Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਤਲੁਜ ਜਮੁਨਾ ਨਹਿਰ ‘ਤੇ ਹਰਸਿਮਰਤ ਬਾਦਲ ਤੇ ਪ੍ਰਧਾਨ ਮੰਤਰੀ ਮੋਦੀ ਦਾ ਸਟੈਂਡ ਸਪੱਸ਼ਟ ਕਰਨ ਮਜੀਠੀਆ: ਆਮ ਆਦਮੀ ਪਾਰਟੀ

ਸਤਲੁਜ ਜਮੁਨਾ ਨਹਿਰ ‘ਤੇ ਹਰਸਿਮਰਤ ਬਾਦਲ ਤੇ ਪ੍ਰਧਾਨ ਮੰਤਰੀ ਮੋਦੀ ਦਾ ਸਟੈਂਡ ਸਪੱਸ਼ਟ ਕਰਨ ਮਜੀਠੀਆ: ਆਮ ਆਦਮੀ ਪਾਰਟੀ

ਚੰਡੀਗੜ (19 ਮਾਰਚ 2016):  ਆਮ ਆਦਮੀ ਪਾਰਟੀ(ਆਪ) ਦੇ ਸੀਨੀਅਰ ਆਗੂ ਸੀਡੀ ਸਿੰਘ ਕੰਬੋਜ ਨੇ ਪੰਜਾਬ ਦੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਤਲੁਜ ਯਮਨਾ ਲਿੰਕ ਨਹਿਰ(ਐਸਵਾਈਐਲ) ਉਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਟੈਂਡ ਸਪਸ਼ਟ ਕਰਨ ਦੀ ਮੰਗ ਕੀਤੀ ਹੈ।

ਸ਼ਨੀਵਾਰ ਨੂੰ ਜਾਰੀ ਬਿਆਨ ਵਿਚ ਕਰਨਲ ਸੀਡੀ ਸਿੰਘ ਕੰਬੋਜ ਨੇ ਬਿਕਰਮ ਸਿੰਘ ਮਜੀਠੀਆ ਦੁਆਰਾ ਪੰਜਾਬ ਦੌਰੇ ਉੱਤੇ ਆਏ ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਵਲੋਂ ਐਸਵਾਈਐਲ ਉੱਤੇ ਸਟੈਂਡ ਨੂੰ ਸਪੱਸ਼ਟ ਕਰਣ ਦੀ ਮੰਗ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਵੀ ਦੱਸੇ ਕਿ ਐਸਵਾਈਐਲ ਦੇ ਮੁੱਦੇ ਉੱਤੇ ਅਕਾਲੀ ਦਲ ਖਾਸ ਤੌਰ ‘ਤੇ ਬਾਦਲ ਪਰਿਵਾਰ ਨੇ ਪੰਜਾਬ ਅਤੇ ਦਿੱਲੀ ਵਿੱਚ ਵੱਖ – ਵੱਖ ਦੋਹਰਾ ਸਟੈਂਡ ਕਿਉਂ ਅਪਣਾਇਆ ਹੋਇਆ ਹੈ ?

ਹਰਸਿਮਰਤ ਕੌਰ ਬਾਦਲ ਅਤੇ ਨਰਿੰਦਰ ਮੋਦੀ
ਹਰਸਿਮਰਤ ਕੌਰ ਬਾਦਲ ਅਤੇ ਨਰਿੰਦਰ ਮੋਦੀ

ਆਪ ਆਗੂ ਨੇ ਕਿਹਾ ਕਿ ਐਸਵਾਈਐਲ ਦੇ ਮੁੱਦੇ ਉੱਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਨਿਭਾਈ ਜਾ ਰਹੀ ਪੰਜਾਬ ਵਿਰੋਧੀ ਭੂਮਿਕਾ ਨਿੰਦਣਯੋਗ ਹੈ। ਅਕਾਲੀ ਦਲ ਬਾਦਲ ਵੀ ਇਸਦੇ ਲਈ ਬਰਾਬਰ ਜ਼ਿੰਮੇਦਾਰ ਹੈ, ਜੋ ਕੇਂਦਰ ਅਤੇ ਪੰਜਾਬ ਵਿਚ ਭਾਜਪਾ ਦੇ ਨਾਲ ਸੱਤਾ ਦਾ ਸੁੱਖ ਭੋਗ ਰਿਹਾ ਹੈ। ਕਰਨਲ ਕੰਬੋਜ ਨੇ ਬਾਦਲ ਪਰਿਵਾਰ ਦੀ ਮੈਂਬਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਨੂੰ ਭਾਜਪਾ ਦੇ ਨਾਲ ਗਠਜੋੜ ਵਿੱਚ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿਾ ਹੈ।

ਕਰਨਲ ਸੀਡੀ ਕੰਬੋਜ ਨੇ ਕਿਹਾ ਕਿ ਐਸਵਾਈਐਲ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਦੇ ਵਰਕਰ ਤੋਂ ਲੈ ਮੋਹਰੀ ਆਗੂਆਂ ਦੀ ਇਕ ਸਹਿਮਤੀ ਹੈ ਕਿ ਪੰਜਾਬ ਦੇ ਕੋਲ ਵਾਧੂ ਪਾਣੀ ਨਹੀਂ ਹੈ, ਇਸ ਲਈ ‘ਆਪ’ ਐਸਵਾਈਐਲ ਦਾ ਡਟਕੇ ਵਿਰੋਧ ਕਰਦੀ ਹੈ। ਹੁਣ ਕਾਂਗਰਸ ਅਤੇ ਭਾਜਪਾ ਵੀ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਐਸਵਾਈਐਲ ਦੇ ਮੁੱਦੇ ਉੱਤੇ ਉਹ ਪੰਜਾਬ ਦੇ ਨਾਲ ਹਨ ਜਾਂ ਵਿਰੁੱਧ ਹਨ। ਆਪ ਨੇਤਾ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਉੱਤੇ ਦੋਸ਼ ਲਗਾਇਆ ਕਿ ਉਹ ਐਸਵਾਈਐਲ ਦੇ ਮੁੱਦੇ ਉੱਤੇ ਦੋਗਲੀ ਨੀਤੀ ਅਪਣਾਈ ਹੋਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: