Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਰਜਕਾਰੀ ਜਥੇਦਾਰਾਂ ਦਾ ਸਨਮਾਨ, ਸਰਨਾ ਭਰਾਵਾਂ ਦੇ ਦੋ ਬੇੜੀਆਂ ’ਚ ਪੈਰ: ਦਿੱਲੀ ਕਮੇਟੀ

ਕਾਰਜਕਾਰੀ ਜਥੇਦਾਰਾਂ ਦਾ ਸਨਮਾਨ, ਸਰਨਾ ਭਰਾਵਾਂ ਦੇ ਦੋ ਬੇੜੀਆਂ ’ਚ ਪੈਰ: ਦਿੱਲੀ ਕਮੇਟੀ

ਨਵੀਂ ਦਿੱਲੀ: ਸਰਨਾ ਵਲੋਂ ਕਾਰਜਕਾਰੀ ਜਥੇਦਾਰਾਂ ਦਾ ਸਨਮਾਨ ਆਪਣੇ ਗ੍ਰਹਿ ਵਿਖੇ ਕਰਨ ਅਤੇ ਪੰਥਕ ਸੇਵਾ ਦਲ ਦੇ ਕੁਝ ਚੋਣਵੇਂ ਆਗੂਆਂ ਵਲੋਂ ਹਵਾਈ ਅੱਡੇ ’ਤੇ ਜਾ ਕੇ ਕੀਤੇ ਗਏ ਸਵਾਗਤ ’ਤੇ ਦਿੱਲੀ ਕਮੇਟੀ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।

ਸਰਨਾ ਭਰਾ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਮੋਹਕਮ ਸਿੰਘ ਦਾ ਸਨਮਾਨ ਕਰਦੇ ਹੋਏ
ਸਰਨਾ ਭਰਾ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਭਾਈ ਮੋਹਕਮ ਸਿੰਘ ਦਾ ਸਨਮਾਨ ਕਰਦੇ ਹੋਏ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਪਰਮਿੰਦਰ ਪਾਲ ਸਿੰਘ ਨੇ ਸਰਨਾ ਵਲੋਂ ਕਥਿਤ ਰੂਪ ਵਿਚ ਸੰਗਤਾਂ ਨੂੰ ਗੁਮਰਾਹ ਕਰਨ ਦੀ ਕੀਤੀ ਜਾਂਦੀ ਕੋਸ਼ਿਸ਼ ਨੂੰ ਪੰਥ ਦੀ ਚੜ੍ਹਦੀਕਲਾ ਅਤੇ ਏਕਤਾ ਵਾਸਤੇ ਖਤਰਾ ਦੱਸਿਆ ਹੈ।

ਪਰਮਿੰਦਰ ਪਾਲ ਸਿੰਘ ਨੇ ਸਰਨਾ ਭਰਾਵਾਂ ਵਲੋਂ ਸ੍ਰੀ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਬਣਾਉਣ ਦੀ ਚੁੱਕੀ ਗਈ ਆਵਾਜ਼ ਨੂੰ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਢਾਅ ਲਾਉਣ ਦੀ ਕੋਸ਼ਿਸ਼ ਵੀ ਦੱਸਿਆ।

ਉਨ੍ਹਾਂ ਕਿਹਾ ਕਿ 10 ਨਵੰਬਰ 2015 ਨੂੰ ਅੰਮ੍ਰਿਤਸਰ ਦੇ ਚੱਬਾ ਵਿਖੇ ਹੋਏ ਪੰਥਕ ਇਕੱਠ ਨੂੰ ਸਰਨਾ ਨੇ ਪਹਿਲਾਂ ਤਾਂ ਸਰਬੱਤ ਖ਼ਾਲਸਾ ਵਜੋਂ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਸ਼ਮੂਲੀਅਤ ਕਰਨ ਤੋਂ ਪਾਸਾ ਵੱਟ ਲਿਆ ਪਰ ਹੁਣ ਕੀ ਮਜਬੂਰੀ ਹੈ ਕਿ ਉਸ ਇਕੱਠ ਵਿਚ ਥਾਪੇ ਗਏ ਜਥੇਦਾਰਾਂ ਨੂੰ ਸਰਨਾ ਮਾਨਤਾ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਸਰਨਾ ਨੇ ਦੋ ਬੇੜੀਆਂ ’ਤੇ ਇਕੱਠੇ ਸਵਾਰੀ ਕਰਨ ਤੋਂ ਪਹਿਲਾਂ ਸੰਗਤਾਂ ਅੱਗੇ ਇਸ ਗੱਲ ਨੂੰ ਸਾਫ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਦਾ ਸਰਬੱਤ ਖ਼ਾਲਸਾ ਨੂੰ ਲੈ ਕੇ ਪਹਿਲਾਂ ਵਾਲਾ ਸਟੈਂਡ ਠੀਕ ਸੀ ਜਾਂ ਹੁਣ ਵਾਲਾ। ਉਨ੍ਹਾਂ ਕਿਹਾ ਕਿ ਸਰਨਾ ਸੁਵਿਧਾ ਦੀ ਸਿਆਸਤ ਕਰ ਰਹੇ ਹਨ।

ਉਨ੍ਹਾਂ ਸਵਾਲ ਕੀਤਾ ਕਿ ਖ਼ਾਲਿਸਤਾਨ ਦੇ ਸਮਰਥਕਾਂ ਨਾਲ ਮਿੱਤਰਤਾ ਕਰਕੇ ਹਰਵਿੰਦਰ ਸਿੰਘ ਸਰਨਾ ਨੂੰ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਵਜੋਂ ਆਪਣੇ ਅਹੁਦੇ ’ਤੇ ਰਹਿਣ ਦਾ ਕੀ ਅਧਿਕਾਰ ਰਹਿ ਜਾਂਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਸਾਲ 2021 'ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਮੈਡੀਕਲ ਰਿਪੋਰਟ ਨੂੰ ਸਰਬੀਮਾਲਾ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਹੀ ਵੇਖਿਆ ਜਾਵੇਗਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: