Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਾਲੇਗਾਉਂ ਬੰਬ ਧਮਾਕੇ ਦੇ ਸਾਰੇ ਮੁਸਲਮਾਨ ਨੌਜਵਾਨਾਂ ਨੂੰ ਅਦਾਲਤ ਨੇ ਕੀਤਾ ਬਰੀ

ਮਾਲੇਗਾਉਂ ਬੰਬ ਧਮਾਕੇ ਦੇ ਸਾਰੇ ਮੁਸਲਮਾਨ ਨੌਜਵਾਨਾਂ ਨੂੰ ਅਦਾਲਤ ਨੇ ਕੀਤਾ ਬਰੀ

ਮੁੰਬਈ: ਮਹਾਰਾਸ਼ਟਰ ਦੇ ਮਾਲੇਗਾਉਂ ‘ਚ 8 ਸਤੰਬਰ 2006 ਨੂੰ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਕੇਸ ‘ਚ ਇਥੇ ਇਕ ਵਿਸ਼ੇਸ਼ ਅਦਾਲਤ ਨੇ ਸਾਰੇ 9 ਮੁਸਲਿਮ ਨੌਜਵਾਨਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ।

ਇਸ ਬੰਬ ਕਾਂਡ ਦੀ ਸ਼ੁਰੂਆਤੀ ਦੌਰ ਵਿੱਚ ਕੀਤੀ ਜਾਂਚ ਦੌਰਾਨ ਆਮ ਕੇਸਾਂ ਦੀ ਤਰਾਂ ਮੁਸਲਮਾਨ ਭਾਈਚਾਰੇ ਨਾਲ ਸਬੰਧਿਤ 9 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ, ਪਰ ਜਿਉਂ ਹੀ ਜਾਂਚ ਅੱਗੇ ਵਧੀ ਤਾਂ ਇਸ ਵਿੱਚ ਹਿੂੰਦਤਵੀ ਜੱਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦਾ ਨਾਮ ਸਾਹਮਣੇ ਆਇਆ ਅਤੇ ਬੰਬ ਬਲਾਸਟ ਵਿੱਚ ਵਰਤਿਆ ਹੀਰੋ ਹਾਂਡਾ ਮੋਟਰਸਾਇਕਲ ਹਿੰਦੂਤਵੀ ਸਾਧਵੀ ਪ੍ਰਗਿਆ ਠਾਕੂਰ ਦੇ ਨਾਮ ਸੀ ਅਤੇ ਇਸ ਦੌਰਾਨ ਹੀ ਭਾਰਤੀ ਫੌਜ ਦੇ ਲੈਫ: ਕਰਨਲ ਪ੍ਰਸਾਦ ਸ਼੍ਰੀ ਕਾਂਤ ਪ੍ਰੋਹਿਤ ਦੀ ਸ਼ਮੂਲੀਅਤ ਸਾਹਮਣੇ ਆਈ ਸੀ।Malegaon-case-e1461585018385

ਇਨ੍ਹਾਂ ‘ਚੋਂ ਇਕ ਦੀ ਮੌਤ ਹੋ ਚੁੱਕੀ ਹੈ, ਜਦਕਿ ਬਾਕੀ ਜ਼ਮਾਨਤ ‘ਤੇ ਸਨ। ਸੋਮਵਾਰ ਨੂੰ ਮੁੰਬਈ ਦੀ ਵਿਸ਼ੇਸ਼ ਅਦਾਲਤ ਨੇ ਇਹ ਫੈਸਲਾ ਸੁਣਾਇਆ। ਬੰਬ ਧਮਾਕਿਆਂ ‘ਚ 37 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 100 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਸਨ। ਬਚਾਅ ਪੱਖ ਦੇ ਵਕੀਲ ਸ਼ਾਹਿਦ ਨਦੀਮ ਅੰਸਾਰੀ ਨੇ ਦੱਸਿਆ ਕਿ ਮਾਮਲੇ ਦੇ ਸਾਰੇ ਨੌ ਕਥਿਤ ਦੋਸ਼ੀਆਂ ਵਲੋਂ ਬਰੀ ਕੀਤੇ ਜਾਣ ਦੀ ਪਟੀਸ਼ਨ ‘ਤੇ ਸੋਮਵਾਰ ਦੁਪਹਿਰ ਨੂੰ ਵਿਸ਼ੇਸ਼ ਮਕੋਕਾ ਅਦਾਲਤ ਨੇ ਇਹ ਫੈਸਲਾ ਸੁਣਾਇਆ।

ਇਸ ਖਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:

Malegaon blast case: Eight framed Muslims discharged by Special Court

ਉਨ੍ਹਾਂ ਕਿਹਾ ਕਿ ਨੁਰੂਲ ਹੁਦਾ, ਰਈਸ ਅਹਿਮਦ, ਸਲਮਾਨ ਫਾਰਸੀ, ਫਾਰੂਕ ਮਗਦੁਮੀ, ਸ਼ੇਖ ਮੁਹੰਮਦ ਅਲੀ, ਆਸਿਫ ਖਾਨ, ਮੁਹੰਮਦ ਜਾਹਿਦ ਅਤੇ ਅਬਰਾਰ ਅਹਿਮਦ ਦੇ ਇਲਾਵਾ ਕੁਝ ਮਹੀਨੇ ਪਹਿਲਾਂ ਦੁਰਘਟਨਾ ‘ਚ ਮਾਰੇ ਗਏ ਸ਼ਬੀਰ ਅਹਿਮਦ ਨੂੰ ਬਰੀ ਕਰ ਦਿੱਤਾ ਗਿਆ ਹੈ। ਮਾਮਲੇ ਦੀ ਸ਼ੁਰੂਆਤੀ ਜਾਂਚ ਕਰਦੇ ਹੋਏ ਏ. ਟੀ. ਐਸ. ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ‘ਤੇ ਲਸ਼ਕਰ ਏ ਤਾਇਬਾ ਨਾਲ ਮਿਲ ਕੇ ਧਮਾਕਿਆਂ ਨੂੰ ਅੰਜ਼ਾਮ ਦੇਣ ਦਾ ਦੋਸ਼ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤੀ ਅਰਥਚਾਰੇ ਉੱਤੇ ਮੰਦੀ ਦਾ ਆਲਮ ਹੋਰ ਡੁੰਘਾਂ ਹੁੰਦਾ ਜਾ ਰਿਹਾ ਹੈ। ਖਬਰਖਾਨੇ ਚ ਨਿੱਤ ਦਿਨ ਖਬਰਾਂ ਛਪ ਰਹੀਆਂ ਹਨ ਕਿ ਕਿਵੇਂ ਕਾਰਾਂ, ਕੱਪੜਿਆਂ ਤੇ ਇਥੋਂ ਤੱਕ ਕਿ ਨਿਤ-ਦਿਨ ਵਰਤੋਂ
ਭਾਰਤੀ ਸੁਪਰੀਮ ਕੋਰਟ ਨੇ ਅੱਜ ਅਯੁਧਿਆ ਦਾ ਬਾਬਰੀ ਮਸਜਿਦ-ਰਾਮ ਮੰਦਰ ਵਿਵਾਦ ਤਿੰਨ ਵਿਚੋਲਿਆਂ ਦੀ ਇਕ ਟੋਲੀ ਦੇ ਹਵਾਲੇ ਕਰ ਦਿੱਤਾ। ਅਦਾਲਤ ਵਲੋਂ ਅੱਜ ਲਏ ਗਏ ਫੈਸਲੇ ਮੁਤਾਬਕ ਸੁਪਰੀਮ ਕੋਰਟ ਦੇ
ਉੱਤਰ ਪ੍ਰਦੇਸ਼ ਵਿਚ ਹਿੰਦੂਤਵੀਆਂ ਵਲੋਂ ਦੋ ਕਸ਼ਮੀਰੀ ਕਿਰਤਕਾਰਾਂ ਦੀ ਮਾਰਕੁੱਟ ਕਰਨ ਦੇ ਦ੍ਰਿਸ਼ ਬਿਜਾਲ (ਇੰਟਰਨੈਟ) ਉੱਤੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਕ ਸੁੱਕੇ ਮੇਵੇ ਵੇਚਣ ਵਾਲੇ ਦੋ ਕਸ਼ਮੀਰੀਆਂ, ਜਿਨ੍ਹਾਂ ਦੇ ਨਾਂ
ਭਾਰਤ ਦੀ ਸੁਪਰੀਮ ਕੋਰਟ ਨੇ ਅੱਜ (12 ਦਸੰਬਰ, 2017) ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 1991 'ਚ ਹੋਏ ਕਤਲ ਦੇ ਪਿੱਛੇ "ਵੱਡੀ ਸਾਜ਼ਿਸ਼" ਦੀ ਕਈ ਏਜੰਸੀਆਂ ਨੇ ਜਾਂਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: