Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੋਦੀ ਖਿਲਾਫ ਮੁਜ਼ਾਹਰਾ ਕਰਦਿਆ ਸਿੱਖਸ ਫਾਰ ਜਸਟਿਸ  ਨੇ ਕਿਹਾ “ਸਵੈਨਿਰਣੇ ਦੇ ਹੱਕ ਦੀ ਪੈਰਵੀ ਜਾਰੀ ਰੱਖਾਂਗੇ”

ਮੋਦੀ ਖਿਲਾਫ ਮੁਜ਼ਾਹਰਾ ਕਰਦਿਆ ਸਿੱਖਸ ਫਾਰ ਜਸਟਿਸ  ਨੇ ਕਿਹਾ “ਸਵੈਨਿਰਣੇ ਦੇ ਹੱਕ ਦੀ ਪੈਰਵੀ ਜਾਰੀ ਰੱਖਾਂਗੇ”

ਵਾਸ਼ਿੰਗਟਨ (2 ਅਪ੍ਰੈਲ, 2015): ਪਰਮਾਣੂ ਸੰਮੇਲਨ ਵਿੱਚ ਸ਼ਾਮਲ ਹੋਣ ਪਹੁੰਚੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਸਿੱਖਾਂ ਨੇ ਮਨੁੱਖੀ ਹੱਕਾਂ ਦੇ ਹੋ ਰਹੇ ਘਾਣ ਦੇ ਵਿਰੁੱਧ ਜੋਰਦਾਰ ਰੋਸ ਮੁਜ਼ਾਹਰਾ ਕੀਤਾ।

ਵਾਸ਼ਿੰਗਟਨ ਵਿੱਚ ਮੋਦੀ ਖਿਲਾਫ ਮੁਜ਼ਾਹਰਾ ਕਰਦੇ ਸਿੱਖ
ਵਾਸ਼ਿੰਗਟਨ ਵਿੱਚ ਮੋਦੀ ਖਿਲਾਫ ਮੁਜ਼ਾਹਰਾ ਕਰਦੇ ਸਿੱਖ

ਨਿਊਯਾਰਕ ਦੇ ਸਿੱਖ ਸੰਗਠਨ ਸਿੱਖਸ ਫਾਰ ਜਸਟਿਸ ਦੀ ਅਗਵਾਈ ਵਿੱਚ ਇਕੱਤਰ ਹੋਏ ਸਿੱਖਾਂ ਨੇ ਭਾਰਤ ਸਰਕਾਰ ਵੱਲੋਂ ਸਿੱਖ ਧਰਮ ਬਾਰੇ ਸੰਵਿਧਾਨਕ ਤੌਰ ‘ਤੇ ਮੁਨਕਰ ਹੋਣ ਅਤੇ ਮਾਨਵੀ ਹੱਕਾਂ ਦੀ ਉਲੰਘਣਾ ਵਿਰੁੱਧ ਮੁਜ਼ਾਹਰਾ ਕੀਤਾ ਗਿਆ ਹੈ। ਜਦੋਂ ਨਰਿੰਦਰ ਮੋਦੀ ਵਾਸ਼ਿੰਗਟਨ ਡੀ. ਸੀ. ‘ਚ ਪ੍ਰਮਾਣੂ ਸਮੇਲਨ ‘ਚ ਸ਼ਾਮਿਲ ਹੋ ਰਹੇ ਸਨ ਉਸੇ ਸਮੇਂ ਉਤਰੀ ਅਮਰੀਕਾ ਤੋਂ ਆਏ ਸੈਂਕੜੇ ਸਿੱਖਾਂ ਨੇ ਇਥੇ ਇਥੇ ਪ੍ਰਦਰਸ਼ਨ ਕੀਤਾ।

ਇਸ ਵਾਰ ਭਾਰਤੀ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਕੇਵਲ ਮੁਠੀ ਭਰ ਮੋਦੀ ਸਮਰਥਕ ਹੀ ਆਏ ਸਨ ਜਿਨ੍ਹਾਂ ਨਾਲੋਂ ਸਿੱਖ ਪ੍ਰਦਰਸ਼ਕਾਰੀਆਂ ਦੀ ਗਿਣਤੀ ਵੱਧ ਸੀ ਜੋ ਉੱਚੀ-ਉੱਚੀ ਨਾਅਰੇ ਲਗਾ ਰਹੇ ਸਨ। ਨਾਅਰੇਬਾਜ਼ੀ ਕਰਦਿਆਂ ਹੱਥਾਂ ਵਿਚ ਤਖਤੀਆਂ ਚੁੱਕੀ ਗੁੱਸੇ ਵਿਚ ਭਰੇ ਸਿੱਖ ਪ੍ਰਦਰਸ਼ਨਕਾਰੀ ਪੰਜਾਬ ਸੂਬੇ ਵਿਚ ਰਿਫਰੈਂਡਮ ਦੇ ਅਧਿਕਾਰ ਦੀ ਮੰਗ ਕਰ ਰਹੇ ਸਨ।

ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੇ ਕਿਹਾ ਕਿ ਭਾਰਤੀ ਸੰਵਿਧਾਨ ਵਿਚ ਸਿੱਖ ਵਿਸ਼ੇਸ਼ ਹਿੰਦੂ ਕਾਨੂੰਨਾਂ ਅਧੀਨ ਹਨ ਅਤੇ ਅਸੀਂ ਧਾਰਮਿਕ ਅੱਤਿਆਚਾਰ ਜਾਰੀ ਰਹਿਣ ਦੀ ਇਜਾਜ਼ਤ ਨਹੀਂ ਦੇਵਾਂਗੇ ਅਤੇ ਸਿੱਖਾਂ ਲਈ ਸਵੈਨਿਰਣੇ ਦੇ ਹੱਕ ਦੀ ਪੈਰਵੀ ਜਾਰੀ ਰੱਖਾਂਗੇ। ਸ: ਪੰਨੂ ਨੇ ਕਿਹਾ ਕਿ ਸਿਖਾਂ ਨੂੰ ਰਿਫਰੈਂਡਮ ਦਾ ਅਧਿਕਾਰ ਹੈ ਅਤੇ ਭਾਰਤ ਸਰਕਾਰ ਨੂੰ ਸਿਵਲ ਅਤੇ ਪੋਲੀਟੀਕਲ ਰਾਈਟਸ ਬਾਰੇ ਯੂ. ਐਨ. ਕਨਵੈਨਸ਼ਨ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਮੋਦੀ ਪ੍ਰਧਾਨ ਮੰਤਰੀ ਬਣੇ ਹਨ ਹਿੰਦੂ ਕੱਟੜਵਾਦੀ ਗਰੁੱਪ ਰਾਸ਼ਟਰੀ ਸਵੈਮ ਸੇਵਕ ਸੰਘ (ਆਰ ਐਸ ਐਸ) ਅਤੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀ ਐਚ ਪੀ) ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੇ ਨਿਸ਼ਾਨੇ ਨਾਲ ਸਿਖਾਂ, ਮੁਸਲਮਾਨਾਂ ਅਤੇ ਇਸਾਈਆਂ ‘ਤੇ ਹਿੰਸਕ ਹਮਲੇ ਅਤੇ ਜਬਰੀ ਧਰਮ ਪਰਿਵਰਤਨ ਕਰਵਾ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਦਲ ਖਾਲਸਾ ਨੇ ਭਾਰਤ ਵਿੱਚ ਨਵ-ਨਿਯੁਕਤ ਅਮਰੀਕੀ ਰਾਜਦੂਤ ਸਰਜੀਓ ਗੋਰ ਨੂੰ ਅਪੀਲ ਕੀਤੀ ਹੈ ਕਿ ਉਹ ਆਰਥਿਕ ਅਤੇ ਵਪਾਰਕ ਚਿੰਤਾਵਾਂ ਤੋਂ ਉੱਪਰ ਉੱਠ ਕੇ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਕਾਇਮ ਕਰਨ
11 ਅਗਸਤ 2025 ਨੂੰ ਬਾਦਲ ਪਰਿਵਾਰ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (SAD) ਤੋਂ ਵੱਖ ਹੋਏ ਹਿੱਸੇ ਨੇ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ ਕੀਤੀ ਗਿਆ ਹੈ। ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ
ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਮਕਸਦ ਭਾਵੇਂ ਕਿਨ੍ਹਾਂ ਵੀ ਅਹਿਮ ਹੋਵੇ, ਆਮ ਜਨਤਾ ਵਿਰੁੱਧ ਹਿੰਸਾ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: