Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਈ ਜਗਤਾਰ ਸਿੰਘ ਹਵਾਰਾ ਦੇ ਸਨਮਾਣ ਲਈ ਸਿੱਖ ਜੱਥੇਬਦੀਆਂ ਦਾ ਕਾਫਲਾ ਅਕਾਲ ਤਖਤ ਸਾਹਿਬ ਤੋਂ ਰਵਾਨਾ

ਭਾਈ ਜਗਤਾਰ ਸਿੰਘ ਹਵਾਰਾ ਦੇ ਸਨਮਾਣ ਲਈ ਸਿੱਖ ਜੱਥੇਬਦੀਆਂ ਦਾ ਕਾਫਲਾ ਅਕਾਲ ਤਖਤ ਸਾਹਿਬ ਤੋਂ ਰਵਾਨਾ

ਅੰਮ੍ਰਿਤਸਰ ( 9 ਜਨਵਰੀ, 2015): ਸਰਬੱਤ ਖਾਲਸਾ ਸਮਾਗਮ ਦੌਰਾਨ ਅਕਾਲ ਤਖਤ ਸਾਹਿਬ ਦੇ ਥਾਪੇ ਜੱਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਨਮਾਨਿਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਮਾਨ  ਦੇ ਕਾਰਕੂਨ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਦਿੱਲੀ ਵੱਲ ਕਾਫਲੇ ਦੇ ਰੂਪ ਵਿੱਚ ਰਵਾਨਾ ਹੋਏ।

ਅਕਾਲ ਤਖਤ ਸਾਹਿਬ ਤੋਂ ਰਵਾਨਗੀ ਪਹਿਲਾਂ ਸਿੱਖ ਆਗੂ
ਅਕਾਲ ਤਖਤ ਸਾਹਿਬ ਤੋਂ ਰਵਾਨਗੀ ਪਹਿਲਾਂ ਸਿੱਖ ਆਗੂ

ਇਸ ਕਾਫਲੇ ਵਿੱਚ ਮਾਨ ਦਲ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਅਮਰੀਕ ਸਿੰਘ ਨੰਗਲ, ਆਦਿ ਸ਼ਾਮਲ ਹਨ, ਜਿਨ੍ਹਾਂ ਨੇ ਰਵਾਨਗੀ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ।

ਸ੍ਰ. ਸਖੀਰਾ ਨੇ ਦੱਸਿਆ ਕਿ ਸਰਬੱਤ ਖ਼ਾਲਸਾ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਇਸ ਅਹੁਦੇ ਤੋਂ ਹਟਾਉਣ ਮਗਰੋਂ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਅਕਾਲ ਤਖ਼ਤ ਦਾ ਜਥੇਦਾਰ ਥਾਪਿਆ ਗਿਆ ਸੀ ਤੇ ਹੁਣ ਹਵਾਰਾ ਦਾ ਬਤੌਰ ਜਥੇਦਾਰ ਸਨਮਾਨ ਕੀਤਾ ਜਾਵੇਗਾ। ਇਸ ਮੰਤਵ ਲਈ ਪਾਰਟੀ ਆਗੂਆਂ ਦਾ ਕਾਫਲਾ ਅਕਾਲ ਤਖ਼ਤ ਤੋਂ ਰਵਾਨਾ ਹੋਇਆ, ਜੋ ਅੱਜ ਰਾਤ ਫਤਹਿਗੜ੍ਹ ਸਾਹਿਬ ਰੁਕਣ ਤੋਂ ਬਾਅਦ 10 ਜਨਵਰੀ ਨੂੰ ਵੱਡੇ ਕਾਫਲੇ ਦੇ ਰੂਪ ਵਿੱਚ ਦਿੱਲੀ ਵੱਲ ਰਵਾਨਾ ਹੋਵੇਗਾ।

10 ਜਨਵਰੀ ਨੂੰ ਗੁ: ਸ੍ਰੀ ਰਕਾਬਗੰਜ਼ ਸਾਹਿਬ ਵਿਖੇ ਰੁਕਣ ਉਪਰੰਤ 11 ਜਨਵਰੀ ਨੂੰ ਪਟਿਆਲਾ ਹਾਊਸ ਕਚਿਹਰੀ ਵਿਖੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਸਨਮਾਨਿਤ ਕੀਤਾ ਜਾਵੇਗਾ।

ਉਨ੍ਹਾਂ ਦਾਅਵਾ ਕੀਤਾ ਕਿ ਇਸ ਸਬੰਧੀ ਸਬੰਧਤ ਵਿਭਾਗ ਤੋਂ ਮਨਜ਼ੂਰੀ ਲੲੀ ਗੲੀ ਹੈ ਅਤੇ ਕੁਝ ਆਗੂ 11 ਜਨਵਰੀ ਨੂੰ ਪਟਿਆਲਾ ਹਾਊਸ ਅਦਾਲਤ ਵਿੱਚ ਪੇਸ਼ੀ ਦੌਰਾਨ ਅਕਾਲ ਤਖ਼ਤ ਤੋਂ ਲਿਆਂਦਾ ਸਿਰੋਪਾਓ ਹਵਾਰਾ ਨੂੰ ਭੇਟ ਕਰਨਗੇ।

ਉਨ੍ਹਾਂ ਆਖਿਆ ਕਿ ਜਦੋਂ ਤਕ ਜਗਤਾਰ ਸਿੰਘ ਹਵਾਰਾ ਜੇਲ੍ਹ ਵਿੱਚ ਹਨ, ਉਨ੍ਹਾਂ ਦੀ ਥਾਂ ਕੰਮ ਕਰਨ ਲਈ ਧਿਆਨ ਸਿੰਘ ਮੰਡ ਨੂੰ ਕਾਰਜਕਾਰੀ ਜਥੇਦਾਰ ਬਣਾਇਆ ਗਿਆ , ਪਰ ਸਰਕਾਰ ਵੱਲੋਂ ਸਮੂਹ ਸਿੱਖ ਆਗੂਆਂ ਨੂੰ ਦੇਸ਼ ਧਰੋਹ ਦੇ ਮਾਮਲੇ ਵਿੱਚ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ। ੳੁਨ੍ਹਾਂ ਕਿਹਾ ਕਿ ਇਹ ਸਿੱਖ ਧਰਮ ਵਿੱਚ ਸਿੱਧੇ ਤੌਰ ’ਤੇ ਸਿਆਸੀ ਦਖ਼ਲਅੰਦਾਜ਼ੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: