Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਰਾਹੁਲ ਗਾਂਧੀ ਨੇ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਦਾ ਸਮੱਰਥਨ ਕਿਉਂ ਨਹੀਂ ਕੀਤਾ: ਹਰਸਿਮਰਤ ਕੌਰ ਬਾਦਲ

ਰਾਹੁਲ ਗਾਂਧੀ ਨੇ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਦਾ ਸਮੱਰਥਨ ਕਿਉਂ ਨਹੀਂ ਕੀਤਾ: ਹਰਸਿਮਰਤ ਕੌਰ ਬਾਦਲ

ਚੰਡੀਗੜ੍: ਬਠਿੰਡਾ ਹਲਕੇ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਸਤਲੁਜ਼ ਜਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਪੰਜਾਬ ਦੇ ਸਮੱਰਥਨ ਦੀ ਹਿੰਮਤ ਕਿਉਂ ਨਹੀਂ ਦਿਖਾਈ ਜਦਕਿ ਉਸਦੀ ਪਾਰਟੀ ਦੀ ਪੰਜਾਬ ਇਕਾਈ ਨੇ ਇਸ ਸਬੰਧੀ ਵਿਧਾਨ ਸਭਾ ਵਿਚ ਲਿਆਂਦੇ ਬਿਲ ਦਾ ਸਮੱਰਥਨ ਕੀਤਾ ਹੈ ਅਤੇ ਨਹਿਰ ਨਾ ਬਣਨ ਦੇ ਹੱਕ ਵਿਚ ਹੈ।

Harsimrat Kaur badal
ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ

ਉਨ੍ਹਾਂ ਕਿਹਾ ਕਿ ਰਾਹੁਲ ਵੱਲੋਂ ਇਸ ਮੁੱਦੇ ’ਤੇ ਕਿਸਾਨ ਪੱਖੀ ਗੱਲ ਨਾ ਕਰਨ ਦੀ ਮੁੱਖ ਵਜ੍ਹਾ ਇਹ ਹੈ ਕਿ ਕਾਂਗਰਸ ਹਾਈ ਕਮਾਂਡ ਦੋਹਰੀਆਂ ਨੀਤੀਆਂ ਉਤੇ ਚੱਲਦੀ ਹੈ ਅਤੇ ਕਾਂਗਰਸ ਪਾਰਟੀ ਪੰਜਾਬ ਵਿਚ ਕੁਝ ਕਹਿੰਦੀ ਹੈ ਅਤੇ ਹਰਿਆਣਾ ਵਿਚ ਕੁਝ ਹੋਰ।

ਹਰਸਿਮਰਤ ਕੌਰ ਬਾਦਲ ਨੇ ਸਿੱਖ ਸਿਆਸਤ ਨੂੰ ਭੇਜੇ ਬਿਆਨ ਵਿੱਚ ਕਿਹਾ ਕਿ ਕਿਹਾ ਕਿ ਰਾਹੁਲ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਦੇ-ਕਦੇ ਚੁੱਪ ਰਹਿਣਾ ਵੀ ’ਅਪਰਾਧ’ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਦੀ ਚੁੱਪੀ ਨਾਲ ਇਹ ਸਿੱਧ ਹੁੰਦਾ ਹੈ ਕਿ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਨਾਲ ਹੋਈ ਬੇਇਨਸਾਫੀ ਲਈ ਉਹ ਪੰਜਾਬ ਨੂੰ ਇਨਸਾਫ ਦਿਵਾਉਣ ਦੇ ਹੱਕ ਵਿਚ ਨਹੀਂ ਹੈ ।

ਉਨ੍ਹਾਂ ਕਿਹਾ ਕਿ ਰਾਹੁਲ ਨੂੰ ਘੱਟੋ-ਘੱਟ ਆਪਣੀ ਦਾਦੀ ਵੱਲੋਂ ਪੰਜਾਬ ਨਾਲ ਕੀਤੀ ਨਾਇਨਸਾਫੀ ਨੂੰ ਪੂਰਣ ਦਾ ਇਹ ਮੌਕਾ ਗੰਵਾਉਣਾ ਨਹੀਂ ਚਾਹੀਦਾ ਸੀ ਅਤੇ ਉਹ ਕਹਿੰਦਾ ਕਿ ਹੁਣ ਪੰਜਾਬੀਆਂ ਨੂੰ ਇਨਸਾਫ ਦਿਵਾਉਣ ਲਈ ਉਹ ਪੰਜਾਬ ਦਾ ਸਮੱਰਥਨ ਕਰਦਾ ਹੈ।

ਕੇਂਦਰੀ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਦੋਵੇਂ ਪੰਜਾਬ ਵਿਰੋਧੀ ਕਾਰਵਾਈਆਂ ਕਰ ਰਹੇ ਹਨ ਜਦਕਿ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਸਪੱਸ਼ਟ ਰੂਪ ਵਿਚ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਕੀਮਤ ’ਤੇ ਸਤਲੁਜ਼ ਜਮੁਨਾ ਲਿੰਕ ਨਹਿਰ ਦੀ ਉਸਾਰੀ ਨਹੀਂ ਹੋਣ ਦੇਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਪਿਛਲੇ ਸਮੇਂ ਦੌਰਾਨ ਇੰਡੀਆ ਦੇ ਰਾਜਨੀਤਕ ਗਲਿਆਰਿਆਂ ਵਿਚ ਜੋ ਘਟਨਾਵਾਂ ਵਾਪਰੀਆਂ ਹਨ ਉਨ੍ਹਾਂ ਤੋਂ ਇਹ ਸਵਾਲ ਖਾਸ ਤੌਰ 'ਤੇ ਉਭਰ ਕੇ ਆ ਰਹੇ ਹਨ ਅਤੇ ਇਸਤੋਂ ਇਹ ਸਿਧ ਹੋ ਰਿਹਾ
ਦਿੱਲੀ ਤਖਤ ਪੰਜਾਬ ਦੇ ਸੂਬੇਦਾਰ ਨੂੰ ਪੂਰਾ ਮਿੱਥ ਕੇ ਠਿੱਠ ਕਰ ਰਿਹਾ ਹੈ। ਦਿੱਲੀ ਦੇ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਖੇ ਹੋਏ ਸੰਘਰਸ਼ ਦੌਰਾਨ ਜਦੋਂ ਪੰਜਾਬ ਦੇ ਮੌਜੂਦਾ ਸੂਬੇਦਾਰ
ਕਸੂਤੀ ਹਾਲਤ ਵਿੱਚ ਫਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਆਖਿਰਕਾਰ ਯੂਨੀਅਨ ਦੀ ਵਜ਼ਾਰਤ ਵਿੱਚੋਂ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਦਾ ਅੱਕ ਚੱਬ ਹੀ ਲਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: