Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ਼੍ਰੋਮਣੀ ਕਮੇਟੀ ਚੌਣਾਂ ਵਿੱਚ ਸਹਿਜਧਾਰੀਆਂ ਦੀਆਂ ਵੋਟਾਂ ਖਤਮ ਕਰਨ ਵਾਲਾ ਬਿੱਲ ਰਾਜ ਸਭਾ ਵਿੱਚ ਹੋਇਆ ਪਾਸ

ਸ਼੍ਰੋਮਣੀ ਕਮੇਟੀ ਚੌਣਾਂ ਵਿੱਚ ਸਹਿਜਧਾਰੀਆਂ ਦੀਆਂ ਵੋਟਾਂ ਖਤਮ ਕਰਨ ਵਾਲਾ ਬਿੱਲ ਰਾਜ ਸਭਾ ਵਿੱਚ ਹੋਇਆ ਪਾਸ

ਨਵੀਂ ਦਿੱਲੀ: ਕਾਫੀ ਸਮੇਂ ਤੋਂ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਅੜਿੱਕਾ ਬਣਿਆ ਹੋਇਆ ਸਹਿਜਧਾਰੀਆਂ ਦਾ ਮਸਲਾ ਹੁਣ ਹੱਲ ਹੁੰਦਾ ਨਜਰ ਆ ਰਿਹਾ ਹੈ। ਬੀਤੇ ਕੱਲ ਰਾਜ ਸਭਾ ਵਿੱਚ ਗੁਰਦੁਆਰਾ ਕਾਨੂੰਨ 1925 ਵਿੱਚ ਸੋਧ ਕਰਨ ਲਈ ਪੇਸ਼ ਕੀਤੇ ਗਏ ਖਰੜੇ ਨੂੰ ਅੱਜ ਰਾਜ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ। ਇਸ ਬਿੱਲ ਵਿੱਚ ਇਹ ਤਜ਼ਵੀਜ਼ ਵੀ ਦਰਜ ਹੈ ਕਿ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸਹਿਜਧਾਰੀ ਵੋਟ ਨਹੀਂ ਪਾ ਸਕਦੇ।

rajya-sabha-gst-650_650x400_61437560387ਪੰਜਾਬ ਦੀ ਸਤਾ ‘ਤੇ ਕਾਬਜ਼ ਭਾਜਪਾ ਦੇ ਰਾਜਸੀ ਸਹਿਯੋਗੀ ਬਾਦਲ ਦਲ ਇਸ ਮਾਮਲੇ ‘ਤੇ ਕੇਂਦਰ ਸਰਕਾਰ ਤੋਂ ਲਗਾਤਾਰ ਇਸ ਸੋਧ ਦੀ ਮੰਗ ਕਰ ਰਿਹਾ ਸੀ। ਸਦਨ ਵਿਚ ਸਿੱਖ ਗੁਰਦੁਆਰਾ (ਸੋਧ) ਬਿੱਲ 2016 ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪੇਸ਼ ਕੀਤਾ । ਬਿੱਲ ਦਾ ਉਦੇਸ਼ ਗੁਰਦੁਆਰਾ ਐਕਟ ਤਹਿਤ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਸਹਿਜਧਾਰੀ ਸਿੱਖਾਂ ਨੂੰ 1944 ‘ਚ ਦਿੱਤੀ ਛੋਟ ਨੂੰ ਖਤਮ ਕਰਨਾ ਹੈ । ਕੇਂਦਰੀ ਮੰਤਰੀ ਮੰਡਲ ਨੇ ਹਾਲ ਹੀ ਵਿਚ ਸਿੱਖ ਗੁਰਦੁਆਰਾ ਐਕਟ 1925 ਵਿਚ 8 ਅਕਤੂਬਰ 2003 ਤੋਂ ਸੋਧ ਕਰਨ ਲਈ ਗ੍ਰਹਿ ਮੰਤਰਾਲੇ ਵਲੋਂ ਪੇਸ਼ ਕੀਤੀ ਤਜਵੀਜ਼ ਨੂੰ ਪ੍ਰਵਾਨ ਕਰ ਲਿਆ ਸੀ ।

ਵਧੇਰੇ ਜਾਣਕਾਰੀ ਲਈ ਪੜ੍ਹੋ:

ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਸਹਿਜ਼ਧਾਰੀਆਂ ਦੀਆਂ ਵੋਟਾਂ ਖਤਮ ਕਰਨ ਲਈ ਕਾਨੂੰਨ ਦਾ ਖਰੜਾ ਰਾਜ ਸਭਾ ਵਿੱਚ ਪੇਸ਼

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਦੀ ਰਾਜ ਸਭਾ ਵਿਚ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ ਤਿੰਨ ਸਾਲਾਂ ਵਿਚ ਭਾਰਤ ਅੰਦਰ ਹੋਈ ਫਿਰਕੂ ਹਿੰਸਾ ਵਿਚ 300 ਦੇ ਕਰੀਬ ਲੋਕ ਮਾਰੇ ਗਏ ਹਨ। ਅੰਕੜਿਆਂ ਅਨੁਸਾਰ ਸਿਰਫ
ਅੱਜ ਭਾਰਤ ਦੀ ਰਾਜ ਸਭਾ ਵਿੱਚ ਜਾਣਕਾਰੀ ਦਿੰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਹਰੀਭਾਈ ਪਰਾਥੀਭਾਈ ਚੌਧਰੀ ਨੇ ਕਿਹਾ ਕਿ 1984 ਵਿੱਚ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਸੰਬੰਧ ਵਿੱਚ 442 ਲੋਕਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: