਵੱਲੋਂ ਸਿੱਖ ਨੌਜਵਾਨਾਂ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ
ਸਿੱਖ ਅਤੇ ਪੰਜਾਬੀ ਲੇਖਕਾਂ, ਚਿੰਤਕਾਂ, ਬੁੱਧੀਜੀਵੀਆਂ, ਸਮਾਜ ਸੇਵੀ ਅਤੇ ਪੱਤਰਕਾਰਾਂ ਦਾ ਵਫਦ ਜਾਮੀਆਂ ਮਿਲੀਆ ਅਤੇ ਸ਼ਾਹੀਨ ਬਾਗ ਪਹੁੰਚਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: